ਕਵਿਤਾ ਗਾਇਨ ਮੁਕਾਬਲਿਆਂ ਵਿੱਚ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰ ਸੋਢੀਆਂ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਮਾਰੀ ਬਾਜੀ
ਫ਼ਤਹਿਗੜ੍ਹ ਸਾਹਿਬ, 15 ਜੁਲਾਈ 2021 : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਵਾਏ ਜਾ ਰਹੇ ਆਨ ਲਾਈਨ ਮੁਕਾਬਲਿਆਂ ਵਿੱਚ ਕਵਿਤਾ ਗਾਇਨ ਮੁਕਾਬਲਿਆਂ ਵਿੱਚ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰ ਸੋਢੀਆਂ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਬਾਜੀ ਮਾਰੀ। ਇਹ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਸਿੱਖਿਆ ਅਫਸਰ ਡਾ. ਪ੍ਰਭਸਿਮਰਨ ਕੌਰ ਨੇ ਦੱਸਿਆ ਕਿ ਜਿ਼ਲ੍ਹੇ ਦੇ 652 ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਆਨ ਲਾਈਨ ਮੁਕਾਬਲੇ ਕਰਵਾਏ ਜਾ ਰਹੇ ਹਨ। ਸਰਕਾਰ ਦੇ ਇਸ ਸ਼ਲਾਘਾਯੋਗ ਉਪਰਾਲੇ ਕਾਰਨ ਵਿਦਿਆਰਥੀਆਂ ਨੂੰ ਆਪਣੇ ਅਮੀਰ ਸੱਭਿਆਚਾਰ ਤੇ ਵਿਰਸੇ ਬਾਰੇ ਜਾਣਕਾਰੀ ਮਿਲੇਗੀ ਅਤੇ ਵਿਦਿਆਰਥੀਆਂ ਨੂੰ ਆਪਣੇ ਇਨ੍ਹਾਂ ਮੁਕਾਬਲਿਆਂ ਬਾਰੇ ਹੋਰਨਾ ਨੂੰ ਵੀ ਜਾਣੂ ਕਰਵਾ ਸਕਣਗੇ।
ਜਿ਼ਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਇਹ ਮੁਕਾਬਲੇ 439 ਪ੍ਰਾਇਮਰੀ ਤੇ 217 ਮਿਡਲ, ਹਾਈ ਤੇ ਸੈਕੰਡਰੀ ਸਕੂਲਾਂ ਵਿੱਚ ਕਰਵਾਏ ਜਾ ਰਹੇ ਮੁਕਾਬਲਿਆਂ ਸਦਕਾ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਹੋਵੇਗੀ ਅਤੇ ਉਹ ਗੁਰੂ ਸਾਹਿਬਾਨ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਬਾਰੇ ਜਾਣੂ ਹੋਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਲਈ ਵਿਦਿਆਰਥੀਆਂ ਵਿੱਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਉਹ ਅੱਗੇ ਵੱਧ ਕੇ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈ ਰਹੇ ਹਨ। ਡਾ. ਪ੍ਰਭਸਿਮਰਨ ਕੌਰ ਨੇ ਕਿਹਾ ਕਿ ਅਜਿਹੇ ਮੁਕਾਬਲੇ ਹੋਰ ਵਧੇਰੇ ਕਰਵਾਏ ਜਾਣੇ ਚਾਹੀਦੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਛੋਟੀ ਉਮਰ ਤੋਂ ਹੀ ਪੰਜਾਬ ਦੇ ਇਤਿਹਾਸ ਬਾਰੇ ਜਾਣਕਾਰੀ ਮਿਲ ਸਕੇ।