( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0001358648{main}( ).../index.php:0
20.0001359008require( '/home/timespunjab.com/public_html/wp-blog-header.php' ).../index.php:17
30.562017653632require_once( '/home/timespunjab.com/public_html/wp-includes/template-loader.php' ).../wp-blog-header.php:19
40.570117720736include( '/home/timespunjab.com/public_html/wp-content/themes/covernews/single.php' ).../template-loader.php:106
50.570117720736get_header( ).../single.php:10
60.577917740544locate_template( ).../general-template.php:48
70.577917740656load_template( ).../template.php:745
80.578017741072require_once( '/home/timespunjab.com/public_html/wp-content/themes/covernews/header.php' ).../template.php:810
90.787520990712do_action( ).../header.php:63
100.787520991088WP_Hook->do_action( ).../plugin.php:517
110.787520991088WP_Hook->apply_filters( ).../class-wp-hook.php:348
120.787520991840covernews_get_breadcrumb( ).../class-wp-hook.php:324
130.788120991960covernews_get_breadcrumb_trail( ).../template-functions.php:277
140.788420993088breadcrumb_trail( ).../template-functions.php:316
150.789420996688Breadcrumb_Trail->trail( ).../breadcrumbs.php:43
160.790120998888sprintf ( ).../breadcrumbs.php:253

ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਪ੍ਰਾਇਮਰੀ ਅਧਿਆਪਕਾਂ ਦੀ ਦੋ ਰੋਜ਼ਾ ਸਿਖਲਾਈ ਸ਼ੁਰੂ

0

ਪਠਾਨਕੋਟ, 26 ਜੁਲਾਈ 2021 :  ਸਕੂਲ ਸਿੱਖਿਆ ਵਿਭਾਗ ਵੱਲੋਂ ਇਸ ਵਰ੍ਹੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਵਜੋਂ ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ਦੇ ਟਰੇਨਿੰਗ ਸੈਮੀਨਾਰ ਲਗਾਏ ਜਾ ਰਹੇ ਹਨ। ਮੁੱਖ ਦਫਤਰ ਵੱਲੋਂ ਪਹਿਲੇ ਦੌਰ ‘ਚ ਜਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਵਿਭਾਗ ਦੀਆਂ ਗੁਣਾਤਮਕ ਟੀਮਾਂ ਦੇ ਮੈਂਬਰਾਂ ਦੇ ਸੈਮੀਨਾਰ ਲਗਾਉਣ ਉਪਰੰਤ ਜਿਲ੍ਹਾ ਰਿਸੋਰਸ ਪਰਸਨਾਂ ਵੱਲੋਂ ਅਧਿਆਪਕਾਂ ਦੇ ਸੈਮੀਨਾਰ ਲਗਾਏ ਜਾ ਰਹੇ ਹਨ।

ਇਸ ਬਾਰੇ ਜਾਣਕਾਰੀ ਦਿੰਦਿਆਂ  ਜਿਲ੍ਹਾ ਸਿੱੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਮੂਹ ਪ੍ਰਾਇਮਰੀ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਬਾਬਤ ਦੋ ਰੋਜ਼ਾ ਟਰੇਨਿੰਗ ਦਿੱਤੀ ਜਾਣੀ ਹੈ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਜਿਲ੍ਹੇ ਦੇ ਸੱਤ ਬਲਾਕਾਂ ਪਠਾਨਕੋਟ-1, ਪਠਾਨਕੋਟ-2, ਪਠਾਨਕੋਟ-3, ਨਰੋਟ ਜੈਮਲ ਸਿੰਘ, ਬਮਿਆਲ, ਧਾਰ-1 ਅਤੇ ਧਾਰ-2 ਵਿੱਚ ਬੀਪੀਈਓਜ ਦੇ ਪ੍ਰਬੰਧਾਂ ਹੇਠ ਪੜ੍ਹੋਂ ਪੰਜਾਬ ਪੜ੍ਹਾਓ ਪੰਜਾਬ ਟੀਮ ਵੱਲੋਂ ਪ੍ਰਾਇਮਰੀ ਅਧਿਆਪਕਾਂ ਦੇ ਟਰੇਨਿੰਗ ਸੈਮੀਨਾਰ ਸ਼ੁਰੂ ਕੀਤੇ ਗਏ ਹਨ। ਜਿਲ੍ਹਾ ਸਿੱਖਿਆ ਅਫਸਰ ਬਲਦੇਵ ਰਾਜ ਨੇ ਦੱਸਿਆ ਕਿ ਉਹਨਾਂ ਵੱਲੋਂ ਖੁਦ ਪਠਾਨਕੋਟ-1, ਪਠਾਨਕੋਟ-2, ਪਠਾਨਕੋਟ-3 ਅਤੇ ਧਾਰ-2 ਵਿੱਚ ਚੱਲ ਰਹੇ ਸੈਮੀਨਾਰਾਂ ਦਾ ਦੌਰਾ ਕਰਕੇ ਅਧਿਆਪਕਾਂ ਨੂੰ ਸੈਮੀਨਾਰ ਦੇ ਮਨੋਰਥ ਤੋਂ ਜਾਣੂ ਕਰਵਾਇਆ ਹੈ।

ਇਸੇ ਤਰ੍ਹਾਂ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਵੱਲੋਂ ਬਲਾਕ ਪਠਾਨਕੋਟ-2 ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ ਵੱਲੋਂ ਬਲਾਕ ਨਰੋਟ ਜੈਮਲ ਸਿੰਘ ਅਤੇ ਬਮਿਆਲ ਵਿਖੇ ਚੱਲ ਰਹੇ ਸੈਮੀਨਾਰ ਵਿੱਚ ਸਰਿਕਤ ਕੀਤੀ।

ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ ਨੇ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇ ਦੌਰਾਨ ਦੇਸ਼ ਭਰ ਵਿੱਚੋ ਪਹਿਲੇ ਸਥਾਨ ਦੀ ਪ੍ਰਾਪਤੀ ਲਈ ਅਧਿਆਪਕਾਂ ਨੂੰ ਸਰਵੇ ਲਈ ਹੋਣ ਵਾਲੇ ਟੈਸਟ ਬਾਰੇ ਵਿਸਥਾਰ ਵਿੱਚ ਜਾਣਕਾਰੀ ਦੇਣੀ ਬੇਹੱਦ ਜਰੂਰੀ ਹੈ। ਉਹਨਾਂ ਕਿਹਾ ਕਿ ਟੀਚੇ ਦੀ ਪ੍ਰਾਪਤੀ ਲਈ ਮਾਹਿਰ ਰਿਸੋਰਸ ਪਰਸਨਾਂ ਵੱਲੋਂ ਅਧਿਆਪਕਾਂ ਨੂੰ ਸਰਵੇ ਟੈਸਟ ਦੀਆਂ ਤਿਆਰੀ ਤਕਨੀਕਾਂ ਤੋਂ ਵਿਸਥਾਰ ਵਿੱਚ ਜਾਣੂ ਕਰਵਾਇਆ ਜਾ ਰਿਹਾ ਹੈ।

ਜਿਲ੍ਹਾ ਕੋ-ਆਰਡੀਨੇਟਰ ਪੜੋ ਪੰਜਾਬ ਵਨੀਤ ਮਹਾਜਨ ਨੇ ਦੱਸਿਆ ਕਿ ਪਹਿਲੇ ਗੇੜ ਦੇ ਦੋ ਰੋਜ਼ਾ ਬਲਾਕ ਪੱਧਰੀ ਟਰੇਨਿੰਗ ਸੈਮੀਨਾਰ ਵਿੱਚ ਸੱਤਾਂ ਬਲਾਕਾਂ ਦੇ 40-40 ਅਧਿਆਪਕਾਂ ਨੂੰ ਰਿਸੋਰਸ ਪਰਸਨਾਂ ਵੱਲੋਂ ਟਰੇਨਿੰਗ ਦਿੱਤੀ ਜਾ ਰਹੀ ਹੈ। ਇਸ ਦੌਰਾਨ ਵੱਖ-ਵੱਖ ਬਲਾਕਾਂ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਰਿਸਮਾਂ ਦੇਵੀ,  ਕੁਲਦੀਪ ਸਿੰਘ, ਰਾਕੇਸ ਠਾਕੁਰ, ਨਰੇਸ ਕੁਮਾਰ, ਪੰਕਜ ਅਰੋੜਾ, ਕਲਰਕ ਦਫਤਰ ਜਲਿ੍ਹਾ ਸਿੱਖਿਆ ਅਫਸਰ ਤਰੁਣ ਪਠਾਨੀਆ,   ਜਲਿ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ  ਵਿਸਾਲ, ਪੜ੍ਹੋ ਪੰਜਾਬ ਟੀਮ ਅਤੇ ਸੀਐਚਟੀ ਸਹਿਬਾਨ ਹਾਜਰ ਸਨ।

About The Author

Leave a Reply

Your email address will not be published. Required fields are marked *

error: Content is protected !!