ਬਜ਼ੁਰਗਾਂ ਨੂੰ ਘਰ ਵਿਚ ਦਿੱਤੀ ਜਾਵੇ ਟੀਕਾਕਰਨ ਸਹੂਲਤ : ਜਸਕੀਰਤ ਰਾਜਾ
ਜਲੰਧਰ, 17 ਜੁਲਾਈ 2021 : ਰਾਜਾ ਹਿਉਮਨ ਰਾਈਟਸ ਪ੍ਰੋਟੈਕਸ਼ਨ ਫਾਉਂਡੇਸਨ ਦੇ ਚੇਅਰਪਰਸਨ ਜਸਕੀਰਤ ਰਾਜਾ ਜੀ ਨੇ ਅੱਜ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਨੂੰ ਅਪੀਲ ਕੀਤੀ ਕਿ ਬਜ਼ੁਰਗਾਂ ਨੂੰ ਉਨ੍ਹਾਂ ਦੇ ਘਰਾਂ ਵਿਚ ਟੀਕਾਕਰਨ ਦੀ ਸਹੂਲਤ ਦਿੱਤੀ ਜਾਵੇ ।
ਅੱਜ ਪ੍ਰੈੱਸ ਬਿਆਨ ਜਾਰੀ ਕਰਦਿਆਂ ਰਾਜਾ ਨੇ ਕਿਹਾ ਹੈ ਕਿ ਸਿਹਤ ਵਿਭਾਗਵਲੋਂ ਕੋਰੋਨਾ ਦੇ ਬਚਾਅ ਲਈ ਲੋਕਾਂ ਨੂੰ ਟੀਕਾਕਰਨ ਮੁਹਿਮ ਤਹਿਤ ਜਾਗਰੂਕਤਾ ਕਰਕੇ ਟੀਕਾਕਰਨ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਨੂੰ ਅਪੀਲ ਕਰਦੇ ਹਾਂ ਕਿ ਬਜ਼ੁਰਗਾਂ ਨੂੰ ਉਨ੍ਹਾਂ ਦੇ ਘਰਾਂ ਵਿਚ ਟੀਕਾਕਰਨ ਦੀ ਸਹੂਲਤ ਦਿੱਤੀ ਜਾਵੇ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਾਨੂੰ ਸਾਰਿਆਂ ਨੂੰ ਇਸ ਟੀਕਾਕਰਨ ਮੁਹਿੰਮ ਵਿਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ ।