ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਿ਼ਲ੍ਹੇ ਵਿੱਚ 02 ਲੱਖ 28 ਹਜ਼ਾਰ 955 ਵਿਅਕਤੀਆਂ ਦੇ ਲਏ ਗਏ ਕੋਰੋਨਾ ਸਬੰਧੀ ਸੈਂਪਲ-ਸੁਰਭੀ ਮਲਿਕ
– ਹੁਣ ਤੱਕ ਜਿ਼ਲ੍ਹੇ ਦੇ ਕਰੀਬ 01 ਲੱਖ 44 ਹਜ਼ਾਰ ਵਿਅਕਤੀਆਂ ਨੇ ਲਗਵਾਈ ਕੋਰੋਨਾ ਵੈਕਸੀਨ
– ਜਿ਼ਲ੍ਹੇ ਵਿੱਚ ਹੁਣ ਤੱਕ 8719 ਵਿਅਕਤੀ ਆਏ ਕੋਰੋਨਾ ਪੋਜ਼ਟਿਵ
– ਜਿਲ੍ਹਾ ਪ੍ਰਸਾਸ਼ਨ ਵੱਲੋਂ ਮੇਰਾ ਵਚਨ 100 ਫੀਸਦੀ ਟੀਕਾਕਰਨ ਮੁਹਿੰਮ ਵਿੱਚ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਤੋਂ ਮਿਲੇ ਸਹਿਯੋਗ ਦੀ ਸ਼ਲਾਘਾ
ਫ਼ਤਹਿਗੜ੍ਹ ਸਾਹਿਬ,06 ਜੁਲਾਈ 2021: ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਜਿ਼ਲ੍ਹੇ ਵਿੱਚ ਕੋਰੋਨਾ ਬਾਰੇ ਹਾਲਾਤ ਸਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੇਰਾ ਵਚਨ 100 ਫੀਸਦੀ ਟੀਕਾਕਰਨ ਮੁਹਿੰਮ ਵਿੱਚ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਸਹਿਯੋਗ ਸ਼ਲਾਘਾਯੋਗ ਹੈ ਅਤੇ ਲੋਕਾਂ ਨੂੰ ਕੋਵਿਡ-19 ਤੋਂ ਬਚਾਅ ਲਈ ਵੱਖ-ਵੱਖ ਪ੍ਰਚਾਰ ਸਾਧਨਾਂ ਰਾਹੀਂ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਕਰੀਬ 01 ਲੱਖ 44 ਹਜ਼ਾਰ ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹੁਣ ਤੱਕ 02 ਲੱਖ 28 ਹਜਾਰ 955 ਵਿਅਕਤੀਆਂ ਦੇ ਕੋਰੋਨਾ ਸਬੰਧੀ ਸੈਂਪਲ ਲਏ ਗਏ ਹਨ ਅਤੇ ਉਨ੍ਹਾਂ ਵਿੱਚੋਂ 8719 ਵਿਅਕਤੀਆਂ ਨੂੰ ਕੋਰੋਨਾ ਪੋਜਟਿਵ ਪਾਇਆ ਗਿਆ । ਜਦੋਂ ਕਿ 22 ਵਿਅਕਤੀ ਇਲਾਜ਼ ਅਧੀਨ ਹਨ ਅਤੇ 8428 ਵਿਅਕਤੀ ਇਲਾਜ਼ ਕਰਵਾ ਕੇ ਠੀਕ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਨਾਂ ਦੀ ਇਸ ਖ਼ਤਰਨਾਕ ਮਹਾਂਮਾਰੀ ਨੇ 269 ਵਿਅਕਤੀਆਂ ਦੀ ਮੌਤ ਹੋਈ ਹੈ।
ਸ਼੍ਰੀਮਤੀ ਮਲਿਕ ਨੇ ਦੱਸਿਆ ਕਿ ਜਿਹੜੇ ਦੁਕਾਨਾਦਾਰਾਂ ਅਤੇ ਰੈਸਟੋਰੈਂਟਾਂ ਦੇ ਮਾਲਕਾਂ ਤੇ ਕਾਮਿਆਂ ਨੇ ਵੈਕਸੀਨੇਸਨ ਲਗਵਾ ਲਈ ਹੈ ਉਨ੍ਹਾਂ ਦੀਆਂ ਦੁਕਾਨਾਂ ਦੇ ਬਾਹਰ ਵੈਕਸੀਨੇਟਡ ਦੇ ਸਟਿੱਕਰ ਵੀ ਲਗਾਏ ਗਏ ਹਨ । ਉਨ੍ਹਾਂ ਇਹ ਵੀ ਦੱਸਿਆ ਕਿਇਸ ਮੁਹਿੰਮ ਨੂੰ ਹੋਰ ਤੇਜ ਕਰਨ ਲਈ ਆਸ਼ਾ ਵਰਕਰਾਂ ਵੱਲੋ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ।
ਉਨ੍ਹਾਂ ਦੱਸਿਆ ਕਿ ਮਿਤੀ੦6 ਜੁਲਾਈ ਨੂੰ ਭੈਣੀ ਖੁਰਦ, ਦੁਭਾਲੀ, ਸੀਤਲਾ ਮਾਤਾ ਮੰਦਰ ਅਮਲੋਹ, ਆਦਿ ਥਾਵਾਂ ’ਤੇ ਕੈਂਪ ਲਗਾ ਕੇ ਟੀਕਾਕਰਨ ਕੀਤਾ ਜਾ ਰਿਹਾ ਹੈ।
[Do like our FACEBOOK page, share your views and opinions on TWITTER. You can also follow us on INSTAGRAM and do join our WHATSAPP group for latest updates.]