ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਬ੍ਰਿਧ ਆਸ਼ਰਮ ਦੇ ਬਜੁਰਗਾਂ ਨਾਲ ਆਨਲਾਈਨ ਮੁਲਾਕਾਤ
ਫ਼ਤਹਿਗੜ੍ਹ ਸਾਹਿਬ, 30 ਜੁਲਾਈ 2021 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਨਿਰਭਉ ਸਿੰਘ ਗਿੱਲ, ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ ਸਹਿਤ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਿਹਗੜ੍ਹ ਸਾਹਿਬ ਦੀ ਅਗਵਾਈ ਹੇਠ ਸ੍ਰੀਮਤੀ ਮਨਪ੍ਰੀਤ ਕੌਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਸ਼ਰਮ ਵਿੱਚ ਰਹਿੰਦੇ ਕੱਲੇ ਕੱਲੇ ਬਜ਼ੁਰਗ ਨਾਲ ਆਨਲਾਈਨ ਮੁਲਾਕਾਤ ਕੀਤੀ ਗਈ।
ਇਸ ਮੌਕੇ ਉਹਨਾਂ ਦੀ ਸਿਹਤ ਦਾ ਹਾਲ ਚਾਲ ਪੁਛਿਆ ਗਿਆ, ਉਹਨਾਂ ਤੋਂ ਉਹਨਾਂ ਦੇ ਅਤੇ ਉਹਨਾਂ ਦੇ ਪਰਿਵਾਰ ਦਾ ਹਾਲ ਪੁੱਛਿਆ ਗਿਆ ਅਤੇ ਇਹ ਪਤਾ ਕੀਤਾ ਗਿਆ ਕਿ ਉਹਨਾਂ ਦੇ ਪਰਿਵਾਰ ਵਿੱਚ ਪਿੱਛੇ ਕੌਣ ਕੌਣ ਹਨ ਅਤੇ ਉਹਨਾਂ ਨੂੰ ਉਹਨਾਂ ਦੇ ਪਰਿਵਾਰ ਨਾਲ ਮਿਲਾਉਣ ਦੀ ਸੰਭਾਵਨਾ ਤਲਾਸ਼ੀ ਗਈ ਤਾਂ ਜੋ ਜਿਹੜੇ ਮਾਪੇ ਕਿਸੇ ਕਾਰਨਾਂ ਕਰਕੇ ਆਪਣੇ ਬੱਚਿਆਂ ਤੋਂ ਅਲੱਗ ਹੋ ਗਏ ਹਨ, ਉਹਨਾਂ ਨੂੰ ਆਪਸ ਵਿੱਚ ਮਿਲਾਇਆ ਜਾ ਸਕੇ।
ਇਸ ਮੌਕੇ ਮੈਡਮ ਮਨਪ੍ਰੀਤ ਕੌਰ ਨੇ ਬਜੁਰਗਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਆਉਣ ਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕਰਨ ਲਈ ਆਖਿਆ ਅਤੇ ਨਾਲ ਹੀ ਉਹਨਾਂ ਨੂੰ ਨਾਲਸਾ ਦੀ ਸੀਨੀਅਰ ਸਿਟੀਜਨਾਂ ਲਈ ਕਾਨੂੰਨੀ ਸੇਵਾਵਾਂ ਸਕੀਮ ਬਾਰੇ ਵੀ ਦੱਸਿਆ ਗਿਆ।