ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਲਈ ਆਨਲਾਈਨ ਸਿਖਲਾਈ ਬੈਚ 19 ਜੁਲਾਈ ਤੋਂ
ਮਾਨਸਾ, 9 ਜੁਲਾਈ 2021 : ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਉਤਪਾਦਕਾਂ ਤੇ ਡੇਅਰੀ ਫਾਰਮਰਾਂ ਨੂੰ ਡੇਅਰੀ ਸਿਖਲਾਈ ਦੇਣ ਲਈ 19 ਜੁਲਾਈ 2021 ਤੋਂ 30-07-2021 ਤੱਕ ਦੋ ਹਫ਼ਤਿਆਂ ਦਾ ਆਨਲਾਈਨ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸਦੇ ਲਈ ਜਿਲ੍ਹਾ ਮਾਨਸਾ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ 13 ਜੁਲਾਈ 2021 ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਮਾਨਸਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੀਜੀ ਮੰਜ਼ਿਲ ਕਮਰਾ ਨੰਬਰ 87-88 ਵਿਖੇ ਫਾਰਮ ਜਮ੍ਹਾਂ ਕਰਵਾ ਸਕਦੇ ਹਨ।
ਇਹ ਜਾਣਕਾਰੀ ਦਿੰਦਿਆਂ ਸ਼੍ਰੀ ਬਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਪੇਂਡੂ ਖੇਤਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ ਜੋ ਕਿ ਘੱਟੋ ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 50 ਸਾਲ ਦਰਿਮਆਨ ਹੋਵੇ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ ਅਤੇ ਨਾਲ ਹੀ ਉਨ੍ਹਾਂ ਦੱਸਿਆਂ ਕਿ ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਦ-ਖੁਰਾਕ, ਨਸਲ-ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਸਮੂਹ ਦੁੱਧ-ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਆਪਣੇ-ਆਪ ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ, ਜਿਵੇਂ ਕਿ ਪਸ਼ੂ ਖਰੀਦਣ ਲਈ ਕਰਜੇ ਦੀ ਸਹੂਲਤ, ਪਸ਼ੂਆਂ ਦੇ ਸੁਚੱਜੇ ਸ਼ੈੱਡ, ਸਿੰਗਲ ਰੋਅ ਫੋਡਰ ਹਾਰਵੈਸਟਰ, ਸੈਲਫ ਪ੍ਰੋਪੈਲਡ ਫੋਰੇਜ ਕਟਰ, ਆਟੋਮੈਟਿਕ ਮਿਲਕ ਡਿਸਪੈਂਸਿੰਗ ਯੂਨਿਟ, ਆਟੋਮੈਟਿਕ ਸਾਈਲੇਜ ਬੇਲਰ ਕਮ ਰੈਪਰ ਮਸ਼ੀਨ ਤੇ 10 ਦੇਸੀ ਗਾਵਾਂ ਦੀ ਖਰੀਦ ਤੇ ਅਤੇ 2 ਤੋਂ 20 ਦੁਧਾਰੂ ਪਸ਼ੂਆਂ ਦੀ ਖਰੀਦ ਤੇ 25 ਫੀਸਦੀ ਜਰਨਲ ਤੇ 33 ਫੀਸਦੀ ਐਸ.ਸੀ ਵਾਸਤੇ ਸਬਸਿਡੀ ਦੀ ਸਹੂਲਤ ਆਦਿ ਦਾ ਵੱਧ ਤੋਂ ਵੱਧ ਲਾਭ ਉਠਾਉਣ।