ਜ਼ਿਲ੍ਹੇ ਵਿੱਚ ਹੁਣ ਤੱਕ ਕਰੀਬ 1 ਲੱਖ 42 ਹਜ਼ਾਰ ਲੋਕਾਂ ਨੇ ਲਗਵਾਈ ਕੋਰੋਨਾ ਵੈਕਸੀਨ : ਡਿਪਟੀ ਕਮਿਸ਼ਨਰ
– ਜ਼ਿਲ੍ਹੇ ਵਿੱਚ ਟੀਕਾਕਰਨ ਜ਼ੋਰਾਂ ‘ਤੇ ਅਤੇ ਲੋਕ ਵਿੱਚ ਵੈਕਸੀਨੇਸ਼ਨ ਲਗਵਾਉਣ ਲਈ ਭਾਰੀ ਉਤਸ਼ਾਹ
– ਮੁਹਿੰਮ ਤਹਿਤ ਜਿ਼ਲ੍ਹੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ’ਚ ਲਗਾਏ ਜਾ ਰਹੇ ਹਨ ਵੈਕਸੀਨੇਸ਼ਨ ਕੈਂਪ
ਫ਼ਤਹਿਗੜ੍ਹ ਸਾਹਿਬ, 05 ਜੁਲਾਈ 2021: ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੇਰਾ ਵਚਨ 100 ਫੀਸਦੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਦੇ ਕਰੀਬ 01 ਲੱਖ 42 ਹਜ਼ਾਰ ਲੋਕਾਂ ਨੇ ਵੈਕਸੀਨੇਸਨ ਕਰਵਾ ਲਈ ਹੈ ਅਤੇ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਵੱਖ-ਵੱਖ ਥਾਵਾਂ ‘ਤੇ ਕੋਵਿਡ-19 ਤੋਂ ਬਚਾਾਅ ਲਈ ਲਗਾਏ ਜਾ ਰਹੇ ਕੈਂਪਾਂ ਵਿੱਚ ਟੀਕਾਕਰਨ ਕਰਵਾਉਣ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਗੱਲਬਾਤ ਕਰਦਿਆਂ ਦਿੱਤੀ।
ਉਨ੍ਹਾਂ ਕਿਹਾ ਕਿ ਲੋਕਾਂ ਦੇ ਉਤਸ਼ਾਹ ਨੂੰ ਵੇਖ ਕੇ ਲਗਦਾ ਹੈ ਕਿ ਜਿ਼ਲ੍ਹੇ ਵਿੱਚੋਂ ਕੋਰੋਨਾ ਵਾਇਰਸ ਦੇ ਖਾਤਮੇ ਵਿੱਚ ਜਿਆਦਾ ਸਮਾਂ ਨਹੀਂ ਲੱਗੇਗਾ। ਸ਼੍ਰੀਮਤੀ ਮਲਿਕ ਨੇ ਦੱਸਿਆ ਕਿ ਜਿਹੜੇ ਦੁਕਾਨਾਦਾਰਾਂ ਅਤੇ ਰੈਸਟੋਰੈਂਟਾਂ ਦੇ ਮਾਲਕਾਂ ਤੇ ਕਾਮਿਆਂ ਨੇ ਵੈਕਸੀਨੇਸਨ ਲਗਵਾ ਲਈ ਹੈ। ਉਨ੍ਹਾਂ ਦੀਆਂ ਦੁਕਾਨਾਂ ਦੇ ਬਾਹਰ ਵੈਕਸੀਨੇਟਡ ਦੇ ਸਟਿੱਕਰ ਵੀ ਲਗਾਏ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੁਹਿੰਮ ਨੂੰ ਹੋਰ ਤੇਜ ਕਰਨ ਲਈ ਆਸ਼ਾ ਵਰਕਰਾਂ ਵੱਲੋ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ।
ਉਨ੍ਹਾਂ ਦੱਸਿਆ ਕਿ ਮਿਤੀ 05 ਜੁਲਾਈ ਨੂੰ ਵਾਰਡ ਨੰ: 3 ਸਰਹਿੰਦ, ਸੀ.ਐਚ.ਸੀ. ਅਮਲੋਹ, ਸੈਦਪੁਰਾ, ਹੱਲੋਤਾਲੀ, ਪੰਡਰਾਲੀ, ਭੱਲਮਾਜਰਾ, ਕੋਟਲਾ ਭਾਈਕਾ, ਬਲਾੜਾ ਆਦਿ ਪਿੰਡਾਂ ਤੇ ਸ਼ਹਿਰਾਂ ਵਿਖੇ ਕੈਂਪ ਲਗਾ ਕੇ ਟੀਕਾਕਰਨ ਕੀਤਾ ਗਿਆ।
[Do like our FACEBOOK page, share your views and opinions on TWITTER. You can also follow us on INSTAGRAM and do join our WHATSAPP group for latest updates.]