ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਲਗਾਇਆ ਗਿਆ ਕੋਵਿਡ ਟੀਕਾਕਰਨ ਕੈਂਪ
ਫਤਹਿਗੜ੍ਹ ਸਾਹਿਬ, 22 ਜੂਨ
ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ “ਪੰਜਾਬ ਹੁਨਰ ਵਿਕਾਸ ਮਿਸ਼ਨ” ਦੀਆਂ ਸਕੀਮਾਂ ਅਧੀਨ ਵੱਖ ਵੱਖ ਸਕਿੱਲ ਸੈਂਟਰਾਂ ਵਿਖੇ ਸਕਿੱਲ ਟ੍ਰੇਨਿੰਗ ਦਿੱਤੀ ਜਾਂਦੀ ਹੈ ਪ੍ਰੰਤੂ ਸਰਕਾਰ ਵਲੋਂ ਕੋਵਿਡ-19 ਮਹਾਂਮਾਰੀ ਨੂੰ ਦੇਖਦੇ ਹੋਏ ਮੌਜੂਦਾ ਸਮੇ ਇਨ੍ਹਾ ਸੈਂਟਰਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਕੀਤਾ ਹੋਇਆ ਸੀ| ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਪ੍ਰਾਪਤ ਹੁਕਮਾਂ ਅਨੁਸਾਰ ਹੁਣ ਇਨ੍ਹਾਂ ਸਕਿੱਲ ਸੈਂਟਰਾਂ ਨੂੰ ਮੁੜ ਤੋਂ ਖੋਲ੍ਹੇ ਜਾਣ ਦਾ ਫ਼ੈਸਲਾ ਲੈਣ ਤੋਂ ਪਹਿਲਾਂ, ਇੱਥੇ ਟ੍ਰੇਨਿੰਗ ਲੈਣ ਵਾਲੇ ਸਿਖਿਆਰਥੀਆਂ, ਟ੍ਰੇਨਰਾਂ ਅਤੇ ਸਮੂਹ ਸਟਾਫ਼ ਦਾ ਟੀਕਾਕਰਨ ਕੀਤਾ ਜਾਣਾ ਅਤਿ ਜ਼ਰੂਰੀ ਹੈ|
ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਪ੍ਰਾਪਤ ਇਨ੍ਹਾਂ ਹੁਕਮਾਂ ਦੇ ਅਨੁਸਾਰ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਿਹਤ ਵਿਭਾਗ ਸਹਾਇਤਾ ਨਾਲ ਆਈ ਸੀ ਏ- ਪੀ ਐਮ ਕੇ ਕੇ ਸਕਿੱਲ ਸੈਂਟਰ ਨੇੜੇ ਹੰਸਾਲੀ ਸਾਹਿਬ, ਬਲਾਕ ਖੇੜਾ ਵਿਖ਼ੇ ਸਿਖਿਆਰਥੀਆਂ ਦਾ ਕੋਵਿਡ ਟੀਕਾਕਰਨ ਕਰਵਾਉਣ ਲਈ ਇੱਕ ਵਿਸੇਸ਼ ਟੀਕਾਕਰਨ ਕੈਂਪ ਲਗਾਇਆ ਗਿਆ | ਜਿਸ ਵਿੱਚ ਕੁੱਲ 24 ਸਿਖਿਆਰਥੀਆਂ ਸਮੇਤ ਸਕਿੱਲ ਸੈਂਟਰ ਦੇ ਸਟਾਫ਼ ਦਾ ਟੀਕਾਕਰਨ ਕੀਤਾ ਗਿਆਂ |
ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਫ਼ਤਹਿਗੜ੍ਹ ਸਾਹਿਬ “ਪੰਜਾਬ ਹੁਨਰ ਵਿਕਾਸ ਮਿਸ਼ਨ ” ਦੇ ਬਾਕੀ ਸਕਿੱਲ ਸੈਂਟਰਾਂ ਵਿੱਖੇ ਵੀ ਜਲਦ ਹੀ ਕੋਵਿਡ ਟੀਕਾਕਰਨ ਕੈਂਪ ਲਗਾਉਣ ਲਈ ਕਿਹਾ। ਹੈ ਇਸ ਮੌਕੇ ਉਨ੍ਹਾਂ ਸਿਖਿਆਰਥੀਆਂ ਨੂੰ ਅਪੀਲ ਕੀਤੀ ਵੱਧ ਤੋਂ ਵੱਧ ਵੈਕਸੀਨੇਸ਼ਨ ਲਗਵਾਉਣ ਤਾਂ ਜੋ ਕੋਰੋਨਾ ਮਹਾਮਾਰੀ ਨੂੰ ਰੋਕਿਆ ਜਾ ਸਕੇ।