ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਸਲੋਗਨ ਮੁਕਾਬਲੇ ਕਰਵਾਏ
ਸੰਗਰੂਰ 17 ਜੁਲਾਈ 2021 : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਪੱਧਰ ਤੇ ਸਲੋਗਨ ਲਿਖਣ ਸਬੰਧੀ ਆਨਲਾਈਨ ਮੁਕਾਬਲੇ ਕਰਵਾਏ ਗਏ। ਇਸ ਸਲੋਗਨ ਮੁਕਾਬਲੇ ਵਿੱਚ ਨੌਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ ।ਇਹ ਜਾਣਕਾਰੀ ਪਿ੍ਰੰ. ਸ੍ਰੀਮਤੀ ੍ਰਇਕਦੀਸ਼ ਕੌਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਬਿਨਾਂ ਕਿਸੇ ਧਰਮ, ਜਾਤ, ਰੰਗ ਜਾਂ ਨਸਲ ਆਦਿ ਦਾ ਭੇਦ-ਭਾਵ ਕੀਤਿਆਂ ਸਮੁੱਚੀ ਮਾਨਵਤਾ ਨੂੰ ਸਮਰਪਿਤ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਹਰ ਇਕ ਗਤੀਵਿਧੀ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ ।ਇਨ੍ਹਾਂ ਸਲੋਗਨ ਮੁਕਾਬਲਿਆਂ ਵਿੱਚ ਪੁਨਰ ਸਿੰਘ ਜਮਾਤ 12ਵੀਂ ਸਾਇੰਸ ਨੇ ਪਹਿਲਾ ਸੁਖਦੀਪ ਕੌਰ ਜਮਾਤ 12ਵੀਂ ਨੇ ਦੂਜਾ ਅਤੇ ਦਿਲਪ੍ਰੀਤ ਕੌਰ ਅਤੇ ਦੀਆ ਸਿੰਗਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।