ਐਸ.ਡੀ.ਐਮ. ਜਲਾਲਾਬਾਦ ਨੇ ਸ਼ਹਿਰ ਵਿਖੇ ਵੈਕਸੀਨੇਸ਼ਨ ਦੇ ਕੰਮ `ਚ ਤੇਜੀ ਲਿਆਉਣ ਲਈ ਮਿਉਂਸੀਪਲ ਕਾਉਸਲਰਾਂ ਅਤੇ ਸਮਾਜ ਸੇਵੀਆਂ ਨਾਲ ਕੀਤੀ ਮੀਟਿੰਗ
ਜਲਾਲਾਬਾਦ, ਫਾਜ਼ਿਲਕਾ 25 ਜੂਨ 2021: ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ `ਤੇ ਐਸ.ਡੀ.ਐਮ. ਜਲਾਲਾਬਾਦ ਸ. ਸੂਬਾ ਸਿੰਘ ਨੇ ਸ਼ਹਿਰ ਦੇ ਮਿਉਂਸੀਪਲ ਕਾਉਸਲਰਾਂ ਅਤੇ ਸਮਾਜ ਸੇਵੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਜਲਾਲਾਬਾਦ ਸ਼ਹਿਰ ਅੰਦਰ ਵੈਕਸੀਨੇਸ਼ਨ ਦੇ ਕੰਮ ਨੂੰ ਹੋਰ ਤੇਜੀ ਨਾਲ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ।
ਐਸ.ਡੀ.ਐਮ. ਸ. ਸੂਬਾ ਸਿੰਘ ਨੇ ਕਿਹਾ ਕਿ ਕੋਵਿਡ ਦਾ ਫੈਲਾਅ ਅਜੇ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ ਹੈ, ਇਸ ਦਾ ਕਹਿਰ ਅਜੇ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਖਤਰਾ ਘਟਿਆ ਜ਼ਰੂਰ ਹੈ ਪਰ ਖਤਮ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ, ਸਾਵਧਾਨੀਆਂ ਵਰਤ ਕੇ ਹੀ ਇਸ ਫੈਲਾਅ ਨੂੰ ਪੂਰੀ ਤਰ੍ਹਾਂ ਘਟਾਇਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੈਕਸੀਨੇਸ਼ਨ ਸਬੰਧੀ ਬੰਦਿਸ਼ਾਂ ਨੂੰ ਖਤਮ ਕਰ ਦਿੱਤਾ ਗਿਆ ਹੈ ਜਿਸ ਕਰਕੇ ਹੁਣ ਕੋਈ ਵੀ ਵਿਅਕਤੀ 18 ਸਾਲ ਤੋਂ ਵੱਧ ਉਮਰ ਦਾ ਕੋਵਿਡ-19 ਦਾ ਟੀਕਾ ਲਗਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਕਾਰਜ ਸਾਧਕ ਅਫਸਰ, ਮਿਉਸੀਪਲ ਕੌਸਲਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਵੈਕਸੀਨੇਸ਼ਨ ਸਬੰਧੀ ਕੈਪ ਲਗਾ ਕੇ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।ਇਨ੍ਹਾਂ ਕੈਂਪਾਂ ਵਿਚ ਸਕੂਲ ਮੁਖੀਆਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਮਿਉਸੀਪਲ ਕੌਸਲਰਾਂ ਤੋਂ ਇਲਾਵਾ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਨਾਲ-ਨਾਲ ਹੋਰ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਵੈਕਸੀਨੇਸ਼ਨ ਮੁਹਿੰਮ ਵਿਚ ਸਹਿਯੋਗ ਦਿੱਤਾ ਜਾਵੇ ਅਤੇ ਕੋਵਿਡ-19 ਟੀਕਾਕਰਨ ਨੂੰ ਸ਼ਹਿਰ ਅੰਦਰ ਹਰੇਕ ਵਿਅਕਤੀ ਨੂੰ ਲਗਵਾਉਣਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਵੈਕਸੀਨੇਸ਼ਨ ਲਗਵਾਈ ਜਾਵੇ ਤਾਂ ਜ਼ੋ ਮਾਹਰਾਂ ਵੱਲੋਂ ਦਸੇ ਅਨੁਸਾਰ ਆਉਣੀ ਵਾਲੀ ਤੀਜੀ ਲਹਿਰ ਤੋਂ ਵੀ ਬਚਿਆ ਜਾ ਸਕੇ।
ਇਸ ਮੌਕੇ ਪੱਪੂ ਡੂਮੜਾ ਤੋਂ ਇਲਾਵਾ ਹੋਰ ਮਿਉਸੀਪਲ ਕੌਸਲਰ ਤੇ ਸਮਾਜ ਸੇਵੀ ਮੌਜੂਦ ਸਨ।