ਜਿਲ੍ਹਾ ਸਿੱਖਿਆ ਅਫਸਰ ਨੇ ਵਿਦਿਆਰਥੀਆਂ ਨੂੰ ਐਨ ਟੀ ਐਸ ਈ ਦੀਆਂ ਕਿਤਾਬਾਂ ਭੇਟ ਕਰਕੇ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ
ਫ਼ਾਜ਼ਿਲਕਾ 3 ਜੁਲਾਈ 2021 : ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਫਾਜਿਲਕਾ ਡਾਂ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਵੱਲੋ ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਰਾਮਸਰਾ, ਸਰਕਾਰੀ ਪ੍ਰਾਇਮਰੀ ਸਕੂਲ ਵਹਾਬ ਵਾਲਾ, ਸਰਕਾਰੀ ਮਿਡਲ ਵਹਾਬ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਬਿਸ਼ੇਸ਼ਰ ਨਾਥ, ਸਰਕਾਰ ਮਿਡਲ ਸਕੂਲ ਢਾਣੀ ਬਿਸ਼ੇਸ਼ਰ ਨਾਥ, ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਬੇਸਿਕ ਅਬੋਹਰ ਸਕੂਲਾਂ ਦਾ ਦੌਰਾ ਕਰਕੇ ਵਿਦਿਕਆਰਥੀਆਂ ਨੂੰ ਵਿਭਾਗ ਵੱਲੋਂ ਭੇਜੀਆਂ ਐਨ ਟੀ ਐਸ ਈ ਦੀਆ ਕਿਤਾਬਾਂ ਭੇਟ ਕਰਕੇ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਜਿਲ੍ਹਾ ਫਾਜਿਲਕਾ ਦੇ ਮਿਹਨਤੀ ਅਧਿਆਪਕਾ ਵੱਲੋਂ ਲਗਾਤਾਰ ਆਨਲਾਈਨ ਕਲਾਸਾਂ ਲਗਾ ਵਿਦਿਆਰਥੀਆਂ ਨੂੰ ਚੰਗੀ ਤਿਆਰੀ ਕਰਵਾਈ ਜਾ ਰਹੀ ਹੈ।
ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡੇ ਸਤਿਕਾਰਯੋਗ ਸਾਥੀ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਡਾ ਤ੍ਰਿਲੋਚਨ ਸਿੰਘ ਸਿੱਧੂ ਅਤੇ ਇਸ ਪ੍ਰਾਜੈਕਟ ਦੇ ਜਿਲ੍ਹਾ ਨੋਡਲ ਅਫਸਰ ਉੱਪ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਬ੍ਰਿਜ ਮੋਹਨ ਸਿੰਘ ਬੇਦੀ ਵੱਲੋ ਨਿੱਜੀ ਤੌਰ ਤੇ ਬੱਚਿਆਂ ਨੂੰ ਕਰਵਾਈ ਜਾ ਰਹੀ ਤਿਆਰੀ ਦੀ ਪੈਰਵੀ ਕੀਤੀ ਜਾ ਰਹੀ ਹੈ। ਡੀਐਮ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਗੌਤਮ ਗੌੜ੍ਹ ਅਤੇ ਸਮੂਹ ਜਿਲ੍ਹਾ ਅਤੇ ਬਲਾਕ ਟੀਮਾਂ ਵੱਲੋਂ ਵੀ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਲਈ ਆਪਣਾ ਯੋਗਦਾਨ ਦਿੱਤਾ ਜਾ ਰਿਹਾ ਹੈ ਤਾ ਜੋ ਜਿਲ੍ਹਾ ਫਾਜਿਲਕਾ ਦੇ ਦੇ ਵੱਧ ਤੋਂ ਵੱਧ ਵਿਦਿਆਰਥੀ ਇਸ ਵਕਾਰੀ ਪ੍ਰੀਖਿਆ ਨੂੰ ਪਾਸ ਕਰ ਸਕਣ।
ਇਸ ਮੌਕੇ ਤੇ ਵਿਦਿਆਰਥੀਆਂ ਨੂੰ ਮੈਂਟ ਅਤੇ ਸੈਟ ਟਾਈਟਲ ਦੀਆ ਕਿਤਾਬਾਂ ਦਿੱਤੀਆ ਗਈਆਂ। ਜਿਕਰਯੋਗ ਹੈ ਕਿ ਸੈਟ ਨਾਮੀ ਕਿਤਾਬ ਨੂੰ ਜਿਲ੍ਹਾ ਫਾਜਿਲਕਾ ਦੇ ਡੀਐਮ ਗੌਤਮ ਗੌੜ੍ਹ ਅਤੇ ਹੋਰ ਅਧਿਆਪਕਾਂ ਵੱਲੋਂ ਲਿਖਣ ਵਿੱਚ ਆਪਣਾ ਯੋਗਦਾਨ ਪਾਇਆ ਹੈ ਜਿਸ ਨੂੰ ਪੂਰੇ ਪੰਜਾਬ ਦੇ ਵਿਦਿਆਰਥੀਆਂ ਪੜ੍ਹ ਰਹੇ ਹਨ।