ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਲੱਗਣ ਵਾਲੇ ਆਕਸੀਜਨ ਪਲਾਂਟ ਦੀ ਉਸਾਰੀ ਦੇ ਕੰਮ ਦਾ ਲਿਆ ਜਾਇਜ਼ਾ
ਤਰਨ ਤਾਰਨ, 16 ਜੂਨ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਅੱਜ ਵੱਲੋਂ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਲੱਗਣ ਵਾਲੇ ਆਕਸੀਜਨ ਪਲਾਂਟ ਦੀ ਉਸਾਰੀ ਦੇ ਕੰਮ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਧਰੁਮਨ ਐੱਚ. ਨਿੰਬਾਲੇ, ਸਿਵਲ ਸਰਜਨ ਡਾ. ਰੋਹਿਤ ਮਹਿਤਾ, ਸਹਾਇਕ ਸਿਵਲ ਸਰਜਨ ਡਾ. ਕੰਵਲਜੀਤ ਸਿੰਘ, ਐੱਸ. ਐੱਮ. ਓ. ਡਾ. ਸਵਰਨਜੀਤ ਧਵਨ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਭਾਰਤੀ ਧਵਨ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੀ. ਆਰ. ਡੀ. ਓ. ਦੇ ਸਹਿਯੋਗ ਨਾਲ ਲੱਗਣ ਵਾਲਾ ਇਹ ਆਕਸੀਜਨ ਪਲਾਂਟ ਆਉਣ ਵਾਲੇ ਦੋ ਹਫ਼ਤਿਆਂ ਤੱਕ ਬਣ ਕੇ ਤਿਆਰ ਹੋ ਜਾਵੇਗਾ ਅਤੇ ਇਸ ਆਕਸੀਜਨ ਪਲਾਂਟ ਦੀ 24 ਘੰਟਿਆਂ ਵਿੱਚ ਲਗਭਗ 500 ਆਕਸੀਜਨ ਸਿਲੰਡਰ ਪੈਦਾ ਕਰਨ ਦੀ ਸਮਰੱਥਾ ਹੋਵੇਗੀ, ਜੋ ਕਿ ਕੋਵਿਡ-19 ਅਤੇ ਦੂਸਰੇ ਮਰੀਜ਼ਾਂ ਲਈ ਆਕਸੀਜਨ ਦੀ ਲੋੜ ਨੂੰ ਪੂਰਾ ਕਰੇਗਾ । ਇਸ ਆਕਸੀਜਨ ਪਲਾਂਟ ਦੇ ਨਾਲ ਜਿਲ੍ਹਾ ਤਰਨ ਤਾਰਨ ਵਿੱਚ ਆਕਸੀਜਨ ਦੀ ਕੋਈ ਕਮੀ ਨਹੀਂ ਰਹੇਗੀ ਅਤੇ ਅਸੀਂ ਆਕਸੀਜਨ ਲਈ ਦੂਸਰੇ ਜਿਲ੍ਹਿਆਂ ਤੇ ਨਿਰਭਰ ਨਹੀਂ ਹੋਵਾਂਗੇ ।
ਉਹਨਾਂ ਦੱਸਿਆ ਕਿ ਇਸ ਆਕਸੀਜ਼ਨ ਪਲਾਂਟ ਦੀ ਉਸਾਰੀ ਲਈ ਢਾਂਚੇ ਦਾ ਨਿਰਮਾਣ ਨੈਸ਼ਨਲ ਹਾਈਵੇ ਅਥਾਰਿਟੀ ਆੱਫ਼ ਇੰਡੀਆਂ ਦੇ ਸਹਿਯੋਗ ਨਾਲ ਕੀਤਾ ਗਿਆ ਹੈ ਅਤੇ ਲੋੜੀਂਦੇ ਜੈਨਰੇਟਰ ਸੈੱਟ ਲਈ ਨੈਰੋਲੈਕ ਪੇਂਟਸ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਸਿਵਲ ਸਰਜਨ ਡਾ. ਰੋਹਿਤ ਮੋਹਤਾ ਨੇ ਕਿਹਾ ਕਿ ਇਹ ਆਕਸੀਜਨ ਪਲਾਂਟ ਤਰਨ ਤਾਰਨ ਨਿਵਾਸੀਆਂ ਲਈ ਮੈਡੀਕਲ ਆਕਸੀਜ਼ਨ ਦੀ ਲੋੜ ਦੀ ਪੂਰਤੀ ਕਰੇਗਾ । ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਅਤੇ ਜਿਲਾ ਪ੍ਰਸ਼ਾਸਨ ਦਾ ਵੱਧ ਤੋਂ ਵੱਧ ਸਹਿਯੋਗ ਕਰਨ ਅਤੇ ਜਿਲ੍ਹਾਂ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਵਿੱਚ ਆਪਣਾ ਯੋਗਦਾਨ ਪਾਉਣ ।
ਇਸ ਮੌਕੇ ਐੱਸ. ਐੱਮ. ਓ. ਤਰਨ ਤਾਰਨ ਡਾ. ਸਵਰਨਜੀਤ ਧਵਨ ਨੇ ਕਿਹਾ ਕਿ ਸੰਕਟ ਦੇ ਇਸ ਸਮੇਂ ਵਿੱਚ ਸਾਨੂੰ ਸਾਰਿਆਂ ਨੂੰ ਕੋਵਿਡ-19 ਮਹਾਂਮਾਰੀ ਨੂੰ ਹਰਾਉਣ ਵਿੱਚ ਆਪਣਾ ਹਿੱਸਾ ਪਾਉਣਾ ਚਾਹੀਦਾ ਹੈ ਅਤੇ ਸਰਕਾਰ ਦੀ ਹਦਾਇਤਾਂ ਮਾਸਕ ਪਹਿਨਣ, ਹੱਥਾਂ ਨੂੰ ਵਾਰ ਵਾਰ ਸਾਫ ਕਰਨ ਅਤੇ ਦੋ ਗਜ਼ ਦੀ ਸਮਾਜਿਕ ਦੂਰੀ ਦੀ ਪਾਲਣਾ ਕਰਨੀ ਚਾਹੀਦੀ ਹੈ । ਇਸ ਦੇ ਨਾਲ ਹੀ ਸਾਨੂੰ ਕੋਵਿਡ ਟੀਕਾਕਰਨ ਕਰਵਾਉਣ ਅਤੇ ਕਰੋਨਾ ਵਾਇਰਸ ਦਾ ਕੋਈ ਵੀ ਲੱਛਣ ਹੋਣ ‘ਤੇ ਕੋਵਿਡ-19 ਟੈੱਸਟ ਜ਼ਰੂਰ ਕਰਵਾਉਣਾ ਚਾਹੀਦਾ ਹੈ ।