ਅਧਿਕਾਰੀਆਂ ਵੱਲੋਂ ਜ਼ਿਲ੍ਹੇ ਨੂੰ ਕਰੋਨਾ ਮੁਕਤ ਬਣਾਉਣ ਲਈ ਕੀਤਾ ਜਾ ਰਿਹਾ ਲੋਕਾਂ ਨੂੰ ਜਾਗਰੂਕ
ਫਾਜ਼ਿਲਕਾ, 2 ਜੂਨ
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਿ ਜ਼ਿਲ ਨੂੰ ਕਰੋਨਾ ਮੁਕਤ ਬਣਾਉਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਥਾਵਾਂ `ਤੇ ਸੈਂਪਲਿੰਗ ਅਤੇ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਸਮੇਂ ਸਿਰ ਟੈਸਟਿੰਗ ਤੇ ਵੈਕਸੀਨੇਸ਼ਨ ਹੋਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਟੈਸਟਿੰਗ ਤੇ ਵੈਕਸੀਨੇਸ਼ਨ ਕਰਵਾਉਣ ਲਈ ਕੈਂਪ ਲਗਾ ਕੇ ਅਧਿਕਾਰੀਆਂ ਵੱਲੋਂ ਜਾਗਰੂਕਤਾ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਰੋਨਾਂ ਦੇ ਨਵੇਂ ਕੇਸਾਂ ਵਿਚ ਭਾਵੇ ਅਗੇ ਨਾਲੋ ਕਮੀ ਆਈ ਹੈ ਪਰ ਲੋਕਾਂ ਨੂੰ ਅਜੇ ਵੀ ਪੂਰੀਆਂ ਸਾਵਧਾਨੀਆਂ ਰੱਖਣ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿਡਾਂ ਵਿਚ ਕਰੋਨਾ ਦੇ ਪ੍ਰਕੋਪ ਨੂੰ ਘੱਟ ਕਰਨ ਲਈ ਕਰੋਨਾ ਮੁਕਤ ਪਿੰਡ ਅਭਿਆਨ ਸ਼ੁਰੂ ਕੀਤਾ ਗਿਆ ਜਿਸ ਦੇ ਸਫਲਤਾਪੂਰਵਕ ਨਤੀਜੇ ਸਾਹਮਣੇ ਆਏ ਹਨ ਤੇ ਕੇਸਾਂ ਵਿਚ ਘਾਟ ਆਈ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਵੀ ਜਾਗਰੂਕਤਾ ਲਿਆਉਂਦੇ ਹੋਏ ਠੀਕਰੀ ਪਹਿਰੇ ਲਗਾਏ ਜਾ ਰਹੇ ਹਨ ਅਤੇ ਹੋਰਨਾ ਪਿੰਡ ਵਾਸੀਆਂ ਨੂੰ ਵੀ ਸੈਂਪਲਿੰਗ ਤੇ ਵੈਕਸੀਨੇਸ਼ਨ ਕਰਵਾਉਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ 298 ਜਣਿਆਂ ਦੇ ਠੀਕ ਨਾਲ ਹੁਣ ਤੱਕ 16598 ਵਿਅਕਤੀ ਕਰੋਨਾ ਦੀ ਜੰਗ ਨੂੰ ਹਰਾ ਕੇ ਸਿਹਤਯਾਬ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੱਜ 63 ਨਵੇਂ ਕੇਸ ਆਉਣ ਨਾਂਲ ਹੁਣ ਤੱਕ ਕੁੱਲ 18808 ਕਰੋਨਾ ਮਰੀਜ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਐਕਟਿਵ ਕੇਸਾਂ ਦੀ ਗਿਣਤੀ 1755 ਅਤੇ ਮੌਤਾਂ ਦੀ ਗਿਣਤੀ 455 ਹੋ ਗਈ ਹੈ। ਉਨ੍ਹਾਂ ਕਿਹਾ ਕਿ ਮਾਸਕ ਦੀ ਵਰਤੋਂ ਲਾਜ਼ਮੀ ਕੀਤੀ ਜਾਵੇ, ਸਮਾਜਿਕ ਦੂਰੀ ਵੀ ਬਣਾਈ ਜਾਵੇ ਅਤੇ ਹੱਥਾਂ ਨੂੰ ਵਾਰ-ਵਾਰ ਧੋਤਾ ਜਾਵੇ।