ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ’ਤੇ ਵਿਦਿਆਰਥੀਆਂ ਨਾਲ ਵੈਬੀਨਾਰ
ਹੁਸ਼ਿਆਰਪੁਰ, 21 ਜੂਨ :
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਅਥਾਰਟੀ ਅਮਰਜੋਤ ਭੱਟੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਅੰਤਰ-ਰਾਸ਼ਟਰੀ ਯੋਗਾ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਆਸਪੁਰ ਹੀਰਾ ਦੇ ਵਿਦਿਆਰਥੀਆਂ ਨੂੰ ਵੈਬੀਨਾਰ ਰਾਹੀਂ ਯੋਗਾ ਅਤੇ ਰੋਜ਼ਾਨਾ ਕਸਰਤ ਪ੍ਰਤੀ ਪ੍ਰੇਰਿਤ ਕੀਤਾ ਗਿਆ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਬੱਚਿਆਂ ਨੂੰ ਯੋਗਾ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਅਤੇ ਰੋਜ਼ਾਨਾ ਕਸਰਤ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਨੇ ਬੱਚਿਆਂ ਨੂੰ ਕੋਵਿਡ-19 ਮਹਾਮਾਰੀ ਦੀ ਰੋਕਥਾਮ ਲਈ ਸਿਹਤ ਸਲਾਹਕਾਰੀਆਂ ਜਿਵੇਂ ਕਿ ਦੋ ਗਜ਼ ਦੀ ਦੂਰੀ, ਸਹੀ ਢੰਗ ਨਾਲ ਮਾਸਕ ਪਹਿਨਣਾ ਅਤੇ ਸਮੇਂ-ਸਮੇਂ ਸਿਰ ਸਾਬਣ ਨਾਲ ਹੱਥ ਧੌਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਐਡਵੋਕੇਟ ਹਰਜੀਤ ਕੌਰ ਵਲੋਂ ਬੱਚਿਆਂ ਨੂੰ ਖੇਡਾਂ ਪ੍ਰਤੀ ਰੁਝਾਨ ਵਧਾਉਣ ਅਤੇ ਸਿਹਤ ਪੱਖੋਂ ਤੰਦਰੁਸਤ ਰਹਿਣ ਦਾ ਸੁਨੇਹਾ ਦਿੰਦਿਆਂ ਯੋਗਾ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਗਿਆ। ਇਸ ਮੌਕੇ ਪ੍ਰਵੀਨ ਬਾਲਾ, ਪਵਨ ਕੁਮਾਰ, ਰਾਜੀਵ ਬਜਾਜ, ਹਰਮਨਪ੍ਰੀਤ ਸਿੰਘ, ਪ੍ਰੀਤੀ ਸੋਨੀ ਅਤੇ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ।