ਪ੍ਰੋਟੈਕਸ਼ਨ ਫਾਂਊਡੇਸ਼ਨ ਦੇ ਚੇਅਰਮੈਨ ਰਾਜਾ ਮਨੁੱਖੀ ਨੇ ਵੱਧ ਰਹੀਆਂ ਕੀਮਤਾਂ ਨੂੰ ਲੈਕੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੀ ਕੀਤੀ ਨਿੰਦਾ
ਜਲੰਧਰ 3 ਜੁਲਾਈ 2021 : ਅੱਜ ਪਰੋਟੈਕਸ਼ਨ ਫਾਊਂਡੇਸ਼ਨ ਦੇ ਚੇਅਰਮੈਨ ਰਾਜਾ ਮਨੁੱਖੀ ਨੇ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਮੱਦੇਨਜਰ ਕੇਂਦਰ ਦੀ ਭਾਜਪਾ ਸਰਕਾਰ ਤੇ ਪੰਜਾਬ ਕਾਂਗਰਸ ਪਾਰਟੀ ਤੇ ਤਿੱਖਾ ਹਮਲਾ ਕੀਤਾ ।
ਰਾਜਾ ਵਲੋਂ ਤੇਲ ਦੀਆ ਕੀਮਤਾਂ ਵਿੱਚ ਵਾਧੇ ਦੇ ਵਿਰੋਧ ਵਜੋ ਆਪਣੀ ਟੀਮ ਨਾਲ ਰੋਸ਼ ਜਾਹਿਰ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਨੇ ਗੱਲਬਾਤ ਕਰਦੇ ਹੋਏ ਇਹ ਵੀ ਕਿਹਾ ਕਿ ਦਿਨੋ ਦਿਨ ਵੱਧ ਰਹੀ ਮਹਿੰਗਾਈ ਨੂੰ ਲੈਕੇ ਜੇਕਰ ਕੇਂਦਰ ਸਰਕਾਰ ਅਤੇ ਪੰਜਾਬ ਕਾਂਗਰਸ ਪਾਰਟੀ ਵਲੋਂ ਕੋਈ ਐਕਸ਼ਨ ਨਾਂ ਲਿਆ ਗਿਆ ਤਾਂ ਉਹ ਇਸ ਪ੍ਰਦਰਸ਼ਨ ਨੂੰ ਹੋਰ ਬਲਾਕ ਚ ਹੋਰ ਜੋਰਾ ਨਾਲ ਕਰਨਗੇ ਅਤੇ ਕੇਂਦਰ ਸਰਕਾਰ ਤੇ ਪੰਜਾਬ ਕਾਂਗਰਸ ਪਾਰਟੀ ਤੱਕ ਇਹ ਅਵਾਜ ਪਹੁੰਚਾ ਕੇ ਹੀ ਛੱਡਣਗੇ।