ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ 9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਕੈਂਪ
ਫਾਜ਼ਿਲਕਾ: ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਸੁਖਾਵੇ ਢੰਗ ਨਾਲ ਸਰਕਾਰੀ ਸੇਵਾਵਾਂ ਮੁਹਈਆ ਕਰਵਾਉਣ ਦੇ ਨਿਰਦੇਸ਼ਾਂ ਦੀ ਲੜੀ ਤਹਿਤ 9 ਜੁਲਾਈ 2024 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਐਸਡੀਐਮ ਦਫਤਰ ਫਾਜ਼ਿਲਕਾ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਦਿੱਤੀ।
ਉਹਨਾਂ ਕਿਹਾ ਕਿ ਇਸ ਕੈਂਪ ਵਿੱਚ ਫਾਜ਼ਿਲਾਕ ਸ਼ਹਿਰ, ਪਿੰਡ ਬਾਧਾ, ਪੈਂਚਾਂ ਵਾਲੀ ਤੇ ਪਿੰਡ ਰਾਮਪੁਰਾ ਕਲਸਰ ਨਾਲ ਸਬੰਧਤ ਲੋਕ ਪਹੁੰਚ ਕੇ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਸੇਵਾ ਕੇਂਦਰ ਨਾਲ ਸੰਬੰਧਿਤ ਸੇਵਾਵਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਵੀ ਆਪਣੇ ਵਿਭਾਗ ਨਾਲ ਸਬੰਧਤ ਸਟਾਲ ਲਾ ਕੇ ਮੌਕੇ ਤੇ ਹੀ ਲੋਕਾਂ ਨੂੰ ਸੇਵਾਵਾਂ ਦਿੱਤੀਆਂ ਜਾਣਗੀਆਂ।