ਸਰਕਾਰ ਨੇ ਖੇਤੀਬਾੜੀ ਮਸ਼ੀਨਰੀ ਸਬਸਿਡੀ ’ਤੇ ਲੈਣ ਲਈ ਅਰਜੀਆਂ ਦੇਣ ਲਈ ਇਕ ਹੋਰ ਮੌਕਾ ਦਿੱਤਾ – ਏ.ਡੀ.ਸੀ. ਰਾਹੁਲ
ਬਟਾਲਾ, 5 ਜੁਲਾਈ (2021) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਸਬਸਿਡੀ ’ਤੇ ਲੈਣ ਲਈ ਅਰਜੀਆਂ ਦੇਣ ਦਾ ਇਕ ਹੋਰ ਮੌਕਾ ਦਿੱਤਾ ਗਿਆ ਹੈ। ਇਹ ਜਾਣਕਾਰੀ ਜ਼ਿਲੇ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦਿੱਤੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਕਿਸਾਨ ਪਹਿਲਾਂ ਅਰਜੀ ਦੇਣ ਤੋਂ ਰਹਿ ਗਏ ਸਨ ਉਹ ਨਿੱਜੀ ਕਿਸਾਨ/ ਕਿਸਾਨ ਸਮੂਹ / ਪੰਚਾਇਤਾਂ/ਸਹਿਕਾਰੀ ਸਭਾਵਾਂ/ਐਫਪੀਓ ਖੇਤੀ ਮਸ਼ੀਨਰੀ ਸਬਸਿਡੀ ’ਤੇ ਲੈਣ ਲਈ 6 ਜੁਲਾਈ 2021 ਤੋਂ 9 ਜੁਲਾਈ 2021 ਤੱਕ ਵਿਭਾਗ ਦੇ ਪੋਰਟਲ agrimachinerypb.com ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਸੇ ਤਰਾਂ ਪਹਿਲਾਂ ਦਿੱਤੀਆਂ ਅਰਜੀਆਂ ਵਿਚ ਕਿਸਾਨ ਜੇਕਰ ਕੋਈ ਤਬਦੀਲੀ ਕਰਨੀ ਚਾਹੁਣ ਤਾਂ ਉਹ ਵੀ ਆਪਣੇ ਲਾਗਇਨ ਪਾਸਵਰਡ ਨਾਲ ਕਰ ਸਕਦੇ ਹਨ। ਉਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਦਿੱਤੇ ਆਖਰੀ ਮੌਕੇ ਦਾ ਲਾਭ ਲੈਣ ਅਤੇ ਸੰਦ ਲੈਣ ਲਈ ਅਪਲਾਈ ਕਰਨ। ਉਨਾਂ ਨੇ ਕਿਹਾ ਕਿ ਇਸ ਵਿਚ ਪਰਾਲੀ ਪ੍ਰਬੰਧਨ ਵਾਲੀ ਮਸੀਨਰੀ ਮੁੱਖ ਤੌਰ ਤੇ ਸ਼ਾਮਿਲ ਹੈ।
ਉਨ੍ਹਾਂ ਕਿਹਾ ਕਿ ਮਸ਼ੀਨਰੀ ਨਿਰਮਾਤਾ ਵੀ ਆਪਣੇ ਆਪ ਨੂੰ ਖੇਤੀਬਾੜੀ ਵਿਭਾਗ ਕੋਲ ਰਜਿਸਟਰ ਕਰਵਾ ਸਕਦੇ ਹਨ। ਇਸ ਲਈ ਉਨਾਂ ਨੂੰ 10 ਦਿਨ ਦਾ ਸਮਾਂ ਦਿੱਤਾ ਗਿਆ ਹੈ। ਇਸ ਲਈ ਉਨਾਂ ਨੂੰ ਬੈਂਕ ਗਰੰਟੀ ਦੇਣੀ ਪਵੇਗੀ। ਇਸ ਸਬੰਧੀ ਹੋਰ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਨਾਲ ਰਾਬਤਾ ਕੀਤਾ ਜਾ ਸਕਦਾ ਹੈ।
ਉਨਾਂ ਨੇ ਇਹ ਵੀ ਦੱਸਿਆ ਕਿ ਇਸ ਵਾਰ ਖਰੀਦੀ ਗਈ ਮਸ਼ੀਨਰੀ ਦੀ ਸਾਰੇ ਪੰਜਾਬ ਵਿਚ ਇਕ ਹੀ ਦਿਨ ਬਲਾਕ ਪੱਧਰ ਤੇ ਵੇਰੀਫਿਕੇਸ਼ਨ ਹੋਵੇਗੀ। ਉਨਾਂ ਨੇ ਕਿਹਾ ਕਿ ਕਿਸਾਨ ਪਰਾਲੀ ਪ੍ਰਬੰਧਨ ਅਤੇ ਹੋਰ ਖੇਤੀ ਕਾਰਜਾਂ ਲਈ ਆਧੁਨਿਕ ਮਸ਼ੀਨਾਂ ਸਬਸਿਡੀ ਤੇ ਲੈਣ ਲਈ ਆਪਣੀਆਂ ਅਰਜੀਆਂ ਤੁਰੰਤ ਵਿਭਾਗ ਦੇ ਪੋਰਟਲ ਤੇ ਆਨਲਾਈਨ ਜਮਾਂ ਕਰਵਾਉਣ।