( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0001360928{main}( ).../index.php:0
20.0002361288require( '/home/timespunjab.com/public_html/wp-blog-header.php' ).../index.php:17
30.456517652376require_once( '/home/timespunjab.com/public_html/wp-includes/template-loader.php' ).../wp-blog-header.php:19
40.464417719480include( '/home/timespunjab.com/public_html/wp-content/themes/covernews/single.php' ).../template-loader.php:106
50.464417719480get_header( ).../single.php:10
60.476817739288locate_template( ).../general-template.php:48
70.476917739400load_template( ).../template.php:745
80.477017739816require_once( '/home/timespunjab.com/public_html/wp-content/themes/covernews/header.php' ).../template.php:810
90.676720989896do_action( ).../header.php:63
100.676720990272WP_Hook->do_action( ).../plugin.php:517
110.676720990272WP_Hook->apply_filters( ).../class-wp-hook.php:348
120.676720991024covernews_get_breadcrumb( ).../class-wp-hook.php:324
130.677220991144covernews_get_breadcrumb_trail( ).../template-functions.php:277
140.677520992272breadcrumb_trail( ).../template-functions.php:316
150.678420995968Breadcrumb_Trail->trail( ).../breadcrumbs.php:43
160.679020998360sprintf ( ).../breadcrumbs.php:253

ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਦੇ ਆਨ ਲਾਈਨ ਸਲੋਗਨ ਲੇਖਣ ਮੁਕਾਬਲੇ ਕਰਵਾਏ

0
ਫ਼ਤਹਿਗੜ੍ਹ ਸਾਹਿਬ, 25 ਜੁਲਾਈ 2021 : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਆਨਲਾਈਨ ਸਲੋਗਨ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵਿਦਿਆਰਥੀ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ। ਇਹ ਮੁਕਾਬਲੇ ਵਿੱਦਿਆਰਥੀਆਂ ਦੀ ਸ਼ਖ਼ਸੀਅਤ ਨਿਖਾਰਨ ਵਿੱਚ ਅਹਿਮ ਰੋਲ ਨਿਭਾ ਰਹੇ ਹਨ। ਇਹਨਾਂ ਮੁਕਾਬਲਿਆਂ ਦੀ ਲੜੀ ਤਹਿਤ ਹੀ ਮਾਤਾ ਗੁਜਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਫਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਦੇ ਆਨਲਾਈਨ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਵੱਖ ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਪ੍ਰਭਸਿਮਰਨ ਕੌਰ ਨੇ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪੰਜਾਬ ਦੀ ਵੀਰ ਗਾਥਾ ਬਾਰੇ ਜਾਣਕਾਰੀ ਪਹੁੰਚਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਉਹਨਾਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਪ੍ਰੇਰਿਆ ਜਾ ਰਿਹਾ ਹੈ ਤੇ ਡਿਪਟੀ ਡੀ ਈ ਓ ਗੁਰਪ੍ਰੀਤ ਕੌਰ, ਪ੍ਰਿੰਸੀਪਲ ਰੀਤਾ ਅਤੇ ਇਹਨਾਂ ਮੁਕਾਬਲਿਆਂ ਦੇ ਨੋਡਲ ਅਫ਼ਸਰ ਤੇ ਅਧਿਆਪਿਕਾ ਸ਼੍ਰੀਮਤੀ ਰੂਪਪ੍ਰੀਤ ਕੌਰ ਵੱਲੋਂ ਇਹ ਮੁਕਾਬਲੇ ਕਰਵਾਉਣ ਸਬੰਧੀ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।
ਜ਼ਿਲ੍ਹਾ ਸਿੱਖਿਆ ਅਫਸਰ ਨੇ ਕਿਹਾ ਕਿ ਅੱਜ ਜਦੋਂ ਸਾਡੇ ਸਮਾਜ ਵਿੱਚ ਕਈ ਤਰ੍ਹਾਂ ਦੀਆਂ ਕੁਰੀਤੀਆਂ ਪਣਪ ਰਹੀਆਂ ਹਨ ਤਾਂ ਉਸ ਸਮੇਂ ਵਿੱਚ ਸਰਕਾਰ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਕਿਉਂਕਿ ਸਾਡੇ ਬੱਚਿਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ’ਤੇ ਚੱਲਦੇ ਹੋਏ ਇੱਕ ਸਿਹਤਮੰਦ ਜਿੰਦਗੀ ਪ੍ਰਦਾਨ ਹੋਵੇਗੀ |

About The Author

Leave a Reply

Your email address will not be published. Required fields are marked *

error: Content is protected !!