ਸੀ-ਪਾਈਟ ਕੈਂਪ ਕਪੂਰਥਲਾ ਵਿਖੇ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਲਈ ਕੋਚਿੰਗ ਕਲਾਸਾਂ ਸ਼ੁਰੂ
ਹੁਸ਼ਿਆਰਪੁਰ, 07 ਜੁਲਾਈ 2021 : ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਵਿਖੇ ਆਰਮੀ ਵਿੱਚ ਮੈਡੀਕਲ ਫਿੱਟ ਨੌਜਵਾਨਾਂ ਦੀ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਲਈ ਕੋਵਿਚ ਕਲਾਸਾਂ ਵਿਸ਼ੇਸ਼ ਮਾਹਰ ਅਧਿਆਪਕਾਂ ਵਲੋਂ ਸ਼ੁਰੂ ਕੀਤੀਆਂ ਗਈਆਂ ਹਨ। ਸੀ-ਪਾਈਟ ਕੈਂਪ ਦੇ ਇੰਚਾਰਜ ਸ਼ਿਵ ਕੁਮਾਰ ਨੇ ਦੱਸਿਆ ਕਿ ਜਿਹੜੇ ਨੌਜਵਾਨਾਂ ਨੇ ਜਲੰਧਰ ਵਿਖੇ ਆਰਮੀ ਦੀ ਭਰਤੀ ਵਿੱਚ ਭਾਗ ਲਿਆ ਸੀ ਅਤੇ ਜੋ ਮੈਡੀਕਲ ਫਿੱਟ ਹੋ ਚੁੱਕੇ ਹਨ ਉਨ੍ਹਾਂ ਨੌਜਵਾਨਾਂ ਦੀਆਂ ਮੁਫ਼ਤ ਕੋਵਿਡ ਕਲਾਸਾਂ ਲਗਾਈਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਚਿੰਗ ਕਲਾਸਾਂ ਵਿੱਚ ਜ਼ਿਲ੍ਹਾ ਜਲੰਧਰ, ਕਪੂਰਥਲਾ, ਤਰਨਤਾਰਨ ਅਤੇ ਹੁਸ਼ਿਆਰਪੁਰ ਦੇ ਨੌਜਵਾਨ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨੌਜਵਾਨ ਆਪਣੇ ਨਾਲ ਮੌਸਮ ਅਨੁਸਾਰ ਬਿਸਤਰਾਂ, ਬਰਤਨ, ਆਰ.ਸੀ.ਦੀ ਫੋਟੋਸਟੇਟ ਕਾਪੀ, ਤਿੰਨ ਫੋਟੋਗ੍ਰਾਫ ਅਤੇ ਸਾਰੇ ਸਰਟੀਫਿਕੇਟਾਂ ਦੀਆਂ ਫੋਟੋਸਟੇਟ ਕਾਪੀਆਂ ਨਾਲ ਲੈ ਕੇ ਆਉਣ।
ਉਨ੍ਹਾਂ ਨੌਜਵਾਨਾਂ ਨੂੰ ਦਲਾਲਾਂ/ਏਜੰਟਾਂ ਤੋਂ ਬਚਣ ਲਈ ਵੀ ਸੁਚੇਤ ਕੀਤਾ ਅਤੇ ਵਧੇਰੇ ਜਾਣਕਾਰੀ ਲਈ 98777-12697 ਅਤੇ 78891-75575 ’ਤੇ ਸੰਪਰਕ ਕੀਤਾ ਜਾ ਸਕਦਾ ਹੈ।