ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਲਗਾਏ ਜਾ ਰਹੇ ਹਨ ਟੈਸਟਿੰਗ ਤੇ ਵੈਕਸੀਨੇਸ਼ਨ ਕੈਂਪ
ਫਾਜ਼ਿਲਕਾ, 17 ਜੂਨ
ਫਾਜ਼ਿਲਕਾ ਸ਼ਹਿਰ ਨਾਲ ਸਬੰਧਤ ਕਰੋਨਾ ਪੀੜਤ ਲੋੜਵੰਦਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਸ਼ਨ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜ਼ੋ ਕੋਈ ਲੋੜਵੰਦ ਇਸ ਔਖੀ ਘੜੀ ਵਿਚ ਕੋਈ ਸਹੂਲਤ ਲੈਣ ਤੋਂ ਵਾਂਝਾ ਨਾ ਰਹੇ।ਉਨ੍ਹਾਂ ਕਿਹਾ ਕਿ ਕਰੋਨਾ ਨਾਲ ਦੌਰਾਨ ਪੀੜਤ ਲੋੜਵੰਦਾਂ ਦੀ ਭਲਾਈ ਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਤੇ ਕਾਰਜਸ਼ੀਲ ਹੈ।
ਐਸ.ਡੀ.ਐਮ. ਸ੍ਰੀ ਗੋਇਲ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਨਾਲ ਜੂਝ ਰਹੇ ਲੋੜਵੰਦ ਵਿਅਕਤੀਆਂ ਨੂੰ ਸੂਬਾ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਰਾਸ਼ਨ ਕਿੱਟਾ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜ਼ੋ ਲੋੜਵੰਦਾਂ ਨੂੰ ਇਸ ਮੁਸ਼ਕਲ ਸਮੇਂ `ਚ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।ਉਨ੍ਹਾਂ ਦੱਸਿਆ ਕਿ ਅੱਜ ਪਿੰਡ ਬੇਰੀ ਵਾਲਾ, ਬਾਘੇ ਵਾਲਾ, ਮਹਾਤਮ ਨਗਰ, ਟਾਹਲੀ ਵਾਲਾ ਬੋਦਲਾ, ਸਲੇਮ ਸ਼ਾਹ, ਅਲਿਆਣਾ ਅਤੇ ਫਾਜ਼ਿਲਕਾ ਸ਼ਹਿਰ ਤੇ ਬਸਤੀ ਨੂਰ ਸ਼ਾਹ ਦੇ ਨਾਲ-ਨਾਲ ਹੋਰਨਾ ਪਿੰਡਾਂ ਵਿਚ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਰਾਸ਼ਨ ਕਿਟਾਂ ਦਿੱਤੀਆਂ ਜਾ ਰਹੀਆ ਹਨ।
ਇਸ ਤੋਂ ਇਲਾਵਾ ਐਸ.ਡੀ.ਐਮ ਸ੍ਰੀ ਕੇਸ਼ਵ ਗੋਇਲ ਨੇ ਦੱਸਿਆ ਕਿ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਸੈਂਪਲਿੰਗ ਤੇ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਲਾਲੋ ਵਾਲੀ, ਅਰਨੀਵਾਲਾ, ਸਿਵਲ ਹਸਪਤਾਲ ਫਾਜ਼ਿਲਕਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇ ਵੈਕਸੀਨੇਸ਼ਨ ਕੈਂਪ ਲਗਾ ਕੇ ਯੋਗ ਵਿਅਕਤੀ ਨੂੰ ਵੈਕਸੀਨ ਲਗਾਈ ਗਈ।ਉਨ੍ਹਾਂ ਦੱਸਿਆ ਕਿ ਅਰਨੀਵਾਲਾ, ਮੌਜਮ, ਕਨਾਲ ਰੈਸਟ ਹਾਉਸ, ਸਿਵਲ ਹਸਪਤਾਲ ਫਾਜ਼ਿਲਕਾ ਅਤੇ ਡਬਵਾਲਾ ਕਲਾਂ ਵਿਖੇ ਟੈਸਟਿੰਗ ਕੈਂਪ ਲਗਾਏ ਗਏ।