ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਲੜਕੇ-ਲੜਕੀਆਂ ਲਈ ਆਰਟੀਫਿਸ਼ਲ ਇੰਟੈਲੀਜੈਂਸ ਤੇ ਡਾਟਾ ਸਾਇੰਸ ਦਾ ਮੁਫ਼ਤ ਕੋਰਸ ਕਰਨ ਲਈ ਸੁਨਹਿਰੀ ਮੌਕਾ
ਲੁਧਿਆਣਾ, 10 ਜੂਨ 2021 – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਨੋਜਵਾਨ ਲੜਕੇ-ਲੜਕੀਆਂ ਲਈ ਆਰਟੀਫਿਸ਼ਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਦਾ ਮੁਫ਼ਤ ਕੋਰਸ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਇਹ ਕੋਰਸ ਆਈ.ਆਈ.ਟੀ. ਰੋਪੜ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਚਲਾਇਆ ਜਾਣਾ ਹੈ।
ਜ਼ਿਕਰਯੋਗ ਹੈ ਕਿ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਜਿਲੇ ਵਿੱਚ ਚਲ ਰਹੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਨੋਜਵਾਨ ਸਿਖਲਾਈ ਮੁਕੰਮਲ ਕਰਨ ਉਪਰੰਤ ਰੋਜਗਾਰ ਅਤੇ ਸਵੈ-ਰੋਜ਼ਗਾਰ ਦੇ ਕਾਬਲ ਹੋ ਸਕਣ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਕੋਰਸ ਦੇ 2 ਮਡਿੳ{ਲ ਹੋਣਗੇ, ਪਹਿਲਾਂ 4 ਹਫਤਿਆਂ ਦਾ ਅਤੇ ਦੂਸਰਾ 12 ਹਫਤਿਆਂ ਦਾ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਕੋਰਸ ਨੂੰ ਕਰਨ ਲਈ ਵਿਦਿਆਰਥੀ ਵੱਲੋਂ 12ਵੀ ਕਲਾਸ ਗਣਿਤ (ਮੈਥ) ਵਿਸ਼ੇ ਨਾਲ ਪਾਸ ਕੀਤੀ ਹੋਣੀ ਲਾਜ਼ਮੀ ਹੈ।
ਚਾਹਵਾਨ ਵਿਦਿਆਰਥੀ https://forms.gle/