ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਨੇ ਆਨਲਾਈਨ ਤਰੀਕੇ ਨਾਲ ਮਨਾਇਆ ‘ਕੌਮਾਂਤਰੀ ਯੋਗ ਦਿਵਸ’
ਫਾਜ਼ਿਲਕਾ, 21 ਜੂਨ 2021.
ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਉਪਲਬਧ ਕਰਵਾਉਣ ਦੇ ਨਾਲ ਨਾਲ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰੱਖਣ ਲਈ ਵੀ ਉਪਰਾਲੇ ਲਗਾਤਾਰ ਜਾਰੀ ਰੱਖੇ ਜਾ ਰਹੇ ਹਨ।ਵਿਦਿਆਰਥੀਆਂ ਨੂੰ ਜਿੱਥੇ ਖੇਡਾਂ ਅਤੇ ਰੋਜ਼ਾਨਾ ਕਸਰਤ ਕਰਨ ਲਈ ਲਗਾਤਾਰ ਪ੍ਰੇਰਿਤ ਕੀਤਾ ਜਾਂਦਾ ਹੈ,ਉੱਥੇ ਹੀ ਕੌਮਾਂਤਰੀ ਯੋਗ ਦਿਵਸ ਮੌਕੇ ਵੀ ਆਨਲਾਈਨ ਸਮਾਗਮ ਕੀਤੇ ਗਏ।
ਡਾ. ਤ੍ਰਿਲੋਚਨ ਸਿੰਘ ਸਿੱਧੂ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ,ਡਾ.ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਕੋਰੋਨਾ ਤੋਂ ਬਚਾਅ ਸੰਬੰਧੀ ਜਾਰੀ ਹਦਾਇਤਾਂ ਦਾ ਪਾਲਣ ਕਰਦਿਆਂ ਆਨਲਾਈਨ ਤਰੀਕੇ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ।ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਆਪੋ ਆਪਣੇ ਘਰਾਂ ਵਿੱਚ ਹੀ ਯੋਗ ਕਰਨ ਲਈ ਪ੍ਰੇਰਿਤ ਕੀਤਾ ਗਿਆ।ਉਹਨਾਂ ਦੱਸਿਆ ਕਿ ਜਿੱਥੇ ਵਿਦਿਆਰਥੀਆਂ ਵੱਲੋਂ ਘਰਾਂ ਵਿੱਚ ਕੀਤੇ ਯੋਗ ਦੀਆਂ ਤਸਵੀਰਾਂ ਅਤੇ ਵੀਡੀਓ ਅਧਿਆਪਕਾਂ ਨਾਲ ਸਾਂਝੀਆਂ ਕੀਤੀਆਂ ਗਈਆਂ,ਉੱਥੇ ਹੀ ਬਹੁਤ ਸਾਰੇ ਸਕੂਲਾਂ ਵੱਲੋਂ ਆਨਲਾਈਨ ਤਰੀਕੇ ਇਕੱਤਰ ਹੋ ਕੇ ਵੀ ਯੋਗ ਕੀਤਾ ਗਿਆ।
ਬ੍ਰਿਜ ਮੋਹਨ ਸਿੰਘ ਬੇਦੀ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਮੈਡਮ ਅੰਜੂ ਸੇਠੀ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਦੱਸਿਆ ਕਿ ਕੌਮਾਂਤਰੀ ਯੋਗ ਦਿਵਸ ਮੌਕੇ ਆਨਲਾਈਨ ਯੋਗ ਸਮਾਗਮਾਂ ਦੌਰਾਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਯੋਗ ਦੇ ਸਰੀਰਕ ਅਤੇ ਮਾਨਸਿਕ ਅਰੋਗਤਾ ਪੱਖੋਂ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਇਸ ਦਿਵਸ ਨੂੰ ਸਮਰਪਿਤ ਦੂਰਦਰਸ਼ਨ ਦੇ ਖੇਤਰੀ ਚੈਨਲ ਡੀ.ਡੀ ਪੰਜਾਬੀ ਤੋਂ ਵੀ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ ਪ੍ਰਸਾਰਿਤ ਕੀਤਾ ਗਿਆ।ਵਿਦਿਆਰਥੀਆਂ ਵੱਲੋਂ ਵੱਡੀ ਪੱਧਰ ‘ਤੇ ਇਸ ਪ੍ਰੋਗਰਾਮ ਨਾਲ ਜੁੜ ਕੇ ਵੀ ਯੋਗ ਕੀਤਾ ਗਿਆ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜਿਲਕਾ ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਸਰਕਾਰੀ ਹਾਈ ਸਕੂਲ ਪੱਕਾ ਚਿਸ਼ਤੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਖੇੜਾ, ਸਰਕਾਰੀ ਮਿਡਲ ਸਕੂਲ ਝੰਡਵਾਲਾ ਖਰਤਾ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਖੇੜਾ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਬਾਇਆ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨੀ ਖੇੜਾ, ਸਰਕਾਰੀ ਹਾਈ ਸਕੂਲ ਹੀਰਾਵਾਲੀ, ਸਰਕਾਰੀ ਹਾਈ ਸਕੂਲ ਆਸਫਵਾਲਾ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਅਬੋਹਰ,ਸਰਕਾਰੀ ਮਿਡਲ ਸਕੂਲ ਬੇਗਾਵਾਲੀ,ਸਰਕਾਰੀ ਹਾਈ ਸਕੂਲ ਕਾਵਾਵਾਲੀ,ਸਰਕਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਗੜਭੈਣੀ,ਪ੍ਰਾਇਮਰੀ ਸਕੂਲ ਤੇਜਾ ਰੁਹੇਲਾ ,ਸਰਕਾਰੀ ਪ੍ਰਾਇਮਰੀ ਸਕੂਲ ਚਾਨਣਵਾਲਾ , ਸਰਕਾਰੀ ਪ੍ਰਾਇਮਰੀ ਸਕੂਲ ਬੱਲੂਆਣਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਅਰਨੀਵਾਲਾ ਸੇਖ ਸੁਭਾਨ ਦੇ ਮੁਖੀਆਂ ਨੇ ਦੱਸਿਆ ਕਿ ਕੌਮਾਂਤਰੀ ਯੋਗ ਦਿਵਸ ਮੌਕੇ ਆਯੋਜਿਤ ਆਨਲਾਈਨ ਯੋਗ ਸਮਾਗਮ ਵਿੱਚ ਵਿਦਿਆਰਥੀਆਂ ਵੱਲੋਂ ਉਤਸ਼ਾਹ ਨਾਲ ਸ਼ਿਰਕਤ ਕਰਦਿਆਂ ਯੋਗ ਕੀਤਾ ਗਿਆ।