ਵਿਧਾਇਕ ਘੁਬਾਇਆ ਨੇ ਪਿੰਡ ਰਾਮ ਸਿੰਘ ਭੈਣੀ ਵਿਖੇ ਸੀਵਰੇਜ ਪਾਇਪ ਲਾਈਨ ਦੇ ਦੱਸ ਲੱਖ ਰੁਪਏ ਦੇ ਪ੍ਰੋਜੈਕਟ ਦਾ ਕੰਮ ਕਰਵਾਇਆ ਸ਼ੁਰੂ
ਫਾਜ਼ਿਲਕਾ 20 ਜੂਨ
ਕੈਪਟਨ ਅਮਰਿੰਦਰ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹਰ ਪਿੰਡ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣਾ, ਇਸ ਦੇ ਮੱਦੇਨਜਰ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਸ਼ੁਰੂ ਕਰਵਾਇਆ ਜਾ ਰਿਹਾ ਹੈ ਤੇ ਚੱਲ ਰਹੇ ਕੰਮਾਂ ਨੂੰ ਅਮਲੀਜਾਮਾ ਪਹਿਨਾਇਆ ਜਾ ਰਿਹਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਸ. ਦਵਿੰਦਰ ਸਿੰਘ ਘੁਬਾਇਆ ਨੇ ਅੱਜ ਬਾਰਡਰ `ਤੇ ਪੈਂਦੇ ਪਿੰਡ ਭੈਣੀ ਰਾਮ ਸਿੰਘ ਵਿਖੇ ਪਾਣੀ ਦੀ ਨਿਕਾਸੀ ਲਈ ਪਾਇਪ ਲਾਈਨ ਦੇ ਪ੍ਰੋਜੈਕਟ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ।
ਸ ਦਵਿੰਦਰ ਸਿੰਘ ਘੁਬਾਇਆ ਐਮ ਐਲ ਏ ਫਾਜ਼ਿਲਕਾ ਵੱਲੋਂ ਖੁਦ ਮੌਕੇ `ਤੇ ਆ ਕੇ ਸੀਵਰੇਜ ਪਾਇਪ ਲਾਈਨ ਦੇ ਕੰਮ ਨੂੰ ਚਾਲੂ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ। ਉਨ੍ਹਾਂ ਨੇ ਕਿਹਾ ਕਿ ਪਿੰਡ ਚ ਪਾਣੀ ਦੇ ਨਿਕਾਸ ਦਾ ਕੋਈ ਪ੍ਰਬੰਧ ਨਾ ਹੋਣ ਕਰਕੇ ਪਿੰਡ ਵਾਸੀਆਂ ਅਤੇ ਰਾਹ ਗਿਰੀ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਇਸ ਲਈ ਲੋਕ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਜਲਦ ਹੀ 10 ਲੱਖ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋ ਜਾਵੇਗਾ।
ਵਿਧਾਇਕ ਸ. ਘੁਬਾਇਆ ਨੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ ਹੈ ਕਿ ਜ਼ੋ ਸੂਬੇ ਦਾ ਵਿਕਾਸ ਕਰਨ ਵਿਚ ਕੋਈ ਕਮੀ ਨਹੀਂ ਛੱਡ ਰਹੇ।ਇਸ ਦੌਰਾਨ ਪਿੰਡ ਦੇ ਸਰਪੰਚ ਸ਼੍ਰੀ ਹਰਮੇਸ਼ ਸਿੰਘ ਨੇ ਦੱਸਿਆ ਕਿ ਵਿਧਾਇਕ ਘੁਬਾਇਆ ਨੇ ਪਹਿਲਾ ਵੀ ਸਾਡੇ ਪਿੰਡ ਤਾਂ ਕੀ ਸਾਰੇ ਹਲਕੇ ਫਾਜ਼ਿਲਕਾ ਦੇ ਪਿੰਡਾਂ ਅਤੇ ਸ਼ਹਿਰਾਂ ਦੀ ਨੁਹਾਰ ਨੂੰ ਬਦਲ ਕੇ ਰੱਖ ਦਿੱਤਾ ਹੈ।ਵਿਧਾਇਕ ਸ. ਦਵਿੰਦਰ ਘੁਬਾਇਆ ਦੇ ਪਿੰਡ ਚ ਆਉਣ `ਤੇ ਪਿੰਡ ਵਾਸੀਆਂ ਨੇ ਭਰਵਾ ਸਵਾਗਤ ਕੀਤਾ।
ਇਸ ਮੌਕੇ ਹਰਦੀਪ ਸਿੰਘ ਜ਼ੋਨ ਇਨਚਾਰਜ, ਗੁਰਨਾਮ ਸਿੰਘ ਪੰਚ, ਗੁਲਾਬੀ ਕੰਬੋਜ ਸਰਪੰਚ, ਸ਼ਿੰਦਾ ਕੰਬੋਜ ਨੂਰ ਸਮੰਦ, ਸ਼ਮੰਟਾ ਸਰਪੰਚ ਲਾਧੂਕਾ ਮੰਡੀ, ਮਿੰਕੂ ਕੰਬੋਜ, ਆਵੀਂ, ਡਾ ਸੰਦੀਪ ਕੰਬੋਜ, ਮਾਸਟਰ ਛਿੰਦਰ ਸਿੰਘ, ਰਾਜ ਸਿੰਘ ਨੱਥੂ ਚਿਸਤੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।