ਧੰਨੁ ਗੁਰੂ ਤੇਗ ਬਹਾਦਰ ਜੀ ਦੇ 400ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ
ਸੰਗਰੂਰ 6 ਜੂਨ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਖੋਪੀਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ। ਇਸ ਕਵਿਤਾ ਉਚਾਰਨ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ । ਇਹ ਜਾਣਕਾਰੀ ਸਕੂਲ ਇੰਚਾਰਜ ਸ੍ਰੀਮਤੀ ਮਹਿੰਦਰਪਾਲ ਕੌਰ ਨੇ ਦਿੱਤੀ।
ਸ੍ਰੀਮਤੀ ਮਹਿੰਦਰਪਾਲ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਅਤੇ ਕੁਰਬਾਨੀ ਸਮੁੱਚੀ ਮਾਨਵਤਾ ਲਈ ਮਾਰਗ ਦਰਸ਼ਕ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਇਸ ਤੋਂ ਪ੍ਰੇਰਨਾ ਲੈ ਕੇ ਆਪਣੀ ਜ਼ਿੰਦਗੀ ‘ਚ ਅਮਲੀ ਰੂਪ ਵਿੱਚ ਲਾਗੂ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਮੁਕਾਬਲੇ ਜਿੱਥੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਵਿਚ ਮਦਦ ਕਰਦੇ ਹਨ ਉੱਥੇ ਹੀ ਉਨ੍ਹਾਂ ਨੂੰ ਇਤਿਹਾਸ ਨਾਲ ਵੀ ਜੋੜਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਕਵਿਤਾ ਉਚਾਰਨ ਮੁਕਾਬਲੇ ਵਿੱਚ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ ਬਾਰੇ ਜਾਣਕਾਰੀ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਵਿਤਾ ਉਚਾਰਨ ਮੁਕਾਬਲੇ ਵਿੱਚ ਸੈਕੰਡਰੀ ਪੱਧਰ ‘ਤੇ ਅਲਕਾ ਰਾਣੀ ਜਮਾਤ ਨੌਵੀਂ ਨੇ ਪਹਿਲਾ , ਹਰਸ਼ਦੀਪ ਗਿੱਲ ਜਮਾਤ ਨੌਵੀਂ ਨੇ ਦੂਜਾ ਅਤੇ ਪੂਨਮ ਰਾਣੀ ਜਮਾਤ ਦਸਵੀਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।
ਇਸ ਮੌਕੇ ਸਕੂਲ ਐਕਟੀਵਿਟੀ ਇੰਚਾਰਜ ਮੈਡਮ ਕਿਰਨਜੀਤ ਕੌਰ ਵੀ ਹਾਜ਼ਰ ਸਨ ।