ਕਰੋਨਾ ਮਹਾਂਮਾਰੀ ਦੇ ਮੱਦੇਨਜਰ 7ਵਾਂ ਅੰਤਰ ਰਾਸ਼ਟਰੀ ਯੋਗ ਦਿਵਸ ਵੱਖ-ਵੱਖ ਆਨਲਾਈਨ ਮਾਧਿਅਮਾਂ ਰਾਹੀਂ ਮਨਾਇਆ ਜਾਵੇਗਾ
ਫਾਜ਼ਿਲਕਾ 16 ਜੂਨ
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ 21 ਜੂਨ 2021 ਨੂੰ 7ਵਾਂ ਅੰਤਰਰਾਸ਼ਟਰੀ ਯੋਗ ਦਿਵਸ ਜ਼ਿਲੇ੍ਹ ਅੰਦਰ ਮਨਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜਰ ਜਿਆਦਾ ਇਕਠ ਨਾ ਕਰਨ ਦੀ ਸੂਰਤ ਵਿਚ ਇਹ ਦਿਵਸ ਆਨਲਾਈਨ ਮਾਧਿਅਮ ਰਾਹੀਂ ਹੀ ਮਨਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗ ਦਿਵਸ ਵਿਚ ਹਿਸਾ ਲੈਣ ਲਈ ਲੋਕ ਆਪਣੇ ਘਰਾਂ ਵਿਚ ਪਰਿਵਾਰਾਂ ਸਮੇਤ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਜੁੜ ਕੇ ਯੋਗ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਆਨਲਾਈਨ ਹਿਸੇਦਾਰੀ ਕਰਨ ਸਬੰਧੀ ਮਨਿਸਟਰੀ ਆਫ ਆਯੂਸ਼ ਵੱਲੋਂ ਵੈਬਸਾਈਟ ਤੇ ਪੋਰਟਲ ਆਦਿ ਨਿਰਧਾਰਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹਿਸੇਦਾਰਾਂ ਵੱਲੋਂhttps://main.ayush.gov.