ਕਰੋਨਾ ਦੇ ਪ੍ਰਕੋਪ ਨੂੰ ਰੋਕਣ ਲਈ ਸਰਕਾਰੀ ਹਸਪਤਾਲ ਵਿਖੇ ਲਗਾਇਆ ਵੈਕਸੀਨੇਸ਼ਨ ਕੈਂਪ
ਫਾਜ਼ਿਲਕਾ, 10 ਜੂਨ
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾ `ਤੇ ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ ਦੀ ਅਗਵਾਈ ਹੇਠ ਜ਼ਿਲੇ੍ਹ ਦੇ ਬੱਸ ਸਟੈਂਡ ਵਿਖੇ ਸੈਂਪਲਿੰਗ ਤੇ ਸਰਕਾਰੀ ਹਸਪਤਾਲ ਵਿਖੇ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਵੱਧ ਟੈਸਟ ਕਰਵਾਉਣ ਅਤੇ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਵਿਸ਼ੇਸ਼ ਕੈਂਪ ਵੀ ਆਯੋਜਿਤ ਕੀਤੇ ਜਾ ਰਹੇ ਹਨ ਤਾਂ ਜ਼ੋ ਕਰੋਨਾ ਵਾਇਰਸ ਦਾ ਪ੍ਰਸਾਰ ਨਾ ਹੋ ਸਕੇ।
ਐਸ.ਡੀ.ਐਮ. ਸ੍ਰੀ ਗੋਇਲ ਨੇ ਕਿਹਾ ਕਿ ਕਰੋਨਾ ਮਹਾਂਮਾਰੀ `ਤੇ ਕਾਬੂ ਪਾਉਣ ਲਈ ਸੈਂਪਲਿੰਗ ਤੇ ਵੈਕਸੀਨੇਸ਼ਨ ਕਾਰਗਰ ਸਿੱਧ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਲੱਛਣ ਹੋਣ `ਤੇ ਹਰੇਕ ਵਿਅਕਤੀ ਨੂੰ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜ਼ੋ ਕਰੋਨਾ ਦੇ ਫੈਲਾਅ `ਤੇ ਰੋਕ ਲਗ ਸਕੇ। ਉਨ੍ਹਾਂ ਕਿਹਾ ਕਿ ਹਦਾਇਤਾਂ ਮੁਤਾਬਕ ਹਰੇਕ ਯੋਗ ਵਿਅਕਤੀ ਨੂੰ ਵੈਕਸੀਨ ਲਗਵਾਉਣੀ ਚਾਹੀਦੀ ਹੈ।ਉਨ੍ਹਾਂ ਹੋਰਨਾਂ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਵੈਕਸੀਨੇਸ਼ਨ ਲਗਵਾਈ ਜਾਵੇ ਅਤੇ ਕਰੋਨਾ ਦੇ ਫੈਲਾਅ ਨੂੰ ਰੋਕਣ ਵਿਚ ਯੋਗਦਾਨ ਪਾਈਏ।