ਪੰਜ ਦਿਨਾਂ ਮੱਛੀ ਪਾਲਣ ਟਰੇਨਿੰਗ ਕੈਂਪ 5 ਜੁਲਾਈ ਤੋਂ
ਹੁਸ਼ਿਆਰਪੁਰ, 2 ਜੁਲਾਈ 2021 : ਸੂਬੇ ਵਿੱਚ ਮੱਛੀ ਪਾਲਣ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵਲੋਂ ਵੱਖ-ਵੱਖ ਟਰੇਨਿੰਗ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਜਿਸ ਤਹਿਤ ਮੱਛੀ ਪੂੰਗ ਫਾਰਮ ਹਰਿਆਣਾ ਵਿਖੇ 5 ਜੁਲਾਈ ਤੋਂ 9 ਜੁਲਾਈ 2021 ਤੱਕ ਟਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਸਹਾਇਕ ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ ਨੇ ਦੱਸਿਆ ਕਿ ਮੱਛੀ ਪੂੰਗ ਫਾਰਮ ਹਰਿਆਣਾ ਵਿਖੇ ਲੱਗਣ ਵਾਲੇ 5 ਦਿਨਾਂ ਟਰੇਨਿੰਗ ਕੈਂਪ ਦੌਰਾਨ ਮੱਛੀ ਪਾਲਣ ਧੰਦੇ ਦੀ ਮੁਢਲੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਇਸ ਕੈਂਪ ਦੌਰਾਨ ਮੱਛੀ ਪਾਲਣ ਦੇ ਧੰਦੇ ਨੂੰ ਅਪਨਾਉਣ ਸਬੰਧੀ ਮੁੱਢਲੀ ਜਾਣਕਾਰੀ ਹਾਸਲ ਕਰਨ ਦੇ ਚਾਹਵਾਨ ਵਿਅਕਤੀ ਇਸ ਕੈਂਪ ਵਿੱਚ ਸ਼ਿਰਕਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਟਰੇਨਿੰਗ ਪ੍ਰੋਗਰਾਮ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ: 98143-32088 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
To get latest Update :
Join us on Facebook : https://www.facebook.com/times.punjab.31
Get Participated through Comments in Twitter : https://twitter.com/TimesPunjabTV
Do Follow us on Instagram : https://instagram.com/timespunjab?utm_medium=copy_link