ਸਾਬਕਾ ਡੀ.ਜੀ.ਪੀ. ਮਰਹੂਮ ਇਜ਼ਹਾਰ ਆਲਮ ਸਪੁਰਦੇ ਖ਼ਾਕ
ਫ਼ਤਹਿਗੜ੍ਹ ਸਾਹਿਬ, 07 ਜੁਲਾਈ 2021 : ਪੰਜਾਬ ਦੇ ਸਾਬਕਾ ਡੀ.ਜੀ.ਪੀ. ਇਜ਼ਹਾਰ ਆਲਮ, ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਨੂੰ ਸਰਕਾਰੀ ਸਨਮਾਨਾਂ ਉਪਰੰਤ ਰੋਜ਼ਾ ਸ਼ਰੀਫ਼ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ ਸਪੁਰਦੇ ਖ਼ਾਕ ਕਰ ਦਿੱਤਾ ਗਿਆ।ਇਸ ਮੌਕੇ ਉਨ੍ਹਾਂ ਨੂੰ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।
ਡੀ.ਜੀ.ਪੀ. ਦਿਨਕਰ ਗੁਪਤਾ, ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਸਾਬਕਾ ਡੀ.ਜੀ.ਪੀ. ਸਰਬਜੀਤ ਸਿੰਘ ਵਿਰਕ, ਸਾਬਕਾ ਡੀ.ਜੀ.ਪੀ. ਸੁਰੇਸ਼ ਅਰੋੜਾ, ਸਾਬਕਾ ਡੀ.ਜੀ.ਪੀ. ਰਜਿੰਦਰ ਸਿੰਘ, ਸਾਬਕਾ ਡੀ.ਜੀ.ਪੀ. ਜਸਵਿੰਦਰ ਸਿੰਘ, ਸਪੈਸ਼ਲ ਡੀ.ਜੀ.ਪੀ. ਪੀ.ਏ.ਪੀ. ਇਕਬਾਲਪ੍ਰੀਤ ਸਿੰਘ ਸਹੋਤਾ, ਏ.ਡੀ.ਜੀ.ਪੀ. ਰਾਮ ਸਿੰਘ, ਏ.ਡੀ.ਜੀ.ਪੀ. ਏ.ਐਸ. ਰਾਏ, ਏ.ਡੀ.ਜੀ.ਪੀ. ਐਮ.ਐਫ਼ ਫ਼ਾਰੂਕੀ, ਏ.ਡੀ.ਜੀ.ਪੀ. ਪ੍ਰਵੀਨ ਸਿਨਹਾ, ਆਈ.ਜੀ. ਗੌਤਮ ਚੀਮਾ, ਆਈ.ਜੀ. ਜੀ.ਐਸ.ਸੰਧੂ, ਆਈ.ਜੀ. ਐਸ.ਕੇ. ਕਾਲੀਆ, ਏ.ਆਈ.ਜੀ. ਜਸਦੀਪ ਸੈਣੀ, ਡੀ. ਆਈ.ਜੀ. ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਤੂਰ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਜ਼ਿਲ੍ਹਾ ਪੁਲੀਸ ਮੁਖੀ ਅਮਨੀਤ ਕੌਂਡਲ ਨੇ ਰੀਥ ਰੱਖ ਕੇ ਸਾਬਕਾ ਡੀ.ਜੀ.ਪੀ. ਮਰਹੂਮ ਇਜ਼ਹਾਰ ਆਲਮ ਨੂੰ ਸ਼ਰਧਾਂਜਲੀ ਦਿੱਤੀ।
ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਮਲੇਰਕੋਟਲਾ ਕੰਵਰਦੀਪ ਕੌਰ, ਰੋਜ਼ਾ ਸ਼ਰੀਫ ਦੇ ਖਲੀਫਾ ਸਈਅਦ ਸਾਦਿਕ ਰਜ਼ਾ ਸਮੇਤ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸਖਸ਼ੀਅਤਾਂ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਇਸ ਮੌਕੇ ਮੌਜੂਦ ਸਨ।