( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0001358648{main}( ).../index.php:0
20.0002359008require( '/home/timespunjab.com/public_html/wp-blog-header.php' ).../index.php:17
30.468417653520require_once( '/home/timespunjab.com/public_html/wp-includes/template-loader.php' ).../wp-blog-header.php:19
40.478317720624include( '/home/timespunjab.com/public_html/wp-content/themes/covernews/single.php' ).../template-loader.php:106
50.478317720624get_header( ).../single.php:10
60.490017740432locate_template( ).../general-template.php:48
70.490017740544load_template( ).../template.php:745
80.490117740960require_once( '/home/timespunjab.com/public_html/wp-content/themes/covernews/header.php' ).../template.php:810
90.704320993096do_action( ).../header.php:63
100.704320993472WP_Hook->do_action( ).../plugin.php:517
110.704320993472WP_Hook->apply_filters( ).../class-wp-hook.php:348
120.704320994224covernews_get_breadcrumb( ).../class-wp-hook.php:324
130.704720994344covernews_get_breadcrumb_trail( ).../template-functions.php:277
140.705120995472breadcrumb_trail( ).../template-functions.php:316
150.705920999040Breadcrumb_Trail->trail( ).../breadcrumbs.php:43
160.706521001240sprintf ( ).../breadcrumbs.php:253

ਆਜ਼ਾਦੀ ਦਿਵਸ ਦੀਆਂ ਤਿਆਰੀਆਂ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ

0

ਫ਼ਤਹਿਗੜ੍ਹ ਸਾਹਿਬ, 28 ਜੁਲਾਈ 2021 : ਜ਼ਿਲ੍ਹਾ ਪੱਧਰ ਦਾ ਆਜ਼ਾਦੀ ਦਿਵਸ ਸਮਾਰੋਹ ਸਪੋਰਟਸ ਸਟੇਡੀਅਮ ਸਰਹਿੰਦ ਵਿਖੇ ਮਨਾਇਆ ਜਾਵੇਗਾ ਤੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਗੋਇਲ ਨੇ ਬੱਚਤ ਭਵਨ ਵਿਖੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਅਗੇਤੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆਂ।

ਸ਼੍ਰੀਮਤੀ ਮਲਿਕ ਨੇ ਕਿਹਾ ਕਿ ਆਜ਼ਾਦੀ ਦਿਵਸ ਸਾਡਾ ਕੌਮੀ ਤਿਉਹਾਰ ਹੈ। ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਇਸ ਤਿਉਹਾਰ ਨੂੰ ਧੂਮ ਧਾਮ ਨਾਲ ਮਨਾਈਏ। ਉਨ੍ਹਾਂ ਦੱਸਿਆ ਕਿ ਅਜਿਹੇ ਰਾਸ਼ਟਰੀ ਤਿਉਹਾਰ ਸਾਡੀ ਨੌਜਵਾਨ ਪੀੜ੍ਹੀ ਨੂੰ ਦੇਸ਼ ਦੇ ਸ਼ਾਨਾਮੱਤੇ ਇਤਿਹਾਸ ਤੋਂ ਜਾਣੂ ਕਰਵਾ ਕੇ ਉਨ੍ਹਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਦੇ ਹਨ।

ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ ਤਿਰੰਗਾ ਲਹਿਰਾਉਣ ਉਪਰੰਤ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ, ਐਨ.ਸੀ.ਸੀ. ਦੇ ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਕੀਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਜਾਵੇਗਾ ।

ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਰਾਸ਼ਟਰੀ ਮਹੱਤਤਾ ਵਾਲੇ ਸਮਾਗਮ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਵਾਸਤੇ ਉਹ ਆਪਣੇ ਫਰਜ਼ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਨੂੰ ਸਮਾਗਮ ਵਾਲੇ ਸਥਾਨ ਦੀ ਸਾਫ ਸਫਾਈ ਅਤੇ ਸਜਾਵਟੀ ਗੇਟ ਤਿਆਰ ਕਰਨ ਅਤੇ ਲੋੜੀਂਦੇ ਡਸਟਬਿਨ ਰਖਵਾਉਣ ਲਈ ਕਿਹਾ।

ਜ਼ਿਲ੍ਹਾ ਮੰਡੀ ਅਫਸਰ ਨੂੰ ਸਾਫ ਸੁਥਰੇ ਕਲੋਰੀਨ ਯੁਕਤ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਸਿਹਤ ਵਿਭਾਗ ਅਤੇ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੀਣ ਵਾਲੇ ਪਾਣੀ ਦੇ ਸੈਂਪਲ ਲੈ ਕੇ ਪਾਣੀ ਦੀ ਗੁਣਵਤਾ ਦੀ ਪਰਖ ਕਰਵਾਉਣ।

ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੁਢਲੀ ਸਹਾਇਤਾ ਵਾਸਤੇ ਮੈਡੀਕਲ ਟੀਮਾਂ ਅਤੇ ਐਂਬੂਲੈਸ ਦਾ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਬਾਗਬਾਨੀ ਵਿਭਾਗ ਨੂੰ ਸਮਾਗਮ ਵਾਲੇ ਸਥਾਨ ‘ਤੇ ਸਜਾਵਟ ਕਰਨ ਅਤੇ ਪੁਲਿਸ ਵਿਭਾਗ ਨੂੰ ਲੋੜੀਂਦੇ ਸੁਰੱਖਿਆ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੀ ਥਾਂ ‘ਤੇ ਆਰਜ਼ੀ ਪਖਾਨਿਆਂ ਦਾ ਵੀ ਪ੍ਰਬੰਧ ਕੀਤਾ ਜਾਵੇ।
ਇਸ ਮੌਕੇ ਜਿ਼ਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੇਸ਼ ਧਿਮਾਨ, ਐਸ.ਪੀ. (ਜਾਂਚ) ਹਰਪਾਲ ਸਿੰਘ, ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

About The Author

Leave a Reply

Your email address will not be published. Required fields are marked *

error: Content is protected !!