( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0001358648{main}( ).../index.php:0
20.0002359008require( '/home/timespunjab.com/public_html/wp-blog-header.php' ).../index.php:17
30.407317655344require_once( '/home/timespunjab.com/public_html/wp-includes/template-loader.php' ).../wp-blog-header.php:19
40.415817722448include( '/home/timespunjab.com/public_html/wp-content/themes/covernews/single.php' ).../template-loader.php:106
50.415817722448get_header( ).../single.php:10
60.426817742256locate_template( ).../general-template.php:48
70.427017742368load_template( ).../template.php:745
80.427117742784require_once( '/home/timespunjab.com/public_html/wp-content/themes/covernews/header.php' ).../template.php:810
90.610120990176do_action( ).../header.php:63
100.610120990552WP_Hook->do_action( ).../plugin.php:517
110.610120990552WP_Hook->apply_filters( ).../class-wp-hook.php:348
120.610120991304covernews_get_breadcrumb( ).../class-wp-hook.php:324
130.610420991424covernews_get_breadcrumb_trail( ).../template-functions.php:277
140.610620992552breadcrumb_trail( ).../template-functions.php:316
150.611320996248Breadcrumb_Trail->trail( ).../breadcrumbs.php:43
160.611720998640sprintf ( ).../breadcrumbs.php:253

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 89.45 ਫੀਸਦੀ ਲਾਭਪਾਤਰੀਆਂ ਨੂੰ ਕਵਰ ਕਰ ਕੇ ਜਲੰਧਰ ਸੂਬੇ ਭਰ ਵਿੱਚ ਅੱਵਲ : ਡਿਪਟੀ ਕਮਿਸ਼ਨਰ

0

ਜਲੰਧਰ, 9 ਅਗਸਤ 2021 :  ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਦਿਆਂ ਜ਼ਿਲ੍ਹਾ ਜਲੰਧਰ ਨੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 89.45 ਫੀਸਦੀ ਲਾਭਪਾਤਰੀਆਂ ਨੂੰ ਕਵਰ ਕਰ ਕੇ ਸੂਬੇ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਜਲੰਧਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਯੋਗ ਲਾਭਪਾਤਰੀ 5 ਲੱਖ ਰੁਪਏ ਤੱਕ ਦਾ ਕੈਸ਼ਲੈਸ ਸਿਹਤ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਜਲੰਧਰ ਵੱਲੋਂ 2.62 ਲੱਖ ਪਰਿਵਾਰ ਸਮੂਹਾਂ ਦਾ ਟੀਚਾ ਰੱਖਿਆ ਗਿਆ ਹੈ, ਜਿਸ ਵਿਚੋਂ ਹੁਣ ਤੱਕ 2.34 ਲੱਖ ਰਜਿਸਟਰੇਸ਼ਨ ਅਤੇ ਈ-ਕਾਰਡ ਬਣਾਉਣ ਲਈ ਪਹਿਲਾਂ ਹੀ ਕਵਰ ਕੀਤੇ ਜਾ ਚੁੱਕੇ ਹਨ। ਸ਼੍ਰੀ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 5.42 ਲੱਖ ਵਿਅਕਤੀਗਤ ਕਾਰਡ ਬਣਾਏ ਜਾ ਚੁੱਕੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕੁੱਲ ਲਾਭਪਾਤਰੀਆਂ ਦਾ ਲਗਭਗ 89.45%  ਹੈ। ਉਨ੍ਹਾਂ ਕਿਹਾ ਕਿ ਜਲੰਧਰ ਨੇ ਇਹ ਪ੍ਰਾਪਤੀ ਕੁਝ ਹੀ ਮਹੀਨਿਆਂ ਵਿੱਚ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦਸੰਬਰ ਮਹੀਨੇ ਵਿੱਚ ਕੁੱਲ ਲਾਭਪਾਤਰੀਆਂ ਦੀ ਪ੍ਰਤੀਸ਼ਤਤਾ ਸਿਰਫ਼ 46.13% ਸੀ, ਜਿਸ ਵਿੱਚ ਸਿਰਫ਼ 1.31 ਲੱਖ ਪਰਿਵਾਰ ਸ਼ਾਮਲ ਸਨ, ਜਿਸ ਕਰਕੇ ਜਲੰਧਰ ਸੂਬੇ ਵਿੱਚ 15ਵੇਂ ਨੰਬਰ ‘ਤੇ ਸੀ।

ਡਿਪਟੀ ਕਮਿਸ਼ਨਰ ਨੇ ਇਸ ਪ੍ਰਾਪਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਦੇਣ ਦੇ ਨਿਸ਼ਚੇ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੁਝ ਮਹੀਨਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ । ਉਨ੍ਹਾਂ ਅੱਗੇ ਦੱਸਿਆ ਕਿ ਇਸ ਸਕੀਮ ਤਹਿਤ ਵੱਡੇ ਪੱਧਰ ’ਤੇ ਪ੍ਰਾਈਵੇਟ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਜਿਥੇ ਲੋਕ ਕੈਸ਼ਲੈਸ ਵਿੱਚ ਇਲਾਜ ਦੀ ਸਹੂਲਤ ਉਠਾ ਸਕਦੇ ਹਨ ਅਤੇ ਸੂਚੀਬੱਧ ਸਿਹਤ ਸੰਸਥਾਵਾਂ ਦੀ ਸੂਚੀ ਵੈਬਸਾਈਟ  www.sha.punjab.gov.in. ’ਤੇ ਵੇਖੀ ਜਾ ਸਕਦੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਤਹਿਤ 1579 ਸਿਹਤ ਪੈਕੇਜ ਉਪਲਬਧ ਹਨ,ਜਿਨ੍ਹਾਂ ਵਿਚੋਂ 180 ਪੈਕੇਜ ਸਰਕਾਰੀ ਹਸਪਤਾਲਾਂ ਅਤੇ 25 ਪ੍ਰਾਈਵੇਟ ਹਸਪਤਾਲਾਂ ਨੂੰ ਰੈਫਰ ਕਰਨ ਲਈ ਰਾਖਵੇਂ ਰੱਖੇ ਗਏ ਹਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਯੋਜਨਾ ਅਧੀਨ ਆਪਣਾ ਨਾਮ ਦਰਜ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਸੌ ਫੀਸਦੀ ਲਾਭਪਾਤਰੀਆਂ ਨੂੰ ਲਾਭ ਮਿਲ ਸਕੇ।

About The Author

Leave a Reply

Your email address will not be published. Required fields are marked *

error: Content is protected !!