ਡੀਈਓ ਐਲੀਮੈਂਟਰੀ ਰਾਜੇਸ਼ ਕੁਮਾਰ ਵੱਲੋਂ ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਪ੍ਰੇਰਨਾਦਾਇਕ ਫੇਰੀ
ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਸਰੂ ਖਾਂ ਦੀ ਸ਼ਾਨਦਾਰ ਦਿੱਖ ਲਈ ਸਕੂਲ ਸਟਾਫ਼ ਦੀ ਕੀਤੀ ਪ੍ਰਸੰਸਾ
ਤਰਨਤਾਰਨ, 30 ਜੂਨ 2021: ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਹਰ ਬੱਚੇ ਤੱਕ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਹਿੱਤ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ, ਸ਼੍ਰੀ ਰਾਜੇਸ਼ ਕੁਮਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਪ੍ਰੇਰਨਾਦਾਇਕ ਫੇਰੀ ਕੀਤੀ ਗਈ ਜਿਸ ਤਹਿਤ ਸ਼੍ਰੀ ਰਾਜੇਸ਼ ਕੁਮਾਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਸਰੂ ਖਾਂ, ਸਰਕਾਰੀ ਪ੍ਰਾਇਮਰੀ ਸਕੂਲ ਢੋਟਾ, ਸਰਕਾਰੀ ਪ੍ਰਾਇਮਰੀ ਸਕੂਲ ਏਕਲ ਗੱਡਾ ਆਦਿ ਸਕੂਲਾਂ ਵਿਖੇ ਪ੍ਰੇਰਨਾਦਾਇਕ ਵਿਜ਼ਟ ਕੀਤੀ ਗਈ।
ਇਸ ਵਿਜਟ ਦੇ ਦੌਰਾਨ ਉਨ੍ਹਾਂ ਵੱਲੋ, ਦਾਖ਼ਲਾ ਮੁਹਿੰਮ 2021 “ਈਚ ਵੰਨ ਬਰਿੰਗ ਵੰਨ” ਸਮਾਰਟ ਸਕੂਲ ਮੁਹਿੰਮ , ਸੋਹਣੇ ਸਕੂਲ ਸੋਹਣਾ ਫਰਨੀਚਰ, ਆਨਲਾਈਨ ਸਿੱਖਿਆ ਸਬੰਧੀ ਸਕੂਲ ਮੁਖੀਆਂ ਅਤੇ ਸਟਾਫ਼ ਨਾਲ ਗੱਲਬਾਤ ਕੀਤੀ ਗਈ।
ਇਸ ਮੌਕੇ ਡੀਈਓ ਐਲੀਮੈਂਟਰੀ ਤਰਨਤਾਰਨ ਵੱਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਲੀ ਸਰੂ ਖਾਂ ਦੇ ਸਕੂਲ ਮੁਖੀ ਅਤੇ ਸਮੂਹ ਸਟਾਫ਼ ਵੱਲੋਂ ਸਕੂਲ ਨੂੰ ਸਮਾਰਟ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਲਈ ਮੁਬਾਰਕਬਾਦ ਦਿੱਤੀ ਅਤੇ ਉਹਨਾਂ ਵਿਸ਼ੇਸ਼ ਤੌਰ ਤੇ ਹੈੱਡ ਟੀਚਰ ਸ਼੍ਰੀ ਨਵਦੀਪ ਸਿੰਘ ਵੱਲੋਂ ਕਿੱਤੇ ਨੂੰ ਸਮਰਪਣ ਦੁਆਰਾ ਸਿੱਖਿਆ ਦੇ ਮਿਆਰ, ਸਕੂਲੀ ਬੁਨਿਆਦੀ ਢਾਂਚੇ ਨੂੰ ਸ਼ਾਨਦਾਰ ਬਣਾਉਣ ਨੂੰ ਲੈਕੇ ਕੀਤੇ ਜਾ ਰਹੇ ਉਪਰਾਲਿਆਂ ਲਈ ਉਹਨਾਂ ਦੀ ਪ੍ਰਸੰਸਾ ਅਤੇ ਹੌਂਸਲਾ ਅਫਜ਼ਾਈ ਕੀਤੀ। ਸਪਸ ਏਕਲ ਗੱਡਾ ਵਿਖੇ ਚੱਲ ਰਹੀ ਕਮਰਿਆਂ ਦੀ ਉਸਾਰੀ ਬਾਰੇ ਸਕੂਲ ਮੁਖੀ ਨਾਲ ਚਰਚਾ ਕੀਤੀ ਗਈ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਢੋਟਾ ਦੇ ਸਕੂਲ ਮੁਖੀ ਅਤੇ ਸਟਾਫ਼ ਨਾਲ ਗੱਲਬਾਤ ਕਰਕੇ ਐਨਰੋਲਮੈਂਟ ਵਿੱਚ ਵਾਧੇ ਅਤੇ ਸਕੂਲ ਦੀ ਦਿੱਖ ਨੂੰ ਸ਼ਾਨਦਾਰ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।