ਵਿਦੇਸ਼ ਜਾਣ ਦੇ ਚਾਹਵਾਨ ਪ੍ਰਾਰਥੀਆਂ ਲਈ ਮੁਫ਼ਤ ਕਾਉਂਸਿਗ ਦੀ ਸੁਵਿਧਾ ਉਪਲੱਬਧ- ਸ਼ੁਮਿੰਦਰ ਕੌਰ
ਸੰਗਰੂਰ, 16 ਜੂਨ
ਘਰ ਘਰ ਰੋਜਗਾਰ ਮਿਸ਼ਨ ਤਹਿਤ ਪੰਜਾਬ ਸਰਕਾਰ ਵੱਲੋਂ ਵਿਦੇਸ਼ ਜਾਣ ਦੇ ਚਾਹਵਾਨ ਪ੍ਰਾਰਥੀਆਂ ਨੂੰ ਮੁਫ਼ਤ ਕਾਉਂਸਿਗ ਸੇਵਾ ਪ੍ਰਦਾਨ ਕਰਨ ਲਈ ਪੰਜਾਬ ਮੰਡੀ ਬੋਰਡ, ਮੋਹਾਲੀ ਵਿਖੇ ਵਿਦੇਸ਼ ਵਿੱਚ ਸਟੱਡੀ ਅਤੇ ਪਲੇਸਮੈਂਟ ਸੈੱਲ ਸਥਾਪਿਤ ਕੀਤਾ ਗਿਆ ਹੈ। ਇਹ ਜਾਣਕਾਰੀ ਕੈਰੀਅਰ ਕਾਉਂਸਲਰ ਸ਼੍ਰੀਮਤੀ ਸ਼ੁਮਿੰਦਰ ਕੌਰ ਨੇ ਦਿੱਤੀ।
ਸ਼੍ਰੀਮਤੀ ਸ਼ੁਮਿੰਦਰ ਕੌਰ ਨੇ ਦੱਸਿਆ ਕਿ ਚਾਹਵਾਨ ਪ੍ਰਾਰਥੀਆਂ ਲਈ ਦੋ ਆਨਲਾਈਨ ਿਕ ਜਾਰੀ ਕੀਤੇ ਗਏ ਹਨ ਜਿਸ ਤਹਿਤ ਵਿਦੇਸ਼ ਵਿੱਚ ਪੜ੍ਹਾਈ ਕਰਨ ਦੇ ਚਾਹਵਾਨ ਨੌਜਵਾਨ ਮੁਫ਼ਤ ਕਾਉਂਸਿਗ ਪ੍ਰਾਪਤ ਕਰਨ ਲਈ ਆਪਣੇ ਆਪ ਨੂੰ https://tinyurl.com/sangFS ’ਤੇ ਰਜਿਸਟਰ ਕਰਨ ਅਤੇ ਪਲੇਸਮੈਂਟ ਲਈ ਕਾਉਂਸਿਗ ਪ੍ਰਾਪਤ ਕਰਨ ਲਈ ਪ੍ਰਾਰਥੀ https://tinyurl.com/sangFP ਿਕ ’ਤੇ ਰਜਿਸਟਰ ਕਰਨ।
ਉਨ੍ਹਾਂ ਦੱਸਿਆ ਕਿ ਜਿਹੜੇ ਪ੍ਰਾਰਥੀ ਇਸ ਕਾਊਂਸਲਿੰਗ ਵਿੱਚ ਹਿੱਸਾ ਲੈਣਾ ਚਾਹੁੰਦੇ ਹਨ ਉਹ 30 ਜੂਨ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਆ ਕੇ ਆਪਣੇ ਦਸਤਾਵੇਜ਼ਾਂ ਦੀ ਜਾਂਚ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਾਊਂਸਲਿੰਗ ਲੈਣ ਵਾਲੇ ਪ੍ਰਾਰਥੀਆਂ ਦਾ 95“ 5 ਪਾਸ ਹੋਣਾ ਚਾਹੀਦਾ ਹੈ। ਉਨ੍ਹਾ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।