ਸਰਕਾਰੀ ਹਾਈ ਸਕੂਲ ਫਲੇੜਾ ਵਿਖੇ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ
ਸੰਗਰੂਰ, 21 ਜੂਨ:
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਫਲੇੜਾ ਵਿਖੇ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ। ਇਸ ਆਨ ਲਾਈਨ ਕਵਿਤਾ ਮੁਕਾਬਲੇ ਵਿਚ ਨੌਵੀ ਅਤੇ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਹ ਜਾਣਕਾਰੀ ਹੈੱਡਮਾਸਟਰ ਸ੍ਰੀ ਕੁਲਵਿੰਦਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਅਜਿਹੇ ਮੁਕਾਬਲੇ ਬੱਚਿਆਂ ਅੰਦਰ ਨੈਤਿਕ ਗੁਣਾਂ ਦਾ ਵਿਕਾਸ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਧਰਮ ਤੇ ਵਿਰਸੇ ਪ੍ਰਤੀ ਜਾਣੂ ਵੀ ਕਰਵਾਉਂਦੇ ਹਨ। ਉਨ੍ਹਾਂ ਵੱਧ ਤੋਂ ਵੱਧ ਬੱਚਿਆਂ ਨੂੰ ਇਸ ਮੁਕਾਬਲੇ ਵਿੱਚ ਭਾਗ ਲੈਣ ਲਈ ਪ੍ਰੇਰਿਤ ਵੀ ਕੀਤਾ।
ਉਨ੍ਹਾਂ ਦੱਸਿਆ ਕਿ ਇਸ ਕਵਿਤਾ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਵਿਰਸੇ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਮੁਕਾਬਲੇ ਦੌਰਾਨ ਸੈਕੰਡਰੀ ਵਰਗ ਅਧੀਨ ਪ੍ਰਨੀਤ ਕੌਰ ਜਮਾਤ ਦਸਵੀਂ ਨੇ ਪਹਿਲਾ, ਵੀਰਪਾਲ ਕੌਰ ਜਮਾਤ ਦਸਵੀਂ ਨੇ ਦੂਜਾ ਅਤੇ ਕਰਨਦੀਪ ਸਿੰਘ ਜਮਾਤ ਨੌਵੀਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।