ਸੇਵਾ ਕੇਂਦਰਾਂ ਦੇ ਸਮੇਂ ‘ਚ ਹੋਈ ਤਬਦੀਲੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਮਿਲਣਗੀਆਂ ਸੇਵਾਵਾਂ
ਤਰਨਤਾਰਨ, 08 ਜੂਨ :
ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ ਅਤੇ ਹੁਣ ਸੇਵਾ ਕੇਂਦਰ ਸ਼ਨੀਵਾਰ ਨੂੰ ਵੀ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨਗੇ।
ਉਨ੍ਹਾਂ ਦੱਸਿਆ ਕਿ ਹੁਣ ਬਿਨਾਂ ਅਗਾਊਂ ਪ੍ਰਵਾਨਗੀ ਦੇ ਵੀ ਸੇਵਾਵਾਂ ਲੈਣ ਲਈ ਸੇਵਾ ਕੇਂਦਰ ‘ਚ ਆਇਆ ਜਾ ਸਕਦਾ ਹੈ ਅਤੇ ਪਹਿਲਾਂ ਅਗਾਊਂ ਮੁਲਾਕਾਤ ਦਾ ਸਮਾਂ ਲੈਕੇ ਆਉਣ ਦੀ ਸਹੂਲਤ ਵੀ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਕੁਝ ਕਾਊਂਟਰ ਅਗਾਊਂ ਪ੍ਰਵਾਨਗੀ ਲੈਕੇ ਆਉਣ ਵਾਲਿਆਂ ਲਈ ਰਾਖਵੇਂ ਰੱਖੇ ਗਏ ਹਨ ਤਾਂ ਜੋ ਅਗਾਊਂ ਪ੍ਰਵਾਨਗੀ ਦਾ ਸਿਸਟਮ ਵੀ ਨਾਲੋਂ ਨਾਲ ਚਲਦਾ ਰਹੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਵਿਅਕਤੀ ਪਹਿਲਾਂ ਸਮਾਂ ਲੈਕੇ ਸੇਵਾ ਕੇਂਦਰ ‘ਚ ਆਉਣਾ ਚਾਹੁੰਦੇ ਹਾਂ ਤਾਂ ਉਹ ਵੈਬਸਾਇਟ https://esewa.punjab.gov.in/ CenterSlotBooking ਜਾਂ 89685-93812-13 ਡਾਇਲ ਕਰਕੇ ਸਮਾਂ ਲੈ ਸਕਦੇ ਹਨ।। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਅੰਦਰ ਸਟਾਫ਼ ਅਤੇ ਨਾਗਰਿਕਾਂ ਲਈ ਮਾਸਕ ਪਾਉਣਾ ਅਤਿ ਲਾਜ਼ਮੀ ਹੈ। ਸੇਵਾ ਕੇਂਦਰਾਂ ਦੇ ਅੰਦਰ ਸੇਵਾ ਕਾਊਂਟਰਾਂ ਦੀ ਗਿਣਤੀ ਅਨੁਸਾਰ ਹੀ ਪ੍ਰਾਰਥੀ ਜਾ ਸਕਣਗੇ।