ਕੋਵਿਡ-19 ਦੇ ਮੱਦੇਨਜ਼ਰ ਲਗਾਈਆਂ ਪਾਬੰਦੀਆਂ ਸਬੰਧੀ ਜ਼ਿਲਾ ਮੈਜਿਸਟ੍ਰੇਟ ਵੱਲੋਂ ਨਵੇਂ ਹੁਕਮ ਜਾਰੀ
ਸੰਗਰੂਰ, 12 ਜੁਲਾਈ 2021 : ਕੋਵਿਡ -19 ਤਹਿਤ ਲਗਾਈਆਂ ਗਈਆਂ ਪਾਬੰਦੀਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ ਪ੍ਰਾਪਤ ਨਿਰਦੇਸ਼ਾਂ ਤਹਿਤ ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ ਜਿਸ ਅਨੁਸਾਰ ਜ਼ਿਲੇ ਵਿਚ ਕਿਸੇ ਵੀ ਪ੍ਰੋਗਰਾਮ ਲਈ ਇਨਡੋਰ 100 ਵਿਆਕਤੀਆਂ ਅਤੇ ਆਊਟਡੋਰ 200 ਵਿਅਕਤੀਆਂ ਦੇ ਇਕੱਠ ਦੀ ਹੀ ਇਜਾਜ਼ਤ ਦਿੱਤੀ ਗਈ ਹੈ।
ਜਾਰੀ ਹੁਕਮਾਂ ਅਨੁਸਾਰ ਵਿਦਿਆਰਥੀਆਂ ਲਈ ਸਾਰੇ ਸਕੂਲ ਬੰਦ ਰਹਿਣਗੇ। ਹੁਕਮਾਂ ਅਨੁਸਾਰ ਜ਼ਿਲੇ ਵਿਚ ਕਾਲਜਾਂ, ਕੋਚਿੰਗ ਸੈਂਟਰਾਂ ਅਤੇ ਉਚ ਸਿੱਖਿਆ ਦੇ ਸਾਰੇ ਹੋਰ ਅਦਾਰਿਆਂ ਵੱਲੋਂ ਇਹ ਸਰਟੀਫਿਕੇਟ ਦੇਣ ਦੀ ਸ਼ਰਤ ’ਤੇ ਖੋਲਣ ਦੀ ਪ੍ਰਵਾਨਗੀ ਦਿੱਤੀ ਜਾਵੇਗੀ ਕਿ ਸਬੰਧਤ ਅਦਾਰੇ ਦੇ ਸਾਰੇ ਅਧਿਆਪਨ, ਗੈਰ ਅਧਿਆਪਨ ਅਮਲੇ ਅਤੇ ਵਿਦਿਆਰਥੀਆਂ ਨੂੰ ਘੱਟੋ ਘੱਟ ਦੋ ਹਫ਼ਤੇ ਪਹਿਲਾਂ ਕੋਵਿਡ 19 ਵੈਕਸੀਨ ਦੀ ਘੱਟੋ ਘੱਟ ਇਕ ਖੁਰਾਕ ਲਗਵਾਉਣੀ ਸੁਨਿਸ਼ਚਿਤ ਕਰਨਗੇ। ਪਿ੍ਰੰਸੀਪਲ ਅਤੇ ਸੰਸਥਾ ਦੇ ਮੁਖੀ ਵੱਲੋਂ ਨਿੱਜੀ ਤੌਰ ’ਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਾਰੇ ਅਧਿਆਪਨ, ਗੈਰ ਅਧਿਆਪਨ ਅਮਲੇ ਅਤੇ ਵਿਦਿਆਰਥੀਆਂ ਨੇ ਵੈਕਸੀਨ ਦੀ ਇਕ ਡੋਜ਼ ਲੱਗੀ ਹੋਵੇ।
ਹੁਕਮਾਂ ਅਨੁਸਾਰ ਜਲ੍ਹਿੇ ਵਿਚ ਸਾਰੇ ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਪਾ, ਸਵਿੰਮਿੰਗ ਪੂਲ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਜਿੰਮ, ਮਾਲ, ਅਜਾਇਬਘਰ, ਚਿੜੀਆਘਰ ਆਦਿ ਨੂੰ ਸਟਾਫ਼ ਅਤੇ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਕੋਵਿਡ ਵੈਕਸੀਨ ਦੀ ਘੱਟੋ ਘੱਟ ਇਕ ਡੋਜ਼ ਲੱਗੀ ਹੋਣ ਦੀ ਸ਼ਰਤ ’ਤੇ ਖੋਲਣ ਦੀ ਇਜਾਜ਼ਤ ਦਿੱਤੀ ਗਈ ਹੈ। ਸਵਿੰਮਿੰਗ, ਸਪੋਰਟਸ ਅਤੇ ਜਿੰਮ ਸਹੂਲਤਾਂ ਦੇ ਵਰਤੋਂਕਾਰ 18 ਸਾਲ ਤੋਂ ਵੱਧ ਉਮਰ ਦੇ ਹੋਣੇ ਚਾਹੀਦੇ ਹਨ ਤੇ ਉਨਾਂ ਕੋਵਿਡ 19 ਵੈਕਸੀਨ ਦੀ ਘੱਟੋ ਘੱਟ ਇਕ ਡੋਜ਼ ਲਗਵਾਈ ਹੋਵੇ। ਜਾਰੀ ਹੁਕਮਾਂ ਅਨੁਸਾਰ ਕੋਵਿਡ-19 ਤਹਿਤ ਲਗਾਈਆਂ ਬਾਕੀ ਪਾਬੰਦੀਆਂ 20 ਜੁਲਾਈ ਤੱਕ ਲਾਗੂ ਰਹਿਣਗੀਆਂ।