ਸਰਕਾਰੀ ਹਾਈ ਸਕੂਲ ਘੋੜੇਨਬ ਵਿਖੇ ਆਨਲਾਈਨ ਸਲੋਗਨ ਮੁਕਾਬਲੇ ਕਰਵਾਏ ਗਏ
ਸੰਗਰੂਰ 6 ਜੁਲਾਈ 2021 : ਸਰਕਾਰੀ ਹਾਈ ਸਕੂਲ ਘੋੜੇਨਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਪੱਧਰੀ ਆਨਲਾਈਨ ਸਲੋਗਨ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਮੁੱਖ ਅਧਿਆਪਕਾ ਸ਼੍ਰੀਮਤੀ ਪ੍ਰੇਰਨਾ ਛਾਬੜਾ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸਾਂਝੀਵਾਲਤਾ ਦਾ ਸੁਨੇਹਾ ਦਿੰਦਿਆਂ ਮਨੁੱਖਤਾ ਲਈ ਆਪਣੇ ਜੀਵਨ ਦਾ ਬਲੀਦਾਨ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਧਰਮ, ਜਾਤ, ਰੰਗ, ਨਸਲ ਆਦਿ ਦਾ ਭੇਦ ਭਾਵ ਨਾ ਕਰਦਿਆਂ ਸਮੁੱਚੀ ਮਾਨਵਤਾ ਨੂੰ ਉਪਦੇਸ਼ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲ ਕੇ ਦੁਨੀਆ ’ਚ ਭਾਈਚਾਰਕ ਸਾਂਝ ਮਜ਼ਬੂਤ ਕਰਨੀ ਚਾਹੀਂਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਸਲੋਗਨ ਮੁਕਾਬਲੇ ਦੇ ਗਤੀਵਿਧੀ ਇੰਚਾਰਜ ਸ਼੍ਰੀਮਤੀ ਰਜਨੀ ਬਾਲਾ ਅਤੇ ਮਿਸ ਬਬੀਤਾ ਰਾਣੀ ਇੰਗਲਿਸ ਮਿਸਟੈਰਸ ਜੀ ਦੀ ਪ੍ਰੇਰਨਾ ਸਦਕਾ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਫਲਸਫ਼ੇ ਅਤੇ ਕੁਰਬਾਨੀ ਬਾਰੇ ਪ੍ਰਭਾਵਸ਼ਾਲੀ ਢੰਗ ਨਾਲ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਜੀਵਨ ਕੁਮਾਰ ਕਲਾਸ ਦਸਵੀਂ ਨੇ ਪਹਿਲਾ, ਹਰਮਨ ਕੌਰ ਨੋਵੀਂ ਬੀ ਨੇ ਦੂਜਾ ਅਤੇ ਲੱਛਮੀ ਕਲਾਸ ਨੌਵੀਂ ਬੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।