ਸਰਕਾਰੀ ਮਿਡਲ ਸਕੂਲ ਫਤਿਹਗੜ੍ਹ ਵਿਖੇ ਕਵਿਤਾ ਉਚਾਰਣ ਮੁਕਾਬਲੇ ਕਰਵਾਏ
ਸੰਗਰੂਰ 3 ਜੁਲਾਈ 2021 : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਸਰਕਾਰੀ ਮਿਡਲ ਸਕੂਲ ਫਤਿਹਗੜ੍ਹ ਵਿਖੇ ਕਵਿਤਾ ਉਚਾਰਣ ਮੁਕਾਬਲੇ ਕਰਵਾਏ ਗਏ। ਇਸ ਆਨਲਾਈਨ ਕਵਿਤਾ ਮੁਕਾਬਲਿਆਂ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਹ ਜਾਣਕਾਰੀ ਸਕੂਲ ਨੋਡਲ ਅਫਸਰ ਸ਼੍ਰੀਮਤੀ ਰਜਨੀ ਕੌਰ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਇਹ ਮੁਕਾਬਲੇ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬਲੀਦਾਨ ਬਾਰੇ ਜਾਣੂ ਕਰਵਾਉਣ ਵਿੱਚ ਸਹਾਈ ਹੋ ਰਹੇ ਹਨ। ਉਨਾਂ ਦੱਸਿਆ ਕਿ ਗੁਰੂ ਸਾਹਿਬ ਨੇ ਮਾਨਵਤਾ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣਾ ਬਲੀਦਾਨ ਦੇ ਦਿੱਤਾ। ਉਨਾਂ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ।
ਉਨਾਂ ਦੱਸਿਆ ਕਿ ਕਵਿਤਾ ਮੁਕਾਬਲੇ ਵਿੱਚ ਵਿਦਿਆਰ
ਥੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਬਹੁਤ ਹੀ ਪ੍ਰਭਾਵਸਾਲੀ ਜਾਣਕਾਰੀ ਸਾਂਝੀ ਕੀਤੀ ਗਈ। ਉਨਾਂ ਦੱਸਿਆ ਕਿ ਮੁਕਾਬਲੇ ’ਚ ਵੀਰਪਾਲ ਕੌਰ ਜਮਾਤ ਅੱਠਵੀ ਨੇ ਪਹਿਲਾ, ਸੁਖਪ੍ਰੀਤ ਕੌਰ ਜਮਾਤ ਅੱਠਵੀ ਨੇ ਦੂਜਾ ਅਤੇ ਜਸਪ੍ਰੀਤ ਸਿੰਘ ਜਮਾਤ ਸੱਤਵੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਮੂਹ ਕਲਾਸ ਇੰਚਾਰਜ ਅਧਿਆਪਕਾਂ ਨੇ ਵੱਧ ਤੋਂ ਵੱਧ ਬੱਚਿਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।