ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਮਿਡਲ ਸਕੂਲ ਸਫੀਪੁਰਕਲਾਂ ਵਿਖੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ
ਸੰਗਰੂਰ, 18 ਜੂਨ:
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲੇ ਸਿੱਖਿਆ ਵਿਭਾਗ ਦੀ ਸਰਪ੍ਰਸਤੀ ਹੇਠ ਜਿਲਾ ਸਿੱਖਿਆ ਅਫ਼ਸਰ ਸ੍ਰੀ ਮਲਕੀਤ ਸਿੰਘ ਬਾਦਲਖੋਸਾ,ਉਪ-ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਹਰਜੀਤ ਕੁਮਾਰ ,ਜਿਲਾ ਨੋਡਲ ਅਫ਼ਸਰ ਕਿਰਨ ਬਾਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਸੁਨਾਮ-2 ਦੇ ਕੋਆਰਡੀਨੇਟਰ ਜਸਵੀਰ ਕੌਰ , ਸਕੂਲ ਇੰਚਾਰਜ਼ ਸ਼੍ਰੀਮਤੀ ਮਲਵਿੰਦਰ ਕੌਰ ਦੀ ਨਿਗਰਾਨੀ ਹੇਠ ਕਵਿਤਾ ਉਚਾਰਨ ਮੁਕਾਬਲੇ ਸਰਕਾਰੀ ਮਿਡਲ ਸਕੂਲ ਸਫੀਪੁਰ ਕਲਾਂ ਵਿਖੇ ਕਰਵਾਏ ਗਏ।
ਸਕੂਲ ਇੰਚਾਰਜ਼ ਮਾਲਵਿੰਦਰ ਕੌਰ ਨੇ ਦੱਸਿਆ ਕਿ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾ ਮੁਕਾਬਲੇ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਬੱਚਿਆਂ ਨੂੰ ਕਵਿਤਾ ਮੁਕਾਬਲੇ ਵਿੱਚ ਸੁਚੱਜੀ ਅਗਵਾਈ ਦੇ ਕੇ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਵਿੱਚ ਪਹਿਲਾ ਸਥਾਨ ਨਰਿੰਦਰ ਕੌਰ ਜਮਾਤ ਅੱਠਵੀਂ ਨੇ ਦੂਜਾ ਸਥਾਨ ਸਤਨਾਮ ਸਿੰਘ ਜਮਾਤ ਅੱਠਵੀਂ ਅਤੇ ਤੀਜਾ ਸਥਾਨ ਕੋਮਲਪ੍ਰੀਤ ਕੌਰ ਜਮਾਤ ਅੱਠਵੀਂ ਨੇ ਹਾਸਿਲ ਕੀਤਾ। ਸਕੂਲ ਇੰਚਾਰਜ਼ ਸ੍ਰੀਮਤੀ ਮਾਲਵਿੰਦਰ ਕੌਰ ਵਲੋਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਹੱਲਾਸ਼ੇਰੀ ਦਿੱਤੀ ਗਈ ਅਤੇ ਵੱਧ ਤੋਂ ਵੱਧ ਇਹੋ ਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਵੀ ਪ੍ਰੇਰਿਤ ਕੀਤਾ ਗਿਆ।