( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0002358648{main}( ).../index.php:0
20.0002359008require( '/home/timespunjab.com/public_html/wp-blog-header.php' ).../index.php:17
30.442117653696require_once( '/home/timespunjab.com/public_html/wp-includes/template-loader.php' ).../wp-blog-header.php:19
40.451017720800include( '/home/timespunjab.com/public_html/wp-content/themes/covernews/single.php' ).../template-loader.php:106
50.451017720800get_header( ).../single.php:10
60.460117740608locate_template( ).../general-template.php:48
70.460217740720load_template( ).../template.php:745
80.460317741136require_once( '/home/timespunjab.com/public_html/wp-content/themes/covernews/header.php' ).../template.php:810
90.660820992592do_action( ).../header.php:63
100.660820992968WP_Hook->do_action( ).../plugin.php:517
110.660820992968WP_Hook->apply_filters( ).../class-wp-hook.php:348
120.660820993720covernews_get_breadcrumb( ).../class-wp-hook.php:324
130.661220993840covernews_get_breadcrumb_trail( ).../template-functions.php:277
140.661520994968breadcrumb_trail( ).../template-functions.php:316
150.662420998728Breadcrumb_Trail->trail( ).../breadcrumbs.php:43
160.663021001120sprintf ( ).../breadcrumbs.php:253

ਗਊ ਮਾਤਾ ਨੂੰ ਰਾਸ਼ਟਰੀ ਜੀਵ ਘੋਸ਼ਿਤ ਕਰਨ ਲਈ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੂੰ ਲਿਖਿਆ ਗਿਆ ਪੱਤਰ-ਚੇਅਰਮੈਨ ਸਚਿਨ ਸ਼ਰਮਾ

0

ਤਰਨ ਤਾਰਨ, 08 ਜੁਲਾਈ 2021 : ਗਊ ਮਾਤਾ ਨੂੰ ਰਾਸ਼ਟਰੀ ਜੀਵ ਘੋਸ਼ਿਤ ਕਰਨ ਲਈ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੂੰ ਲਿਖਤੀ ਰੂਪ ਵਿੱਚ ਭੇਜਿਆ ਗਿਆ। ਜ਼ਿਲ੍ਹਾ ਤਰਨ ਤਾਰਨ ਵਿੱਚ ਵੱਖ-ਵੱਖ ਗਊਸ਼ਾਲਾਵਾਂ ਦਾ ਦੌਰਾ ਕਰਨ ਲਈ ਪਹੁੰਚੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਮਿਸ਼ਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਕੋਲੋਂ ਮੰਗ ਕੀਤੀ ਹੈ ਕਿ ਗਊ ਮਾਤਾ ਨੂੰ ਰਾਸ਼ਟਰੀ ਜੀਵ ਘੋਸ਼ਿਤ ਕੀਤਾ ਜਾਵੇ ਤਾਂ ਜੋ ਗਊ ਮਾਤਾ ਦੀ ਸਾਂਭ-ਸੰਭਾਲ ਹੋਰ ਵੀ ਬੇਹਤਰ ਢੰਗ ਨਾਲ ਹੋ ਸਕੇ।

ਸ੍ਰੀ ਸਚਿਨ ਸ਼ਰਮਾ ਨੇ ਕਿਹਾ ਕਿ ਸਨਾਤਨ ਧਰਮ ਵਿੱਚ ਗਊ ਮਾਤਾ ਨੂੰ ਬਹੁਤ ਪਵਿੱਤਰ ਮੰਨਿਆ ਗਿਆ ਹੈ ਅਤੇ ਭਾਰਤ ਸਰਕਾਰ ਵੱਲੋਂ ਗਊ ਮਾਤਾ ਨੂੰ ਸਤਿਕਾਰ ਦਿੰਦਿਆਂ ਇਸਨੂੰ ਰਾਸ਼ਟਰੀ ਜੀਵ ਘੋਸ਼ਿਤ ਕਰਨਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਦਾ ਰਾਸ਼ਟਰਪਤੀ ਭਵਨ ਅਤੇ ਪ੍ਰਧਾਨ ਮੰਤਰੀ ਦਫ਼ਤਰ ਨਾਲ ਪੱਤਰ ਵਿਹਾਰ ਚੱਲ ਰਿਹਾ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਰਾਸ਼ਟਰਪਤੀ ਸਾਹਿਬ ਦੇਸ਼ ਵਾਸੀਆਂ ਦੀਆਂ ਭਾਵਨਾਂ ਅਨੁਸਾਰ ਉਨ੍ਹਾਂ ਦੀ ਇਸ ਮੰਗ ਨੂੰ ਜਰੂਰ ਮੰਨਣਗੇ।

ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਰਾਜ ਭਰ ਵਿੱਚ ਗਊ ਧਨ ਦੀ ਸਾਂਭ-ਸੰਭਾਲ ਲਈ ਵਿਸ਼ੇਸ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਸੜਕਾਂ ਤੇ ਜੋ ਗਊ ਧਨ ਰੁਲ ਰਿਹਾ ਹੈ ਉਸ ਨੂੰ ਗਊਸ਼ਾਲਾਵਾਂ ਵਿੱਚ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਗਊਆਂ ਦੀ ਸੰਭਾਲ ਕਰਨ ਦੇ ਨਾਲ ਸੜਕਾਂ ਉੱਪਰ ਹੁੰਦੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਣੋ ਵੀ ਬਚ ਜਾਵੇਗਾ।

ਸ੍ਰੀ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਗਊਸ਼ਲਾਵਾਂ ਦਾ ਦੌਰਾ ਕਰਕੇ ਉਥੋਂ ਦੀ ਮੁਸ਼ਕਿਲਾਂ ਨੂੰ ਜਾਣਿਆ ਹੈ ਅਤੇ ਨਾਲ ਹੀ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਗਊ ਸੈੱਸ ਦੀ ਯੋਗ ਵਰਤੋਂ ਕਰਦਿਆਂ ਗਊਸ਼ਲਾਵਾਂ ਵਿੱਚ ਹੋਰ ਸਹੂਲਤਾਂ ਦਿੱਤੀਆਂ ਜਾਣ। ਉਨਾਂ ਕਿਹਾ ਕਿ ਇਸਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਹੈ ਕਿ ਗਊਸ਼ਾਲਾਵਾਂ ਦੀ ਆਮਦਨ ਵਧਾਉਣ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਜਾਣ ਤਾਂ ਜੋ ਗਊਸ਼ਾਲਾਵਾਂ ਸਿਰਫ ਦਾਨ ’ਤੇ ਹੀ ਨਿਰਭਰ ਨਾ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਊ ਸ਼ਾਲਾਵਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਗਊਸ਼ਾਲਾਵਾਂ ਵਧੀਆ ਢੰਗ ਨਾਲ ਚੱਲ ਰਹੀਆਂ ਹਨ।

ਇਸ ਤੋਂ ਪਹਿਲਾ ਉਹਨਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਅਤੇ ਸਬੰਧਿਤ ਅਧਿਕਾਰੀ ਨਾਲ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਵਿੱਚ ਗਊ ਧਨ ਦੀ ਸਾਂਭ-ਸੰਭਾਲ ਹੋਰ ਬਿਹਤਰ ਢੰਗ ਨਾਲ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ।ਇਸ ਉਪਰੰਤ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਵੱਲੋਂ ਸ਼ੇਖ ਬ੍ਰਹਮ ਪੀਰ ਗਊਸ਼ਾਲਾ ਚੀਮਾ ਕਲਾਂ, ਗੋਪਾਲ ਧਾਮ ਗਊਸ਼ਾਲਾਂ ਤਰਨ ਤਾਰਨ ਅਤੇ ਕੈਟਲ ਪਾਊਂਡ ਦੁੱਬਲੀ ਦਾ ਦੌਰਾ ਕੀਤਾ ਗਿਆ।ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਹਰਿੰਦਰਪਾਲ ਸਿੰਘ ਚੰਦੀ ਅਤੇ ਹੋਰ ਅਧਿਕਾਰੀ ਤੇ ਪਤਵੰਤੇ ਵੀ ਉਹਨਾਂ ਦੇ ਨਾਲ ਸਨ।

About The Author

Leave a Reply

Your email address will not be published. Required fields are marked *

error: Content is protected !!