ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਕਵਿਤਾ ਮੁਕਾਬਲੇ ਚੋਂ ਅਮਾਨਤ ਅੱਵਲ
ਸੰਗਰੂਰ, 20 ਜੂਨ:
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਮਾਰਟ ਸਕੂਲ, ਫਤਿਹਗੜ੍ਹ ਭਾਦਸੋਂ ਵਿਖੇ ਵਿਦਿਆਰਥੀਆ ਦੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਕੋਵਿਡ 19 ਮਹਾਂਮਾਰੀ ਦੇ ਮੱਦੇਨਜ਼ਰ ਆਨ ਲਾਈਨ ਕਰਵਾਏ ਗਏ। ਇਹ ਜਾਣਕਾਰੀ ਸਕੂਲ ਦੇ ਪ੍ਰਿੰਸੀਪਲ ਸੁਖਵਿੰਦਰ ਪਾਲ ਨੇ ਦਿੱਤੀ।
ਪ੍ਰਿੰਸੀਪਲ ਸੁਖਵਿੰਦਰ ਪਾਲ ਨੇ ਕਿਹਾ ਕਿ ਕਵਿਤਾ ਉਚਾਰਨ ਮੁਕਾਬਲੇ ਵਿੱਚ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਕੁਰਬਾਨੀ ਅਤੇ ਫ਼ਲਸਫ਼ੇ ਬਾਰੇ ਆਪਣੀਆਂ ਕਵਿਤਾਵਾਂ ਰਾਹੀਂ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਸਕੂਲ ਪੱਧਰੀ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਅੱਠਵੀਂ ਜਮਾਤ ਦੀ ਅਮਾਨਤ ਨੇ, ਦੂਜਾ ਸਥਾਨ ਸੱਤਵੀਂ ਜਮਾਤ ਦੀ ਜਸ਼ਨਪ੍ਰੀਤ ਕੌਰ ਨੇ ਅਤੇ ਤੀਸਰਾ ਸਥਾਨ ਸੱਤਵੀਂ ਜਮਾਤ ਦੀ ਸੁਮਨਦੀਪ ਕੌਰ ਨੇ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਇਹ ਮੁਕਾਬਲੇ ਸਕੂਲ ਨੋਡਲ ਅਫਸਰ ਮਾਲਵਿੰਦਰ ਸਿੰਘ ਦੀ ਅਗਵਾਈ ਵਿੱਚ ਕਰਵਾਏ ਗਏ। ਇਸ ਮੌਕੇ ਪ੍ਰਿੰਸੀਪਲ ਸੁਖਵਿੰਦਰ ਪਾਲ ਨੇ ਮੁਕਾਬਲੇ ‘ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਤੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।