ਵਿਧਾਨ ਸਭਾ ਖੇਤਰ ਉੜਮੁੜ-41 ਦੇ ਟਾਂਡਾ ’ਚ ਵੋਟਰ ਜਾਗਰੂਕਤਾ ਕੈਂਪ ਆਯੋਜਿਤ
ਹੁਸ਼ਿਆਰਪੁਰ, 16 ਜੁਲਾਈ 2021 : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਦੇ ਲਈ 18 ਸਾਲ ਵਾਲੇ ਨੌਜਵਾਨਾਂ ਨੂੰ ਵੋਟ ਬਣਾਉਣ ਦੇ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਿਧਾਨ ਸਭਾ ਖੇਤਰ ਉੜਮੁੜ-41 ਦੇ ਟਾਂਡਾ (ਨਜ਼ਦੀਕ ਬੋਹੜ ਦਾ ਰੁੱਖ) ਵਿੱਚ ਵੋਟਰ ਜਾਗਰੂਕ ਕੈਂਪ ਲਗਾਇਆ ਗਿਆ।
ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਨ ਸਭਾ ਖੇਤਰ ਉੜਮੁੜ-41 ਦੇ ਚੋਣ ਰਜਿਸਟ੍ਰੇਸ਼ਨ ਅਫ਼ਸਰ ਪ੍ਰਦੀਪ ਸਿੰਘ ਢਿਲੋਂ ਨੇ ਦੱਸਿਆ ਕਿ ਕੈਂਪ ਦੇ ਦੌਰਾਨ ਸੁਪਰਵਾਈਜਰ ਬਲਜੀਤ ਸਿੰਘ, ਬੂਥ ਨੰਬਰ 133 ਦੇ ਬੀ.ਐਲ.ਓ. ਸਰਕਾਰੀ ਸਕੂਲ ਕੰਧਾਲਾ ਦੇ ਪ੍ਰਿੰਸੀਪਲ ਸੁਰੇਸ਼ ਕੁਮਾਰ, ਬੂਥ ਨੰਬਰ 134 ਦੇ ਬੀ.ਐਲ.ਓ ਅਜੇ ਕੁਮਾਰ, ਬੂਥ ਨੰਬਰ 134 ਦੀ ਬੀ.ਐਲ.ਓ ਮਨਵਿੰਦਰ ਸਿੰਘ, ਬੂਥ ਨੰਬਰ 136 ਦੇ ਬੀ.ਐਲ.ਓ ਅਨੁਰਾਗ ਅਤੇ ਬੂਥ ਨੰਬਰ 137 ਦੇ ਬੀ.ਐਲ.ਚ ਰਸ਼ਪਾਲ ਸਿੰਘ ਅਤੇ ਸਵੀਪ ਨੋਡਲ ਅਫ਼ਸਰ ਦਕਸ਼ ਸੋਹਲ ਉੜਮੁੜ-41 ਦੇ ਲੋਕਾਂ ਨੂੰ ਵੋਟ ਬਣਾਉਣ ਦੇ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ’ਤੇ ਇਸ ਸਾਰੇ ਅਧਿਕਾਰੀਆਂ ਨੇ ਦੱਸਿਆ ਕਿ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਹਰ ਵਿਅਕਤੀ ਦੇ ਲਈ ਵੋਟ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਯਤਨਾਂ ਰਾਹੀਂ ਲੋਕਾਂ ਨੂੰ ਵੋਟ ਦੇ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ’ਤੇ ਯੋਗ ਉਮੀਦਵਾਰਾਂ ਨੂੰ ਵੋਟ ਸਬੰਧੀ ਜ਼ਰੂਰੀ ਫਾਰਮ ਭਰ ਕੇ ਦਸਤਾਵੇਜ ਦੇ ਮਾਧਿਅਮ ਨਾਲ ਵੋਟ ਬਣਾਉਣ ਦੀ ਪ੍ਰਕ੍ਰਿਆ ਨੂੰ ਅਮਲੀ ਜਾਮਾ ਪਹਿਨਾਇਆ ਗਿਆ। ਇਸ ਜਾਗਰੂਕਤਾ ਕੈਂਪ ਵਿੱਚ 18 ਤੋਂ 21 ਸਾਲ ਦੇ ਨਵੇਂ ਵੋਟਰਾਂ ਦੀ ਵੋਟ ਬਣਾਉਣ ਨੂੰ ਅਹਿਮੀਅਤ ਦਿੱਤੀ ਗਈ।