ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਚਨਬੱਧ – ਡਿਪਟੀ ਕਮਿਸ਼ਨਰ
ਫਤਿਹਗੜ੍ਹ ਸਾਹਿਬ 16 ਜੁਲਾਈ 2021 : ਜਿਲ਼੍ਹਾ ਫਤਹਿਗੜ੍ਹ ਸਾਹਿਬ ਵਿੱਚ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਨੂੰ ਲੈ ਕੇ ਜਿਲ੍ਹਾ ਪ੍ਰਸ਼ਾਸ਼ਨ ਪੁਰੀ ਮੁਸਤੇਦੀ ਨਾਲ ਕੰਮ ਕਰ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਇੱਕ ਸਾਲ ਪਹਿਲਾਂ ਅਸਾਮ ਤੋਂ ਫਤਹਿਗੜ੍ਹ ਸਾਹਿਬ ਆਏ ਬੱਚੇ ਦੇ ਮਾਂ ਬਾਪ ਨੂੰ ਲੱਭ ਕੇ ਪੁਲਿਸ ਅਤੇ ਬਾਲ ਸੁਰੱਖਿਆ ਵਿਭਾਗ ਵਲੋਂ ਬੱਚੇ ਨੂੰ ਬਾਲ ਭਲਾਈ ਕਮੇਟੀ ਰਾਹੀਂ ਅਸਾਮ ਉਸਦੇ ਮਾਂ ਬਾਪ ਅਤੇ ਬਾਲ ਭਲਾਈ ਕਮੇਟੀ ਕਾਰਬੀ ਅੰਗਲੌੰਗ , ਅਸਾਮ ਦੇ ਹਵਾਲੇ ਕੀਤਾ ਗਿਆ। ਇਸ ਸਬੰਧੀ ਉਹਨਾਂ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜੇਕਰ ਕੋਈ ਵੀ ਬੱਚਾ ਗੁੱਮ ਹੋ ਕੇ ਕਿਸੇ ਦੁੱਜੇ ਰਾਜ ਵਿੱਚ ਚਲਾ ਜਾਂਦਾ ਹੈ ਤਾਂ ਉਸ ਰਾਜ ਜਾਂ ਜਿਲ੍ਹੇ ਦੀ ਜਿੰਮੇਵਾਰੀ ਬਣਦੀ ਹੈ ਕਿ ਉਸ ਨੂੰ ਪੁਲਿਸ ਸੁਰੱਖਿਆ ਨਾਲ ਵਾਪਿਸ ਉਸਦੇ ਮਾਪਿਆਂ ਕੋਲ ਭੇਜਿਆ ਜਾਵੇ। ਇਸ ਸਬੰਧੀ ਉਹਨਾਂ ਨੇ ਦੱਸਿਆਂ ਕਿ ਜਿਲ਼੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀ ਹਰਭਜਨ ਸਿੰਘ ਮਹਿਮੀ ਦੀ ਅਗਵਾਈ ਵਿੱਚ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਬੱਚੇ ਦੇ ਮਾਂ ਬਾਪ ਨੂੰ ਲੱਭ ਕੇ ਉਹਨਾਂ ਨਾਲ ਰਾਬਤਾ ਕਾਇਮ ਕੀਤਾ ਗਿਆ ਅਤੇ ਸੀਨੀਅਰ ਕਪਤਾਨ ਪੁਲਿਸ, ਫਤਹਿਗੜ੍ਹ ਸਾਹਿਬ ਸ਼੍ਰੀਮਤੀ ਅਮਨੀਤ ਕੋਂਡਲ ਵਲੋਂ ਪੁਲਿਸ ਸੁਰੱਖਿਆ ਮੁੱਹਈਆ ਕਰਵਾਈ ਗਈ। ਜਿਸ ਤੋਂ ਬਾਅਦ ਸੁਰੱਖਿਆ ਅਫ਼ਸਰ (ਆਈ. ਸੀ) ਸ਼੍ਰੀ ਮੁਬੀਨ ਕੁਰੇਸ਼ੀ ਅਤੇ ਏ.ਐਸ.ਆਈ ਜਸਵਿੰਦਰ ਸਿੰਘ, ਪੁਲਿਸ ਲਾਇਨ, ਫਤਹਿਗੜ੍ਹ ਸਾਹਿਬ ਵਲੋਂ ਰੇਲ ਗੱਡੀ ਰਾਹੀਂ ਬੱਚੇ ਨੂੰ ਡਿਫੂ, ਅਸਾਮ ਵਿਖੇ ਅੱਜ ਬਾਲ ਭਲਾਈ ਕਮੇਟੀ, ਕਾਰਬੀ ਅੰਗਲੌੰਗ, ਅਸਾਮ ਰਾਹੀਂ ਉਸਦੇ ਮਾਤਾ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆਂ ਕਿ ਡਿਪਟੀ ਕਮਿਸ਼ਨਰ, ਫਤਹਿਗੜ੍ਹ ਸਾਹਿਬ ਅਤੇ ਸੀਨੀਅਰ ਕਪਤਾਨ ਪੁਲਿਸ, ਫਤਹਿਗੜ੍ਹ ਸਾਹਿਬ ਵਲੋਂ ਦਿਤੇ ਗਏ ਦਿਸ਼ਾ ਨਿਰਦੇਸ਼ ਅਤੇ ਮੁਕੰਮਲ ਸਹਿਯੋਗ ਕਾਰਨ ਹੀ ਬਾਲ ਸੁਰੱਖਿਆ ਯੂਨਿਟ ਦੀ ਟੀਮ ਵਲੋਂ ਬੱਚੇ ਨੂੰ ਅਸਾਮ ਭੇਜਿਆਂ ਜਾਣਾ ਸੰਭਵ ਹੋਇਆ ਹੈ।