( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0001358232{main}( ).../index.php:0
20.0002358592require( '/home/timespunjab.com/public_html/wp-blog-header.php' ).../index.php:17
31.038917713480require_once( '/home/timespunjab.com/public_html/wp-includes/template-loader.php' ).../wp-blog-header.php:19
41.044417780584include( '/home/timespunjab.com/public_html/wp-content/themes/covernews/single.php' ).../template-loader.php:106
51.044417780584get_header( ).../single.php:10
61.055817800392locate_template( ).../general-template.php:48
71.055917800504load_template( ).../template.php:745
81.056117800920require_once( '/home/timespunjab.com/public_html/wp-content/themes/covernews/header.php' ).../template.php:810
91.271121049864do_action( ).../header.php:63
101.271121050240WP_Hook->do_action( ).../plugin.php:517
111.271121050240WP_Hook->apply_filters( ).../class-wp-hook.php:348
121.271121050992covernews_get_breadcrumb( ).../class-wp-hook.php:324
131.271521051112covernews_get_breadcrumb_trail( ).../template-functions.php:277
141.271821052240breadcrumb_trail( ).../template-functions.php:316
151.272721055808Breadcrumb_Trail->trail( ).../breadcrumbs.php:43
161.273321058008sprintf ( ).../breadcrumbs.php:253

ਡੇਅਰੀ ਵਿਕਾਸ ਵਿਭਾਗ ਵੱਲੋਂ ਆਨ-ਲਾਈਨ ਸਿਖਲਾਈ ਪ੍ਰੋਗਰਾਮ 28 ਜੂਨ ਤੋਂ

0

ਫਤਹਿਗੜ੍ਹ ਸਾਹਿਬ, 22 ਜੂਨ

ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਆਨ-ਲਾਈਨ ਸਿਖਲਾਈ ਪ੍ਰੋਗਰਾਮ ਦਾ ਪੰਜਵਾਂ ਬੈਚ 28 ਜੂਨ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਫਤਹਿਗੜ੍ਹ ਸਾਹਿਬ ਸ੍ਰੀ ਤਜਿੰਦਰਪਾਲ ਸਿੰਘ ਨੇ ਦੱਸਿਆ ਕਿ ਆਨ-ਲਾਈਨ ਸਿਖਲਾਈ ਪ੍ਰੋਗਰਾਮ ਦੀ ਕਾਉਸਲਿੰਗ 23 ਜੂਨ  ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਤੀਜੀ ਮੰਜਿਲ , ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ 406  ਚ ਕੀਤੀ ਜਾਵੇਗੀ ।

 ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਚ ਭਾਗ ਲੈਣ ਵਾਲਾ ਸਿਖਿਆਰਥੀ ਘੱਟੋ-ਘੱਟ ਪੰਜਵੀ ਪਾਸ ਹੋਵੇ ਉਮਰ 18 ਸਾਲ ਤੋਂ 50 ਸਾਲ ਤੱਕ ਹੋਵੇ  ਅਤੇ ਦਿਹਾਤੀ ਖੇਤਰ ਦਾ ਵਸਨੀਕ ਹੋਵੇ। ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਅਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 2 ਪਾਸਪੋਰਟ ਸਾਇਜ ਫੋਟੋਆਂ ਲੈ ਕੇ ਦਫਤਰ ਚ ਆਉਣ।  ਉਨ੍ਹਾ  ਹੋਰ ਦੱਸਿਆ ਕਿ ਇਸ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ।

 ਉਨ੍ਹਾਂ ਸਮੂਹ ਚਾਹਵਾਨ ਸਿਖਿਆਰਥੀ/ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ  ਵਿਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ  ਵੱਧ ਤੋ ਵੱਧ ਲਾਭ ਉਠਾਉਣ । ਵਧੇਰੇ ਜਾਣਕਾਰੀ ਲੈਣ ਲਈ ਦਫਤਰ ਦੇ ਫੋਨ ਨੰ 01763-233334 ਤੇ ਵੀ ਕੰਮ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ ।

About The Author

Leave a Reply

Your email address will not be published. Required fields are marked *

error: Content is protected !!