( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0001358232{main}( ).../index.php:0
20.0002358592require( '/home/timespunjab.com/public_html/wp-blog-header.php' ).../index.php:17
30.467517514032require_once( '/home/timespunjab.com/public_html/wp-includes/template-loader.php' ).../wp-blog-header.php:19
40.472617581136include( '/home/timespunjab.com/public_html/wp-content/themes/covernews/single.php' ).../template-loader.php:106
50.472617581136get_header( ).../single.php:10
60.484017600944locate_template( ).../general-template.php:48
70.484117601056load_template( ).../template.php:745
80.484217601472require_once( '/home/timespunjab.com/public_html/wp-content/themes/covernews/header.php' ).../template.php:810
90.699520851656do_action( ).../header.php:63
100.699520852032WP_Hook->do_action( ).../plugin.php:517
110.699520852032WP_Hook->apply_filters( ).../class-wp-hook.php:348
120.699520852784covernews_get_breadcrumb( ).../class-wp-hook.php:324
130.699920852904covernews_get_breadcrumb_trail( ).../template-functions.php:277
140.700320854032breadcrumb_trail( ).../template-functions.php:316
150.701120857792Breadcrumb_Trail->trail( ).../breadcrumbs.php:43
160.701420860184sprintf ( ).../breadcrumbs.php:253

ਮੁੱਖ ਮੰਤਰੀ ਵੱਲੋਂ ਮਹਾਨ ਅਥਲੀਟ ਮਿਲਖਾ ਸਿੰਘ ਦੇ ਸਤਿਕਾਰ ਵਿਚ ਇਕ ਦਿਨਾ ਸਰਕਾਰੀ ਸੋਗ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰਨ ਦਾ ਐਲਾਨ

0

ਚੰਡੀਗੜ੍ਹ, 19 ਜੂਨ 2021: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬਾ ਸਰਕਾਰ ਨੂੰ ਮਹਾਨ ਅਥਲੀਟ ਮਿਲਖਾ ਸਿੰਘ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਸ਼ਨਿਚਰਵਾਰ ਨੂੰ ਇਕ ਦਿਨਾ ਸਰਕਾਰੀ ਸੋਗ ਵੀ ਐਲਾਨਿਆ ਹੈ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, “ਦੇਸ਼ ਦੇ ਸਰਵੋਤਮ ਅਥਲੀਟ ਜਿਨ੍ਹਾਂ ਭਾਰਤ ਲਈ ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਵਿੱਚ ਕਈ ਸੋਨ ਤਮਗੇ ਜਿੱਤ ਕੇ ਦੇਸ਼ ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ, ਦੇ ਤੁਰ ਜਾਣ ਨਾਲ ਮੈਨੂੰ ਨਿੱਜੀ ਤੌਰ ਉਤੇ ਬਹੁਤ ਦੁੱਖ ਹੋਇਆ। ਮਹਾਨ ਸਪੂਤ ਮਿਲਖਾ ਸਿੰਘ ਜਿਨ੍ਹਾਂ ਨੇ ਕੌਮਾਂਤਰੀ ਪੱਧਰ ਉਤੇ ਨਾਮਣਾ ਖੱਟਿਆ ਅਤੇ ਏਸ਼ੀਅਨ ਅਤੇ ਕਾਮਨਵੈਲਥ ਖੇਡਾਂ ਵਿਚ ਦੇਸ਼ ਲਈ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਜਿਸ ਸਦਕਾ ਹਰੇਕ ਦੇਸ਼ ਵਾਸੀ ਖਾਸ ਕਰਕੇ ਪੰਜਾਬੀਆਂ ਦਾ ਸਿਰ ਮਾਣ ਨਾਲ ਉਚਾ ਹੋਇਆ। ਪੰਜਾਬ ਨੂੰ ਆਪਣੇ ਇਸ ਮਹਾਨ ਅਥਲੀਟ ਉਤੇ ਹਮੇਸ਼ਾ ਮਾਣ ਰਹੇਗਾ।”

ਮਿਲਖਾ ਸਿੰਘ ਜੋ 91 ਵਰ੍ਹਿਆਂ ਦੇ ਸਨ, ਬੀਤੀ ਅੱਧੀ ਰਾਤ ਪੀ.ਜੀ.ਆਈ., ਚੰਡੀਗੜ੍ਹ ਵਿਖੇ ਕੋਵਿਡ ਨਾਲ ਜੂਝਦਿਆਂ ਚੱਲ ਵਸੇ। ਉਹ ਆਪਣੇ ਪਿੱਛੇ ਇਕ ਪੁੱਤਰ ਤੇ ਤਿੰਨ ਬੇਟੀਆਂ ਛੱਡ ਗਏ।ਉਨ੍ਹਾਂ ਦਾ ਪੁੱਤਰ ਜੀਵ ਮਿਲਖਾ ਸਿੰਘ ਉੱਘਾ ਗੌਲਫਰ ਹੈ। ਉਡਣਾ ਸਿੱਖ ਨਾਲ ਜਾਣੇ ਜਾਂਦੇ ਮਿਲਖਾ ਸਿੰਘ ਓਲੰਪਿਕ ਫਾਈਨਲ ਵਿੱਚ ਪੁੱਜਣ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੇ ਦੇਸ਼ ਦੇ ਪਹਿਲੇ ਅਥਲੀਟ ਸਨ। ਉਹ 100 ਕਰੋੜ ਤੋਂ ਵੱਧ ਆਬਾਦੀ ਵਾਲੇ ਦੇਸ਼, ਭਾਰਤ ਦੇ ਆਈਕੌਨ ਖਿਡਾਰੀ ਸਨ। ਉਨ੍ਹਾਂ 1960 ਦੀਆਂ ਰੋਮ ਓਲੰਪਿਕ ਖੇਡਾਂ ਦੀ 400 ਮੀਟਰ ਦੌੜ ਵਿੱਚ ਚੌਥਾ ਸਥਾਨ ਹਾਸਲ ਕੀਤਾ।ਉਨ੍ਹਾਂ 1958 ਦੀਆਂ ਕਾਰਡਿਫ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਤੋਂ ਇਲਾਵਾ 1958 ਦੀਆਂ ਟੋਕੀਓ ਏਸ਼ਿਆਈ ਖੇਡਾਂ ਤੇ 1962 ਦੀਆਂ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਦੋ-ਦੋ ਸੋਨ ਤਮਗੇ ਜਿੱਤੇ।ਮਿਲਖਾ ਸਿੰਘ ਨੇ ਭਾਰਤ ਵੱਲੋਂ ਤਿੰਨ ਓਲੰਪਿਕਸ (1956 ਮੈਲਬਰਨ, 1960 ਰੋਮ ਤੇ 1964 ਟੋਕੀਓ) ਵਿੱਚ ਹਿੱਸਾ ਲਿਆ।

ਮਿਲਖਾ ਸਿੰਘ ਨੂੰ ਭਾਰਤ ਸਰਕਾਰ ਨੇ ਖੇਡਾਂ ਵਿੱਚ ਪਾਏ ਯੋਗਦਾਨ ਸਦਕਾ ਦੇਸ਼ ਦੇ ਚੌਥੇ ਸਰਵਉੱਚ ਨਾਗਰਿਕ ਸਨਮਾਨ ਪਦਮ ਸ੍ਰੀ ਨਾਲ ਸਨਮਾਨਿਆ। ਮਿਲਖਾ ਸਿੰਘ ਦੇ ਪਰਿਵਾਰ, ਸਾਕ-ਸਨੇਹੀਆਂ, ਦੋਸਤਾਂ ਅਤੇ ਖੇਡ ਪ੍ਰਸੰਸਕਾਂ ਨਾਲ ਦੁੱਖ ਸਾਂਝਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

About The Author

Leave a Reply

Your email address will not be published. Required fields are marked *

error: Content is protected !!