ਨਗਰ ਕੌਂਸਲ ਪ੍ਰਧਾਨ ਤੇ ਬੀਬੀ ਨਾਗਰਾ ਨੇ ਤਰਸ ਦੇ ਆਧਾਰ ਉੱਤੇ 02 ਵਿਅਕਤੀਆਂ ਨੂੰ ਸੌਂਪੇ ਨਿਯੁਕਤੀ ਪੱਤਰ
ਫਤਹਿਗੜ੍ਹ ਸਾਹਿਬ, 08 ਜੁਲਾਈ 2021 : ਪੰਜਾਬ ਸਰਕਾਰ ਘਰ ਘਰ ਰੁਜਗਾਰ ਮਿਸ਼ਨ ਅਧੀਨ ਬੇਰੁਜਗਾਰ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤਤਪਰ ਹੈ। ਲੋਕਾਂ ਨੂੰ ਰੁਜਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਜਿਸ ਤਹਿਤ ਵੱਡੀ ਗਿਣਤੀ ਵਿੱਚ ਲੋਕ ਆਪਣੇ ਪੈਰਾਂ ਤੇ ਖੜ੍ਹੇ ਹੋ ਰਹੇ ਹਨ। ਇਨ੍ਹਾਂ ਵਿਚਾਂਰਾਂ ਦਾ ਪ੍ਰਗਟਾਵਾ ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਅਸ਼ੋਕ ਸੂਦ ਅਤੇ ਵਿਧਾਇਕ ਨਾਗਰਾ ਦੀ ਪਤਨੀ ਸ਼੍ਰੀਮਤੀ ਮਨਦੀਪ ਕੌਰ ਨਾਗਰਾ ਨੇ ਨਗਰ ਕੌਂਸਲ ਦਫਤਰ ਸਰਹਿੰਦ ਵਿਖੇ ਸ਼੍ਰੀ ਗੌਰਵ ਕੁਮਾਰ ਅਤੇ ਅਨਿਲ ਕੁਮਾਰ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਨਗਰ ਕੌਸਲ ਸਰਹਿੰਦ ਫਤਹਿਗੜ੍ਹ ਸਾਹਿਬ ਵਿੱਚ ਕੰਮ ਕਰਦੇ ਸ਼੍ਰੀ ਜੇਠਾ ਰਾਮ ਅਤੇ ਸ਼੍ਰੀ ਰਾਜ ਕੁਮਾਰ ਦੀ ਮੌਤ ਹੌਣ ਕਾਰਨ ਉਨ੍ਹਾਂ ਦੇ ਵਾਰਸਾਂ ਨੂੰ ਤਰਸ ਦੇ ਅਧਾਰ ਤੇ ਨੌਕਰੀ ਦਿੱਤੀ ਗਈ ਹੈ।
ਗੌਰਵ ਕੁਮਾਰ ਅਤੇ ਅਨਿਲ ਕੁਮਾਰ ਸਫਾਈ ਸੇਵਕ (ਟਰਾਲੀ ਮੈਨ) ਦੀ ਅਸਾਮੀ ਲਈ ਡਿਪਟੀ ਡਾਇਰੈਕਟਰ ਅਰਬਨ ਲੋਕਲ ਬਾਡੀ ਲੁਧਿਆਣਾ ਵੱਲੋਂ ਆਪਣੇ ਸਰਕਾਰੀ ਪੱਤਰ ਨਾਲ ਪ੍ਰਵਾਨਗੀ ਦਿੱਤੀ ਗਈ ਹੈ।
ਪੰਜਾਬ ਸਰਕਾਰ ਬੇਰੁਜਗਾਰ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੌਜਵਾਨਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਖੇਤਰਾਂ ਵਿਚ ਰੁਜਗਾਰ ਮੁਹੱਈਆਂ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਕਾਰਜਸਾਧਕ ਅਫਸਰ ਸ੍ਰੀ ਗੁਰਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਲੀ, ਕੌਸਲਰ ਨਰਿੰਦਰ ਕੁਮਾਰ, ਸੈਨਟਰੀ ਅਫਸਰ ਬਿਮਲ ਕੁਮਾਰ ਸਮੇਤ ਨਗਰ ਕੌਂਸਲ ਦੇ ਕਰਮਚਾਰੀ ਹਾਜ਼ਰ ਸਨ।