ਸੁੰਦਰ ਸ਼ਾਮ ਅਰੋੜਾ ਵਲੋਂ ਪਿੰਡ ਜਹਾਨਖੇਲਾਂ ’ਚ 36 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਹੁਸ਼ਿਆਰਪੁਰ, 19 ਜੂਨ
ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਨੇੜਲੇ ਪਿੰਡ ਜਹਾਨਖੇਲਾਂ ਵਿਚ 36 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੀ ਉਸਾਰੀ ਅਤੇ ਗੰਦੇ ਪਾਣੀ ਦੇ ਨਿਕਾਸ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਆਉਂਦੇ ਕੁਝ ਹਫਤਿਆਂ ਵਿਚ ਇਹ ਕੰਮ ਮੁਕੰਮਲ ਹੋਣ ਨਾਲ ਪਿੰਡ ਨੂੰ ਨਵੀਂ ਦਿਖ ਮਿਲੇਗੀ।
ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਲੋਕਾਂ ਦੀ ਸਹੂਲਤ ਲਈ ਲੋੜੀਂਦਾ ਬੁਨਿਆਦੀ ਢਾਂਚਾ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਪਿੰਡਾਂ ਅਤੇ ਸ਼ਹਿਰਾ ਦੀ ਵਸੋਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਅਤੇ ਸਮਾਰਟ ਪਿੰਡ ਮੁਹਿੰਮ ਤਹਿਤ ਰਾਜ ਦੇ ਦੋਵਾਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਲਾਮਿਸਾਲ ਵਿਕਾਸ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਜਹਾਨਖੇਲਾਂ ਵਿਚ ਸ਼ੁਰੂ ਕਰਵਾਏ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਵਿਚ ਮੁਕੰਮਲ ਕਰਕੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੇਂਡੂ ਆਬਾਦੀ ਦੇ ਜੀਵਨ ਪੱਧਰ ਅਤੇ ਆਰਥਿਕ ਤੰਦਰੁਸਤੀ ਵਿਚ ਸੁਧਾਰ ਦੀ ਵਚਨਬੱਧਤਾ ਤਹਿਤ ਬੁਨਿਆਦੀ ਢਾਂਚੇ ਅਤੇ ਪੇਂਡੂ ਰੋਜ਼ਗਾਰ ਦੀ ਸਿਰਜਣਾ ਲਈ ਸਾਲ 2021-22 ਦੇ ਬਜਟ ਵਿਚ 3744 ਕਰੋੜ ਰਾਖਵੇਂ ਰੱਖੇ ਹਨ ਜਿਸ ਨਾਲ ਪੇਂਡੂ ਖੇਤਰਾਂ ਵਿਚ ਸਮੇਂ ਦੀ ਮੰਗ ਅਨੁਸਾਰ ਵਿਕਾਸ ਦੇ ਨਾਲ-ਨਾਲ ਵੱਡੀਆਂ ਤਬਦੀਲੀਆਂ ਨੂੰ ਅਮਲੀ ਜਾਂਮਾ ਪਹਿਨਾਇਆ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਅਰ ਸੁਰਿੰਦਰ ਕੁਮਾਰ, ਸਰਪੰਚ ਕਮਲ ਕੁਮਾਰ,ਸਰਪੰਚ ਕੁਲਦੀਪ ਅਰੌੜਾ, ਬਲਾਕ ਪ੍ਰਧਾਨ ਦਿਹਾਤੀ ਕੈਪਟਨ ਕਰਮ ਚੰਦ,ਸਾਬਕਾ ਸਰਪੰਚ ਜੁਗਲ ਕਿਸ਼ੋਰ, ਪਵਨ ਦਿਓਲ, ਮਲਕੀਤ ਕੌਰ, ਬਲਵਿੰਦਰ ਪਾਲ ਅਤੇ ਕੁਲਦੀਪ (ਸਾਰੇ ਪੰਚ), ਸੋਹਨ ਲਾਲ, ਮੋਹਨ ਲਾਲ, ਰਜਿੰਦਰ ਕੁਮਾਰ, ਆਸ਼ੀਸ਼ ਦਿਓਲ, ਓਂਕਾਰ ਨਾਥ ਆਦਿ ਮੌਜੂਦ ਸਨ।
ਕੈਪਸ਼ਨ: ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਪਿੰਡ ਜਹਾਨਖੇਲਾਂ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਂਦੇ ਹੋਏ।