ਡੀ.ਬੀ.ਈ.ਈ. ਵੱਲੋਂ ਵਿਦੇਸ਼ੀ ਪੜਾਈ ਤੇ ਰੋਜ਼ਗਾਰ ਸਬੰਧੀ ਕਾਊਂਸਲਿੰਗ ਦੇ ਦੂਜੇ ਪੜਾਅ ਲਈ ਅਰਜ਼ੀਆਂ ਦੀ ਮੰਗ
ਲੁਧਿਆਣਾ, 11 ਜੂਨ 2021 – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ ਵਿਦੇਸ਼ ਵਿੱਚ ਪੜਾਈ ਅਤੇ ਵਿਦੇਸ਼ ਵਿੱਚ ਰੋਜ਼ਗਾਰ ਦੇ ਚਾਹਵਾਨ ਉਮੀਦਵਾਰਾਂ ਲਈ ਆਨਲਾਈਨ ਕਾਊਂਸਲਿੰਗ ਦੇ ਦੂਸਰੇ ਪੜਾਅ ਤਹਿਤ ਅਰਜ਼ੀਆਂ ਦੀ ਮੰਗੀ ਕੀਤੀ ਗਈ ਹੈ। ਦੂਜੇ ਪੜਾਅ ਲਈ ਜਿਲ੍ਹਾ ਲੁਧਿਆਣਾ ਦੇ ਪ੍ਰਾਰਥੀਆਂ ਦੀ ਆਨਲਾਈਨ ਕਾਊਂਸਲਿੰਗ 29 ਜੂਨ 2021 ਨੂੰ ਸਵੇਰੇ 11 ਵਜੇ ਤੋਂ ਸ਼ਾਮ 05 ਵਜੇ ਤੱਕ ਹੋਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਦਫਤਰ, ਸੈਕਟਰ-65, ਮੋਹਾਲੀ ਵਿਖੇ ਕਾਊਂਸਲਿੰਗ ਦਾ ਪਹਿਲਾ ਪੜਾਅ ਮੁਕੰਮਲ ਕਰ ਲਿਆ ਗਿਆ ਹੈ ਅਤੇ ਦੂਜੇ ਪੜਾਅ ਲਈ ਰਜਿਸਟਰੇਸ਼ਨ ਸ਼ੁਰੂ ਕੀਤੀ ਗਈ ਹੈ।
ਵਿਦੇਸ਼ ਵਿੱਚ ਰੋਜ਼ਗਾਰ ਅਤੇ ਪੜਾਈ ਦੇ ਚਾਹਵਾਨਾ ਉਮੀਦਵਾਰ ਜੋ ਆਇਲਟਸ (IELTS) ਦਾ ਪੇਪਰ ਦੇ ਚੁੱਕੇ ਹੋਣ, ਉਹ ਇਸ ਕਾਊਂਸਲਿੰਗ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਨੌਜਵਾਨਾਂ ਨੂੰ ਕਾਉਂਸਲਿੰਗ ਲਈ ਰਜਿਸਟਰ ਕਰਨ ਸਬੰਧੀ 2 ਵੱਖ-ਵੱਖ ਗੂਗਲ ਲਿੰਕ ਤਿਆਰ ਕੀਤੇ ਗਏ ਹਨ। ਚਾਹਵਾਨ ਉਮੀਦਵਾਰ ਵਿਦੇਸ਼ੀ ਪੜਾਈ ਲਈ ਲਿੰਕ https://tinyurl.com/
ਇਸ ਸਬੰਧੀ ਕਿਸੇ ਵੀ ਤਰ੍ਹਾਂ ਜਾਣਕਾਰੀ ਲਈ ਉਮੀਦਵਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਹੈਲਪਲਾਈਨ ਨੰਬਰ 77400-01682 ‘ਤੇ ਵੀ ਸੰਪਰਕ ਕਰ ਸਕਦੇ ਹਨ।