ਸਿਪਾਹੀ ਦਰਸ਼ਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਸੇਰੋਂ ਵਿਖੇ ਆਨਲਾਈਨ ਕਵਿਤਾ ਗਾਇਨ ਮੁਕਾਬਲਾ ਕਰਵਾਇਆ
ਸੰਗਰੂਰ, 2 ਜੁਲਾਈ 2021 : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿਪਾਹੀ ਦਰਸ਼ਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਸੇਰੋਂ ਵਿਖੇ ਸਕੂਲ ਨੋਡਲ ਅਫਸਰ ਮੈਡਮ ਰੇਨੂੰ ਬਾਲਾ ਦੀ ਅਗਵਾਈ ਹੇਠ ਆਨਲਾਈਨ ਕਵਿਤਾ ਗਾਇਨ ਮੁਕਾਬਲਾ ਕਰਵਾਇਆ ਗਿਆ । ਕਵਿਤਾ ਗਾਇਨ ਮੁਕਾਬਲੇ ਵਿੱਚ 6ਵੀਂ ਤੋਂ 8ਵੀ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਪਿ੍ਰੰਸੀਪਲ ਡਾ : ਓਮ ਪ੍ਰਕਾਸ ਸੇਤੀਆ ਨੇ ਪੰਜਾਬ ਸਰਕਾਰ ਤੇ ਸਕੂਲ ਸਿੱਖਿਆ ਵਿਭਾਗ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਇਹ ਮੁਕਾਬਲੇ ਬੱਚਿਆਂ ਵਿੱਚ ਚੰਗੇ ਗੁਣ ਪੈਦਾ ਕਰਨ ਦੇ ਨਾਲ-ਨਾਲ ਆਪਣੇ ਧਰਮ ਅਤੇ ਵਿਰਸੇ ਪ੍ਰਤੀ ਜਾਣੂ ਕਰਵਾਉਂਦੇ ਹਨ।
ਉਨ੍ਹਾਂ ਦੱਸਿਆ ਕਿ ਕਵਿਤਾ ਗਾਇਨ ਮੁਕਾਬਲੇ ਵਿੱਚ ਵਿਦਿਆਰਥੀਆਂਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨਾਲ ਸੰਬੰਧਿਤ ਕਵਿਤਾਵਾਂ ਨੂੰ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਮਿਡਲ ਵਰਗ ਵਿੱਚ ਮਨੀਸਾ 8ਵੀ ਨੇ ਪਹਿਲਾ ਸਥਾਨ , ਬਲਜੀਤ ਕੌਰ 8ਵੀ ਨੇ ਦੂਜਾ ਸਥਾਨ ਅਤੇ ਗੁਰਪ੍ਰੀਤ ਕੌਰ 7ਵੀ ਨੇ ਤੀਸਰਾ ਸਥਾਨ ਹਾਸਿਲ ਕੀਤਾ।