( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0001358648{main}( ).../index.php:0
20.0002359008require( '/home/timespunjab.com/public_html/wp-blog-header.php' ).../index.php:17
30.471417651256require_once( '/home/timespunjab.com/public_html/wp-includes/template-loader.php' ).../wp-blog-header.php:19
40.479517718360include( '/home/timespunjab.com/public_html/wp-content/themes/covernews/single.php' ).../template-loader.php:106
50.479517718360get_header( ).../single.php:10
60.493117738168locate_template( ).../general-template.php:48
70.493217738280load_template( ).../template.php:745
80.493417738696require_once( '/home/timespunjab.com/public_html/wp-content/themes/covernews/header.php' ).../template.php:810
90.698020989456do_action( ).../header.php:63
100.698020989832WP_Hook->do_action( ).../plugin.php:517
110.698020989832WP_Hook->apply_filters( ).../class-wp-hook.php:348
120.698020990584covernews_get_breadcrumb( ).../class-wp-hook.php:324
130.698520990704covernews_get_breadcrumb_trail( ).../template-functions.php:277
140.698820991832breadcrumb_trail( ).../template-functions.php:316
150.699620995592Breadcrumb_Trail->trail( ).../breadcrumbs.php:43
160.700120997984sprintf ( ).../breadcrumbs.php:253

ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਵਲੋਂ ਦੋ ਸਾਲ ਦੌਰਾਨ 119 ਵਿਦਿਆਰਥੀਆਂ ਨੂੰ 25.81 ਲੱਖ ਦੀ ਫੀਸ ਮੁਆਫੀ ਅਤੇ ਸਕਾਲਰਸ਼ਿਪ ਦਾ ਲਾਭ ਦਿੱਤਾ – ਵਿਧਾਇਕ ਲਾਡੀ

0

ਬਟਾਲਾ, 21 ਜੂਨ  (2021)

ਪੰਜਾਬ ਰਾਜ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਵੱਲੋਂ ਸੈਸਨ 2018-19 ਦੌਰਾਨ ਦਾਖਲ ਵਿਦਿਆਰਥੀਆਂ ਨੂੰ ਉਨਾਂ ਦੀ ਮੈਰਿਟ-ਕਮ-ਆਮਦਨ ਦੇ ਅਧਾਰ ‘ਤੇ ਦੂਜੇ ਸਾਲ ਲਈ 31 ਵਿਦਿਆਰਥੀਆਂ ਨੂੰ ਪੂਰੀ ਫੀਸ ਮੁਆਫੀ ਅਤੇ 29 ਵਿਦਿਆਰਥੀਆਂ ਨੂੰ ਬੋਰਡ ਦੇ ਨਿਯਮਾਂ ਅਤੇ ਸਰਤਾ ਮੁਤਾਬਕ ਸਕਾਲਰਸ਼ਿਪ ਦਾ ਲਾਭ ਜਾਰੀ ਕੀਤਾ ਗਿਆ ਹੈ। ਸੈਸਨ 2019-20 ਦੌਰਾਨ ਦਾਖਲ ਹੋਏ ਵਿਦਿਆਰਥੀਆਂ ਨੂੰ ਮੈਰਿਟ ਦੇ ਆਧਾਰ ‘ਤੇ ਪਹਿਲੇ ਸਾਲ ਲਈ 37 ਵਿਦਿਆਰਥੀਆਂ ਦੀ ਪੂਰੀ ਫੀਸ ਮੁਆਫੀ ਅਤੇ 18 ਵਿਦਿਆਰਥੀਆਂ ਨੂੰ ਸਕਾਲਰਸਪਿ ਦਾ ਲਾਭ ਜਾਰੀ ਕੀਤਾ ਗਿਆ ਹੈ। ਬੋਰਡ ਵੱਲੋਂ ਸੈਸਨ 2018-19 ਅਤੇ 2019-20 ਲਈ ਫੀਸ ਮੁਆਫੀ ਜਾਂ ਸਕਾਲਰਸਪਿ ਅਧੀਨ ਆਉਂਦੇ ਕੁੱਲ 119 ਵਿਦਿਆਰਥੀਆਂ ਨੂੰ ਲੱਗਭੱਗ 25.81 ਲੱਖ ਰੁਪਏ ਦੀ ਰਾਸੀ ਦਾ ਲਾਭ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਚੇਅਰਮੈਨ ਪੰਜਾਬ ਰਾਜ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਅਖਤਿਆਰੀ ਕੋਟੇ ਵਿਚੋਂ 04 ਜਰੂਰਤਮੰਦ ਵਿਦਿਆਰਥੀਆਂ ਨੂੰ ਪੂਰੀ ਫੀਸ ਮੁਆਫੀ ਦੀ ਛੋਟ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਹੈ ਕਿ ਪੰਜਾਬ ਰਾਜ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਤੋਂ ਡਿਪਲੋਮਾ ਇੰਨ ਇੰਜੀਨੀਅਰਿੰਗ ਅਤੇ ਫਾਰਮੇਸੀ ਕੋਰਸਾਂ ਵਿੱਚ ਤਕਨੀਕੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਮੈਰਿਟ-ਕਮ-ਆਮਦਨ ਦੇ ਆਧਾਰ ‘ਤੇ ਵੱਖ-ਵੱਖ ਸਕੀਮਾਂ ਅਧੀਨ ਯੋਗ ਵਿਦਿਆਰਥੀਆਂ ਨੂੰ ਪੂਰੀ ਫੀਸ ਮੁਆਫੀ ਜਾਂ ਸਕਾਲਰਸਪਿ ਵਜੋਂ ਰੁਪਏ 12000/- ਪ੍ਰਤੀ ਸਾਲ ਸਕੀਮ ਤਹਿਤ ਲਾਭ ਦਿੱਤਾ ਜਾਂਦਾ ਹੈ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਵਿਸੇਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਮੈਰਿਟ ਹਾਸਿਲ ਕਰਨ ਵਾਲੇ ਵਿਦਿਆਰਥੀ ਵਿੱਤੀ ਸੰਕਟ ਕਰਕੇ ਤਕਨੀਕੀ ਸਿੱਖਿਆ ਪ੍ਰਾਪਤ ਕਰਨ ਤੋਂ ਵਾਂਝੇ ਨਾ ਰਹਿਣ।

About The Author

Leave a Reply

Your email address will not be published. Required fields are marked *

error: Content is protected !!