( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0001361296{main}( ).../index.php:0
20.0001361656require( '/home/timespunjab.com/public_html/wp-blog-header.php' ).../index.php:17
30.437217656808require_once( '/home/timespunjab.com/public_html/wp-includes/template-loader.php' ).../wp-blog-header.php:19
40.448217724536include( '/home/timespunjab.com/public_html/wp-content/themes/covernews/single.php' ).../template-loader.php:106
50.448217724536get_header( ).../single.php:10
60.463317744344locate_template( ).../general-template.php:48
70.463517744456load_template( ).../template.php:745
80.463917744984require_once( '/home/timespunjab.com/public_html/wp-content/themes/covernews/header.php' ).../template.php:810
90.716321184288do_action( ).../header.php:63
100.716321184664WP_Hook->do_action( ).../plugin.php:517
110.716321184664WP_Hook->apply_filters( ).../class-wp-hook.php:348
120.716421185416covernews_get_breadcrumb( ).../class-wp-hook.php:324
130.716721185536covernews_get_breadcrumb_trail( ).../template-functions.php:277
140.719821186920breadcrumb_trail( ).../template-functions.php:316
150.720621190520Breadcrumb_Trail->trail( ).../breadcrumbs.php:43
160.721121192720sprintf ( ).../breadcrumbs.php:253

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ-ਸੀ ਨੂੰ ਖਤਮ ਕਰ ਦਿੱਤਾ ਜਾਵੇਗਾ : ਚੇਅਰਮੈਨ ਚੀਮਾ

0

ਬਟਾਲਾ, 29 ਜੁਲਾਈ 2021 : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਸਾਲ 2030 ਤੱਕ ਹੈਪੇਟਾਈਟਸ-ਸੀ ਨੂੰ ਖਤਮ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਇਸ ਉਦੇਸ਼ ਨਾਲ ਸਿਹਤ ਵਿਭਾਗ ਨੇ ਅਗਸਤ 2021 ਤੋਂ ਹੈਪਾਟਾਇਟਿਸ ਦਾ ਇਲਾਜ 41 ਸਬ ਡਵੀਜਨਲ ਹਸਪਤਾਲ ਅਤੇ 6 ਈ.ਐਸ.ਆਈ ਹਸਪਤਾਲਾਂ ਰਾਹੀਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ 23 ਜ਼ਿਲਿਆਂ ਵਿੱਚ ਕੁੱਲ 114 ਇਲਾਜ ਕੇਂਦਰ ਹੋਣਗੇ ਜਿਸ ਨਾਲ ਮਰੀਜ ਆਪਣੇ ਘਰਾਂ ਦੇ ਨੇੜੇ ਹੀ ਹੈਪੇਟਾਈਟਸ ਸੀ ਦੇ ਇਲਾਜ ਸਬੰਧੀ ਸੇਵਾਵਾਂ ਪ੍ਰਾਪਤ ਕਰ ਸਕਣਗੇ।

ਚੇਅਰਮੈਨ ਸ. ਚੀਮਾ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੌਰਾਨ ਵੀ ਪੰਜਾਬ ਸਰਕਾਰ ਨੇ ਜਨਵਰੀ 2020 ਤੋਂ ਜੁਲਾਈ 2021 ਤੱਕ ਹੈਪਾਟਾਈਟਸ-ਸੀ ਵਾਇਰਸ ਦੇ ਲਗਭਗ 18,000 ਮਰੀਜ਼ਾਂ ਦਾ ਇਲਾਜ ਕੀਤਾ ਹੈ। ਹਾਲਾਂਕਿ, ਇਸ ਪ੍ਰੋਗਰਾਮ ਦਾ ਵਿਸਥਾਰ 9 ਕੇਂਦਰੀ ਜੇਲਾਂ ਵਿਚਲੇ ਕੈਦੀਆਂ ਲਈ ਵੀ ਕੀਤਾ ਗਿਆ ਤਾਂ ਜੋ ਇਹਨਾਂ ਸਾਰੇ ਉੱਚ ਜੋਖਮ ਵਾਲੇ ਕੇਸਾਂ ਨੂੰ ਹੈਪੇਟਾਈਟਸ ਸੀ ਦੇ ਇਲਾਜ ਲਈ ਕਿਤੇ ਹੋਰ ਜਾਣਾ ਨਾ ਪਵੇ।

ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਰੀਆਂ ਗਰਭਵਤੀ ਮਹਿਲਾਵਾਂ ਦੀ ਹੈਪੇਟਾਈਟਸ-ਬੀ ਅਤੇ ਸੀ ਲਈ ਮੁਫਤ ਜਾਂਚ ਕਰਵਾਉਣ ਲਈ ਯੋਜਨਾ ਵੀ ਉਲੀਕੀ ਹੈ। ਉਨਾਂ ਕਿਹਾ ਕਿ ਇਸ ਮੰਤਵ ਲਈ ਪੰਜਾਬ ਸਰਕਾਰ ਵੱਲੋਂ ਰੈਪਿਡ ਟੈਸਟ ਕਿੱਟਾਂ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਸਾਰੀਆਂ ਪਾਜ਼ੇਟਿਵ ਗਰਭਵਤੀ ਮਹਿਲਾਵਾਂ ਦੀ ਜਲਦ ਸਿਹਤਯਾਬੀ ਲਈ ਉਹਨਾਂ ਨੂੰ ਨਜ਼ਦੀਕੀ ਇਲਾਜ ਕੇਂਦਰ ਵਿੱਚ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ ਜੋ ਉਹਨਾਂ ਦੇ ਨਵਜੰਮੇ ਬੱਚੇ ਲਈ ਵੀ ਸਿਹਤ ਸੁਰੱਖਿਆ ਯਕੀਨੀ ਬਣਾਏਗਾ।

ਸ. ਚੀਮਾ ਨੇ ਦੱਸਿਆ ਕਿ ਸੂਬੇ ਵਿੱਚ ਕੋਵਿਡ-19 ਮਹਾਂਮਾਰੀ ਦੌਰਾਨ, ਟੈਸਟਿੰਗ ਅਤੇ ਇਲਾਜ ਸਬੰਧੀ ਸੇਵਾਵਾਂ ਨੂੰ ਬੰਦ ਨਹੀਂ ਕੀਤਾ ਗਿਆ ਅਤੇ ਸਿਹਤ ਵਿਭਾਗ ਵੱਲੋਂ ਇਲਾਜ ਕੇਂਦਰਾਂ ਦੀ ਗਿਣਤੀ 25 ਤੋਂ ਵਧਾ ਕੇ 67 ਕਰ ਦਿੱਤੀ ਗਈ ਤਾਂ ਜੋ ਹਰ ਮਰੀਜ਼ ਲਈ ਹੈਪੇਟਾਈਟਸ ਸੀ ਦੇ ਇਲਾਜ ਨੂੰ ਉਪਲਬਧ ਕਰਵਾਇਆ ਜਾ ਸਕੇ। ਐਚਆਈਵੀ ਪਾਜ਼ੇਟਿਵ ਕੇਸਾਂ ਵਿੱਚ ਹੈਪਾਟਾਇਟਿਸ ਸੀ ਦਾ ਇਲਾਜ 17 ਏਆਰਟੀ ਕੇਂਦਰਾਂ ਅਤੇ ਆਈ.ਵੀ.ਡੀ.ਯੂ. (ਇੰਟਰਾਵੇਨਸ ਡਰੱਗ ਯੂਜ਼ਰਸ) ਦਰਮਿਆਨ ਹੈਪਾਟਾਈਟਸ ਸੀ ਵਾਇਰਸ ਦੇ ਪ੍ਰਬੰਧਨ ਲਈ 14 ਓਐਸਟੀ ਕੇਂਦਰਾਂ ਵਿੱਚ ਇਲਾਜ ਸੁਰੂ ਕੀਤਾ ਗਿਆ। ਉਨਾਂ ਅੱਗੇ ਕਿਹਾ ਕਿ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ 22 ਜੂਨ 2021 ਨੂੰ ਹੈਪੇਟਾਈਟਸ ਬੀ ਦਾ ਮੁਫਤ ਵਾਇਰਲ ਲੋਡ ਟੈਸਟ ਵੀ ਸੁਰੂ ਕੀਤਾ ਗਿਆ ਹੈ।

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਪਿਛਲੇ 5 ਸਾਲਾਂ ਦੌਰਾਨ ਸੂਬੇ ਭਰ ਵਿੱਚ 2 ਲੱਖ ਵਿਅਕਤੀਆਂ ਦੀ ਹੈਪੇਟਾਈਟਸ ਸੀ ਲਈ ਜਾਂਚ ਕੀਤੀ ਗਈ ਅਤੇ ਹੁਣ ਤੱਕ 97,000 ਮਰੀਜਾਂ ਨੂੰ ਹੈਪੇਟਾਈਟਸ ਸੀ ਲਈ ਮੁਫ਼ਤ ਇਲਾਜ ਮੁਹੱਈਆ ਕੀਤਾ ਗਿਆ। ਸੂਬੇ ਭਰ ਵਿੱਚ ਹੈਪੇਟਾਈਟਸ ਸੀ ਦੇ ਮਰੀਜ਼ਾਂ ਦੀ ਇਲਾਜ ਦਰ 93 ਫ਼ੀਸਦ ਹੈ।

About The Author

Leave a Reply

Your email address will not be published. Required fields are marked *

error: Content is protected !!